Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼

January 29, 2024 09:02 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦਿੱਸ਼ਾ ਵਿੱਚ ਕੰਮ ਕਰਦਿਆਂ ਹੋਇਆ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਅਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਨਗਰ ਨਿਗਮ ਕਮਿਸ਼ਨਰ, ਪਟਿਆਲਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਪਟਿਆਲਾ ਤੋਂ ਇਲਾਵਾ ਨਗਰ ਕੌਂਸਲ/ਨਗਰ ਪੰਚਾਇਤ ਨਾਭਾ, ਰਾਜਪੁਰਾ, ਸਮਾਣਾਂ, ਪਾਤੜਾਂ, ਸਨੌਰ, ਭਾਦਸੋ, ਘੱਗਾ, ਘਨੌਰ, ਦੇਵੀਗੜ੍ਹ, ਮਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਨਾਲ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਰੀਵੀਓ ਮੀਟਿੰਗ ਕਰਦਿਆਂ, ਅਧਿਕਾਰੀਆਂ ਨੂੰ ਚਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਵੱਖ-ਵੱਖ ਸਕੀਮਾਂ ਅਧੀਨ ਆਉਂਦੇ ਪ੍ਰਾਜੈਕਟਾਂ ਜਿਵੇਂ ਕਿ ਬਣ ਰਹੇ ਸੀਵਰੇਜ ਟਰੀਟਮੈਂਟ ਪਲਾਂਟ, ਵਾਟਰ ਟਰੀਟਮੈਂਟ ਪਲਾਂਟ ਲਈ ਜਗ੍ਹਾਂ ਦੀ ਉਪਲਬੱਤਾ ਸਬੰਧੀ, ਟਰਾਂਚ-3 ਅਮਰੁਤ ਅਤੇ ਐਮ.ਡੀ.ਐਫ/ਪੀ.ਆਈ.ਡੀ.ਬੀ ਅਧੀਨ ਚਲ ਰਹੇ ਵਿਕਾਸ ਪ੍ਰਾਜੈਕਟਾਂ ਤੋਂ ਇਲਾਵਾ 24x7 ਨਹਿਰੀ ਜਲ ਸਪਲਾਈ ਪ੍ਰਾਜੈਕਟ ਅਤੇ ਪਟਿਆਲਾ ਦੀ ਵੱਡੀ ਨਦੀ ਅਤੇ ਛੋਟੀ ਨਦੀ ਨੂੰ ਪੁਨਰ ਸੁਰਜੀਤ ਸਬੰਧੀ ਡੂੰਘਾਈ ਨਾਲ ਵਿਚਾਰ ਪੂਰਵਕ ਚਰਚਾ ਕਰਨ ਉਪਰੰਤ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣ ਲਈ ਜੋਰ ਦਿੱਤਾ ਗਿਆ ਹੈ। ਬਲਕਾਰ ਸਿੰਘ ਵੱਲੋਂ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਲਈ ਜੇਕਰ ਕਿਸੇ ਨਗਰ ਕੌਂਸਲ/ਨਗਰ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਹੋਰ ਫੰਡਾਂ ਦੀ ਜਰੂਰਤ ਹੋਵੇ ਤਾਂ ਉਹ ਆਪਣੇ ਹਲਕੇ ਦੇ ਵਿਧਾਇਕ ਨਾਲ ਰਾਬਤਾ ਕਾਇਮ ਕਰਕੇ ਐਕਸ਼ਨ ਪਲਾਨ ਸਮੇਤ ਮੁਕੰਮਲ ਤਜਵੀਜ ਮੁੱਖ ਦਫ਼ਤਰ ਚੰਡੀਗੜ੍ਹ ਨੂੰ ਭੇਜਣਾ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕ ਨਾਲ ਵਿਕਾਸ ਕਾਰਜਾਂ ਸਬੰਧੀ ਮੁਕੰਮਲ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਹਲਕੇ ਦੇ ਲੋਕਾਂ ਦੀ ਜਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਮੰਤਰੀ ਨੇ ਅੱਗੇ ਕਿਹਾ ਕਿ ਸੀਵੇਰਜ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਢੁੱਕਵੀ ਜਗ੍ਹਾਂ ਦੀ ਭਾਲ ਕਰਨ ਅਤੇ ਹੋਰ ਵਿਕਾਸ ਕਾਰਜਾਂ ਵਿੱਚ ਸਥਾਨਕ ਪੱਧਰ 'ਤੇ ਕੋਈ ਮੁਸ਼ਿਕਲ ਆਉਣ ਦੀ ਸੂਰਤ ਵਿੱਚ ਸਬੰਧਤ ਹਲਕੇ ਦੇ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਕੇ ਇਸ ਦਾ ਨਿਪਟਾਰਾ ਜਲਦੀ ਤੋਂ ਜਲਦੀ ਕਰਵਾਉਣ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ। ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਬਕਾਇਆ ਫੰਡਾਂ ਨੂੰ ਭਲਾਈ ਕਾਰਜਾਂ ਵਿੱਚ ਜਲਦ ਤੋਂ ਜਲਦ ਖਰਚਿਆਂ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਲੀਕੇ ਜਾਣ ਵਾਲੇ ਕੰਮਾਂ ਦੀ ਟੈਂਡਰ ਪ੍ਰਕਿਰਿਆ ਮੁਕੰਮਲ ਕਰਕੇ ਜਲਦੀ ਕੰਮ ਸ਼ੁਰੂ ਕੀਤੇ ਜਾਣ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਕੋਈ ਵੀ ਵਿਅੱਕਤੀ ਭ੍ਰਿਸਟਾਚਾਰ ਵਿੱਚ ਲਿਪਤ ਪਾਇਆ ਜਾਂਦਾ ਹੈ ਤਾਂ ਉਸਨੂੰ ਬਖ਼ਸਿਆ ਨਹੀਂ ਜਾਵੇਗਾ। ਇਸ ਮੌਕੇ ਵਿਧਾਇਕਾਂ ਵਿੱਚ ਅਜੀਤਪਾਲ ਸਿੰਘ ਕੋਹਲੀ, ਹਰਮੀਤ ਸਿੰਘ ਪਠਾਨਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਗੁਰਲਾਲ ਸਿੰਘ ਘਨੌਰ ਅਤੇ ਡਾ. ਮੁਹੰਮਦ ਜਾਮਿਲ- ਉਰ - ਰਹਿਮਾਨ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਦੀਪਤੀ ਉੱਪਲ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ/ਨਗਰ ਪੰਚਾਇਤ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜਰ ਸਨ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਘਰੇਲੂ ਕਲੇਸ਼ ਕਾਰਨ ਵਿਆਹੁਤਾ ਨੇ ਕੀਤੀ ਖੁਦਕੁਸ਼ੀ 

ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼

ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*