Thursday, May 02, 2024

Chandigarh

ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ: ਡਾ. ਬਲਜੀਤ ਕੌਰ

January 30, 2024 05:18 PM
SehajTimes
ਅਰਜੀਆਂ ਭਰਨ ਦੀ  ਆਖਰੀ ਮਿਤੀ 5 ਫਰਵਰੀ
 
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਰਾਜ ਮਹਿਲਾ ਕਮਿਸ਼ਨ ਵਿੱਚ ਮੈਬਰਾਂ ਦੀਆਂ ਗੈਰ ਸਰਕਾਰੀ ਖਾਲੀ ਅਸਾਮੀਆਂ ਦੀ ਭਰਤੀ ਲਈ ਯੋਗ ਬਿਨੈਕਾਰ ਪਾਸੋਂ ਅਰਜੀਆਂ ਦੀ ਮੰਗ 5 ਅਕਤੂਬਰ ਤੱਕ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਅਜਿਹੇ ਵਿਅਕਤੀ, ਤਰਜੀਹੀ ਤੌਰ ਤੇ ਮਹਿਲਾਵਾਂ ਜੋ ਵਧੀਆ ਯੋਗਤਾ, ਇਮਾਨਦਾਰੀ ਰੱਖਦੀਆਂ ਹੋਣ, ਜਿਨ੍ਹਾਂ ਨੇ ਮਹਿਲਾਵਾਂ ਦੀ ਭਲਾਈ ਲਈ ਕੰਮ ਕੀਤਾ ਹੈ, ਕਾਨੂੰਨ ਜਾਂ ਵਿਧਾਨ ਦੀ ਉਚਿਤ ਜਾਣਕਾਰੀ ਅਤੇ ਤਜਰਬਾ ਹੈ, ਮਹਿਲਾਵਾਂ ਦੀ ਪ੍ਰਗਤੀ ਨਾਲ ਸਬੰਧਤ ਮਾਮਲਿਆਂ ਦਾ ਪ੍ਰਬੰਧਨ ਜਾਂ ਮਹਿਲਾਵਾਂ ਦੀ ਸੁਰੱਖਿਆ ਲਈ ਕਿਸੇ ਟਰੇਡ ਯੂਨੀਅਨ ਜਾਂ ਸਵੈ-ਸੇਵੀ ਸੰਗਠਨ ਦੀ ਅਗਵਾਈ, ਮਹਿਲਾਵਾਂ ਦੇ ਸਾਂਝੇ ਹਿੱਤਾਂ ਨੂੰ ਉਠਾਇਆ ਅਤੇ ਪ੍ਰੋਤਸਾਹਿਤ ਕੀਤਾ ਹੈ, ਅਰਜੀ ਦੇਣ ਲਈ  ਯੋਗ ਹਨ। 
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਮਹਿਲਾ ਕਮਿਸ਼ਨ ਵਿੱਚ ਇੱਕ ਸੀਨੀਅਰ ਉਪ ਚੇਅਰਪਰਸਨ, ਇੱਕ ਉਪ ਚੇਅਰਪਰਸਨ ਅਤੇ ਦਸ ਮੈਂਬਰਾਂ (ਜਨਰਲ 8 ਅਤੇ ਐਸ.ਸੀ 2) ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਔਰਤਾਂ ਸਬੰਧੀ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।
 
ਮੰਤਰੀ ਨੇ ਅੱਗੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣਾ ਬਿਨੈਪੱਤਰ ਸਮੇਤ ਬਾਇਓ ਡਾਟਾ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਐਸ.ਸੀ.ਓ ਨੰ:102-103, ਸੈਕਟਰ 34-ਏ ਚੰਡੀਗੜ੍ਹ ਵਿਖੇ ਮਿਤੀ 05 ਫਰਵਰੀ 2024 ਤੱਕ ਜਮ੍ਹਾ ਕਰਵਾ ਸਕਦੇ ਹਨ। ਨਿਸ਼ਚਿਤ ਮਿਤੀ ਤੋਂ ਬਾਅਦ ਪ੍ਰਾਪਤ ਹੋਏ ਬਿਨੈ ਪੱਤਰਾਂ ਨੂੰ ਵਿਚਾਰਿਆ ਨਹੀਂ ਜਾਵੇਗਾ।

Have something to say? Post your comment

 

More in Chandigarh

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ 

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ : ਅਨੁਰਾਗ ਵਰਮਾ