Saturday, December 13, 2025

Majha

ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ 69.67 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਚਾਰ ਮਾਰਗੀ : ਹਰਭਜਨ ਸਿੰਘ ਈ.ਟੀ.ਓ.

January 30, 2024 05:33 PM
SehajTimes
ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਐਨ.ਐਚ-15/54 ਸੜਕ ਨੂੰ 69.67 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਰਗੀ ਸੜਕ ਵਿੱਚ ਅਪਗ੍ਰੇਡ ਕੀਤਾ ਜਾਵੇਗਾ, ਅਤੇ ਇਸ ਪ੍ਰੋਜੈਕਟ ਦੀ ਸ਼ੁਰੂਆਤ 1 ਫਰਵਰੀ ਨੂੰ ਕੀਤੀ ਜਾਵੇਗੀ।
 
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਸਮੇਂ ਸੜਕ ਦੇ ਇਸ ਹਿੱਸੇ ਦਾ ਕੈਰੇਜਵੇਅ 9.75 ਮੀਟਰ ਹੈ ਅਤੇ ਲੋਕ ਨਿਰਮਾਣ ਵਿਭਾਗ ਕੋਲ ਲੋੜੀਂਦਾ ਰਸਤਾ ਉਪਲਬਧ ਹੈ, ਇਸ ਲਈ ਪ੍ਰੋਜੈਕਟ ਵਾਸਤੇ ਜ਼ਮੀਨ ਐਕਵਾਇਰ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਕੁੱਲ ਸਿਵਲ ਲਾਗਤ 61.24 ਕਰੋੜ ਰੁਪਏ ਹੈ ਅਤੇ ਉਪਯੋਗਤਾ ਤਬਦੀਲੀ (ਜੰਗਲਾਤ ਜ਼ਮੀਨ ਨੂੰ ਮੋੜਨਾ, ਰੁੱਖਾਂ ਦੀ ਕਟਾਈ, ਬਿਜਲੀ ਅਤੇ ਹੋਰਾਂ ਸਮੇਤ) ਦੀ ਲਾਗਤ 8.43 ਕਰੋੜ ਰੁਪਏ ਹੈ।
 
ਹੋਰ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਹ 2 ਮਹੱਤਵਪੂਰਨ ਜ਼ਿਲ੍ਹੇ ਪੁਰਾਣੇ NH-15/54 ਮਾਰਗ ਦੁਆਰਾ ਜੁੜੇ ਹੋਏ ਸਨ ਅਤੇ ਹੁਣ ਇਸ ਮਾਰਗ ਨੂੰ ਅੰਮ੍ਰਿਤਸਰ-ਬਠਿੰਡਾ ਮਾਰਗ (ਐਨ.ਐਚ-54) ਰਾਹੀਂ ਬਾਈਪਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵੀਂ ਸੜਕ ਬਣਨ ਤੋਂ ਬਾਅਦ ਵੀ ਇਸ ਮਾਰਗ 'ਤੇ ਆਵਾਜਾਈ ਕਈ ਗੁਣਾ ਵਧ ਗਈ ਹੈ ਅਤੇ ਇਸ ਮਾਰਗ 'ਤੇ ਮੌਜੂਦਾ ਆਵਾਜਾਈ 50,000 ਪੀ.ਸੀ.ਯੂ. ਦੇ ਕਰੀਬ ਹੈ। ਉਨ੍ਹਾਂ ਕਿਹਾ ਕਿ ਇਸ ਮਾਰਗ ਦਾ ਆਪਣਾ ਮਹੱਤਵ ਹੈ ਕਿਉਂਕਿ ਇਸ 'ਤੇ ਕਈ ਇਤਿਹਾਸਕ ਗੁਰਦੁਆਰਾ ਸਾਹਿਬ ਸਥਿਤ ਹਨ।
 
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਇਹ ਮਾਰਗ ਪੰਜਾਬ ਸ਼ਹਿਰੀ ਯੋਜਨਾ ਅਤੇ ਵਿਕਾਸ ਅਥਾਰਟੀ ਦੇ ਮਾਸਟਰ ਪਲਾਨ ਅਧੀਨ ਵੀ ਆਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸੜਕ 'ਤੇ ਝੋਨੇ ਦੀ ਪ੍ਰੋਸੈਸਿੰਗ ਦੇ ਮੈਗਾ ਯੂਨਿਟ ਅਤੇ ਕਈ ਰਾਈਸ ਮਿੱਲਾਂ ਸਥਿਤ ਹਨ ਅਤੇ ਇਹ ਅੰਮ੍ਰਿਤਸਰ ਦੇ ਨਾਲ-ਨਾਲ ਤਰਨਤਾਰਨ ਦੀਆਂ ਵੱਡੀਆਂ ਅਨਾਜ ਮੰਡੀਆਂ ਲਈ ਪਹੁੰਚ ਮਾਰਗ ਵਜੋਂ ਵੀ ਕੰਮ ਕਰਦਾ ਹੈ।
 
ਮੰਤਰੀ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਹਾਲ ਹੀ ਵਿੱਚ ਲੈਵਲ ਕਰਾਸਿੰਗ ਏ-12 'ਤੇ ਐਮ.ਆਰ.ਟੀ.ਐਂਡ.ਐਚ ਦੇ ਫੰਡਾਂ ਨਾਲ ਇੱਕ ਨਵਾਂ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਬਣਾਇਆ ਗਿਆ ਹੈ ਅਤੇ ਇਸ ਮਾਰਗ 'ਤੇ ਲੈਵਲ ਕਰਾਸਿੰਗ ਏ-25 'ਤੇ ਇੱਕ ਹੋਰ ਆਰ.ਓ.ਬੀ ਜਲਦੀ ਹੀ ਇਸ ਪ੍ਰੋਜੈਕਟ ਵਜੋਂ ਸ਼ੁਰੂ ਹੋਣ ਜਾ ਰਿਹਾ ਹੈ, ਜੋ ਟੈਂਡਰ ਪ੍ਰਕਿਰਿਆ ਅਧੀਨ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਨੂੰ ਚਹੁੰ ਮਾਰਗੀ ਕਰਨ ਨਾਲ ਨਾ ਸਿਰਫ਼ ਆਵਾਜਾਈ ਨੂੰ ਸੁਖਾਲਾ ਬਣਾਉਣ ਵਿੱਚ ਮਦਦ ਮਿਲੇਗੀ ਸਗੋਂ ਇਸ ਸੜਕ ਦੇ ਨਾਲ ਲੱਗਦੇ ਖੇਤਰਾਂ ਦੇ ਵਿਕਾਸ ਵਿੱਚ ਵੀ ਤੇਜ਼ੀ ਆਵੇਗੀ।

Have something to say? Post your comment

 

More in Majha

ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ

ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਬਟਾਲਾ ਦੇ ਮੋਬਾਈਲ ਸਟੋਰ 'ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਖੇਤਾਂ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼, ਹੱਤਿਆ ਦਾ ਸ਼ੱਕ ਪੁਲਿਸ ਵੱਲੋਂ ਕੇਸ ਦਰਜ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ

ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ