Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਟਿਆਲਾ ਹੈਰੀਟੇਜ ਮੇਲਾ 2 ਫਰਵਰੀ ਤੋਂ ਸ਼ੁਰੂ, ਤਿਆਰੀਆਂ ਜੋਰਾਂ 'ਤੇ

January 29, 2024 09:05 PM
SehajTimes
ਪਟਿਆਲਾ : 2 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੇ ਪਟਿਆਲਾ ਹੈਰੀਟੇਜ ਮੇਲੇ ਦੀਆਂ ਤਿਆਰੀਆਂ ਜੋਰਾਂ 'ਤੇ ਹਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਮੇਲੇ ਦੇ ਇੰਚਾਰਜ ਏ.ਡੀ.ਸੀ. ਅਨੁਪ੍ਰਿਤਾ ਜੌਹਲ ਤੇ ਵੱਖ-ਵੱਖ ਪ੍ਰੋਗਰਾਮਾਂ ਦੇ ਨੋਡਲ ਅਧਿਕਾਰੀਆਂ ਨਾਲ ਇੱਕ ਬੈਠਕ ਕਰਕੇ ਜਰੂਰੀ ਨਿਰਦੇਸ਼ ਜਾਰੀ ਕੀਤੇ।  
ਸਮੂਹ ਪੰਜਾਬੀਆਂ ਤੇ ਖਾਸ ਕਰਕੇ ਪਟਿਆਲਵੀਆਂ ਨੂੰ ਇਨ੍ਹਾਂ ਸਮਾਗਮਾਂ ਦਾ ਆਨੰਦ ਮਾਣਨ ਲਈ ਖੁੱਲ੍ਹਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਸਹੀ ਅਰਥਾਂ ਵਿੱਚ ਰੰਗਲਾ ਪੰਜਾਬ ਬਣਾਉਣ ਦਾ ਬੀੜਾ ਉਠਾਇਆ ਗਿਆ ਹੈ, ਇਸ ਲਈ ਰਾਜ ਭਰ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੀ ਵਿਰਾਸਤ ਨੂੰ ਉਭਾਰਨ ਲਈ ਹੈਰੀਟੇਜ ਫੈਸਟੀਵਲ ਕਰਵਾਏ ਜਾ ਰਹੇ ਹਨ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ 2 ਫਰਵਰੀ ਨੂੰ ਸਵੇਰੇ ਖਾਲਸਾ ਕਾਲਜ ਵਿਖੇ ਪਟਿਆਲਾ ਲਿਟਰੇਚਰ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਸ਼ੁਰੂ ਹੋਵੇਗਾ ਅਤੇ ਸ਼ਾਮ ਨੂੰ ਕਿਲ੍ਹਾ ਮੁਬਾਰਕ ਵਿਖੇ ਸ਼ਾਸ਼ਤਰੀ ਸੰਗੀਤ ਦੀ ਸ਼ਾਮ ਵਿੱਚ ਪਟਿਆਲਾ ਵਿਖੇ ਪਹਿਲੀ ਵਾਰ ਭਾਰਤੀ ਕਲਾ ਕੇਂਦਰ ਵੱਲੋਂ ਮੀਰਾ 'ਤੇ ਅਧਾਰਤ ਸ਼ਾਸਤਰੀ ਨਾਚ ਬੈਲੇ ਹੋਵੇਗਾ ਅਤੇ ਪੰਡਿਤ ਸੁਭੇਂਦਰ ਰਾਓ ਅਤੇ ਸਸਕਿਆ ਰਾਓ ਵੱਲੋਂ ਸਿਤਾਰ ਅਤੇ ਸੈਲੋ ਵਾਦਨ ਦੀ ਪੇਸ਼ਕਾਰੀ ਦਿੱਤੀ ਜਾਵੇਗੀ। 3 ਫਰਵਰੀ ਨੂੰ ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸ਼ਾਨਦਾਰ ਪ੍ਰੋਗਰਾਮਾਂ ਅਤੇ ਸ਼ਾਮ 6 ਵਜੇ ਗਵਾਲੀਅਰ ਘਰਾਣੇ ਦੇ ਪੰਡਿਤ ਲਕਸ਼ਮਣ ਕ੍ਰਿਸ਼ਨਾ ਰਾਓ ਅਤੇ ਮੀਤਾ ਪੰਡਿਤ ਵੱਲੋਂ ਸ਼ਾਸਤਰੀ ਗਾਇਨ ਹੋਵੇਗਾ ਅਤੇ ਨਜ਼ੀਰ ਅਹਿਮਦ ਕਵਾਲ ਵੱਲੋਂ ਨਾਤੀਆ ਕਵਾਲੀ ਗਾਇਨ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਫਰਵਰੀ ਨੂੰ ਸਵੇਰੇ 10 ਵਜੇ ਬਾਰਾਂਦਰੀ ਬਾਗ ਵਿਖੇ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਬਾਰਦਰੀ ਗਾਰਡਨ ਵਾਕ ਕਰਵਾਈ ਜਾਵੇਗੀ। ਇੱਥੇ ਪਟਿਆਲਾ ਸਵੈ ਸਹਾਇਤਾ ਗਰੁੱਪਾਂ ਦੀ ਦਸਤਕਾਰੀ ਦੀ ਨੁਮਾਇਸ਼, ਫੂਡ ਫੈਸਟੀਵਲ ਵਿੱਚ ਪਟਿਆਲਾ ਦੇ ਵਿਰਾਸਤੀ ਖਾਣੇ ਉਪਲਬੱਧ ਹੋਣਗੇ। ਇਸੇ ਸ਼ਾਮ 6 ਵਜੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪ੍ਰਸਿੱਧ ਪੰਜਾਬੀ ਗਾਇਕ ਗੁਰਨਾਮ ਭੁੱਲਰ ਦਾ ਪੌਪ ਸ਼ੋਅ ਹੋਵੇਗਾ। ਜਦਕਿ 10 ਫਰਵਰੀ ਨੂੰ ਹੈਰੀਟੇਜ ਵਾਕ ਤਹਿਤ ਕਿਲਾ ਮੁਬਾਰਕ ਵਿਖੇ ਵਿਰਾਸਤੀ ਸੈਰ ਅਤੇ ਪਟਿਆਲਾ ਹੈਰੀਟੇਜ ਉਤਸਵ ਦੇ ਅਖੀਰ ਵਿੱਚ 11 ਫਰਵਰੀ ਨੂੰ ਪੋਲੋ ਗਰਾਊਂਡ ਵਿਖੇ ਪਟਿਆਲਾ ਕੈਨਲ ਕਲੱਬ ਵੱਲੋਂ 60ਵੇਂ ਤੇ 61ਵੇਂ ਆਲ ਬਰੀਡ ਚੈਂਪਅਨਸ਼ਿਪ ਤਹਿਤ ਡਾਗ ਸ਼ੋਅ ਕਰਵਾਇਆ ਜਾਵੇਗਾ।
ਮੀਟਿੰਗ 'ਚ ਪਟਿਆਲਾ ਫਾਊਡੇਸ਼ਨ ਤੋਂ ਰਵੀ ਆਹਲੂਵਾਲੀਆ, ਜਸ਼ਨਦੀਪ ਕੌਰ ਗਿੱਲ, ਐਸ.ਡੀ.ਐਮਜ ਡਾ. ਇਸਮਤ ਵਿਜੇ ਸਿੰਘ, ਚਰਨਜੀਤ ਸਿੰਘ, ਨਵਦੀਪ ਕੁਮਾਰ, ਜਸਲੀਨ ਕੌਰ ਭੁੱਲਰ, ਤਰਸੇਮ ਚੰਦ ਤੇ ਕਿਰਪਾਲਵੀਰ ਸਿੰਘ, ਸਹਾਇਕ ਕਮਿਸ਼ਨਰ ਮਨਪ੍ਰੀਤ ਕੌਰ, ਡੀ.ਡੀ.ਪੀ.ਓ. ਅਮਨਦੀਪ ਕੌਰ, ਏ.ਸੀ.ਐਫ.ਏ. ਰਾਕੇਸ਼ ਕੁਮਾਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Malwa

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਜਿਨਗਰ ਸਮਾਜ ਹਮੇਸ਼ਾ ਆਮ ਆਦਮੀ ਪਾਰਟੀ ਦੇ ਨਾਲ : ਸ਼ਾਮ ਲਾਲ