Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਐਸ.ਜੀ.ਪੀ.ਸੀ ਚੋਣਾਂ ਲਈ ਗੁਰ ਸਿੱਖ ਨਾਗਰਿਕਾਂ ਨੂੰ ਕੀਤਾ ਪ੍ਰੇਰਿਤ

January 29, 2024 08:52 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਾਲੇਰਕੋਟਲਾ’ਚ ਐਸ.ਜੀ.ਪੀ.ਸੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਵਧਾਉਣ ਲਈ ਸਮੂਹ ਬੀ.ਐਲ.ਓਜ਼ ਨੇ ਡੋਰ ਤੋਂ ਡੋਰ ਸਰਵੇ ਕਰਕੇ ਯੋਗ ਗੁਰ ਸਿੱਖ ਨਾਗਰਿਕਾਂ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ ਮੁਹਿੰਮ ਉਲੀਕੀ। ਇਸ ਮੁਹਿੰਮ ਤਹਿਤ ਯੋਗ ਗੁਰੂਸਿੱਖ ਨਾਗਰਿਕਾਂ ਦੇ ਫਾਰਮ ਵੀ ਭਰਵਾ ਕੇ ਇੱਕਤਰ ਕੀਤੇ ਗਏ ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟ ਬਣਵਾਉਣ ਤੋਂ ਵਾਂਝਾ ਨਾ ਰਹਿ ਜਾਵੇ । ਇਸ ਮੁਹਿੰਮ ਨੂੰ ਆਯੋਜਿਤ ਕਰਨ ਦਾ ਮੁੱਖ ਮਨੋਰਥ 29 ਫਰਵਰੀ ਤੱਕ ਵੱਧ ਤੋਂ ਵੱਧ ਜ਼ਿਲ੍ਹੇ ਦੇ ਗੁਰੂਸਿੱਖ ਨਾਗਰਿਕਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਆਪਣੀ ਵੋਟ ਬਣਾਉਣ ਲਈ ਪ੍ਰੇਰਿਤ ਕਰਨਾ ਹੈ। ਯੋਗ ਨਾਗਰਿਕ ਆਪਣੀ ਵੋਟ ਬਣਾਉਣ ਲਈ ਫਾਰਮ ਪਟਵਾਰੀ/ਕਨਗੋ  ਜਾਂ ਸਬੰਧਤ ਐਸ.ਡੀ.ਐਮ ਦਫ਼ਤਰ ਵਿਖੇ ਜਾ ਕੇ ਭਰ ਸਕਦੇ ਹਨ ਤਾਂ ਜੋ ਕੋਈ ਵੀ ਯੋਗ ਵਿਅਕਤੀ ਰਜਿਸਟਰ ਹੋਣ ਤੋਂ ਵਾਂਝਾ ਨਾ ਰਹੇ ।ਦਿਹਾਤੀ ਖੇਤਰ ਦੇ ਵੋਟਰ ਐਸ.ਜੀ.ਪੀ.ਸੀ ਚੋਣਾ ਲਈ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਫਾਰਮ ਪਟਵਾਰੀਆਂ ਪਾਸ ਜਮ?ਹਾਂ ਕਰਵਾ ਸਕਦੇ ਹਨ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਕੌਂਸਲ ਜਾਂ ਸਥਾਨਕ ਅਥਾਰਟੀ ਦੇ ਕਰਮਚਾਰੀ ਜਿਨ੍ਹਾਂ ਨੂੰ ਸਬੰਧਿਤ ਖੇਤਰ ਦੀ ਸੋਧ ਅਥਾਰਟੀ ਵਲੋਂ ਨਾਮਜ਼ਦ ਕੀਤਾ ਗਿਆ ਹੈ ਪਾਸ ਫਾਰਮ ਜਮ?ਹਾ ਕਰਵਾ ਸਕਦੇ ਹਨ।ਐਸ.ਜੀ.ਪੀ.ਸੀ. ਚੋਣ ਪ੍ਰਕਿਰਿਆ ਸਬੰਧੀ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਦਾ ਕੰਮ 01 ਮਾਰਚ 2024 ਤੋਂ 20 ਮਾਰਚ 2024 ਤੱਕ ਕੀਤਾ ਜਾਵੇਗਾ। 21 ਮਾਰਚ 2024 ਨੂੰ ਮੁੱਢਲੀ ਈ-ਰੋਲ ਪ੍ਰਕਾਸ਼ਿਤ ਕੀਤੀ ਜਾਵੇਗੀ। 11 ਅਪ੍ਰੈਲ 2024 ਤੱਕ ਦਾਅਵੇ ਅਤੇ ਇਤਰਾਜ਼ ਜਮ?ਹਾ ਕਰਵਾਏ ਜਾ ਸਕਦੇ ਹਨ। 3 ਮਈ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਹੋਵੇਗੀ ।ਜ਼ਿਕਰਯੋਗ ਹੈ ਕਿ ਐਸ.ਜੀ.ਪੀ.ਸੀ.ਚੋਣਾਂ ਲਈ ਵੋਟਰ ਰਜਿਸਟਰੇਸ਼ਨ ਲਈ ਵਿਅਕਤੀ ਕੇਸਧਾਰੀ ਸਿੱਖ ਹੋਣਾ ਚਾਹੀਦਾ ਹੈ। ਜੋ ਵਿਅਕਤੀ ਆਪਣੀ ਦਾੜੀ ਕਟਵਾਉਂਦਾ ਹੈ ਜਾਂ ਸ਼ੇਵ ਕਰਦਾ, ਬੀੜੀ/ਸਿਗਰਟ ਜਾਂ ਸ਼ਰਾਬ ਪੀਂਦਾ ਹੈ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਨਹੀਂ ਕਰਵਾ ਸਕਦਾ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ