Sunday, November 02, 2025

Malwa

ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਦੁਆਰਾ ਸੁਰੂ ਕੀਤੇ ਜਾ ਰਹੇ ਹਨ ''ਸਕੂਲ ਆਫ ਅਪਲਾਈਡ ਲਰਨਿੰਗ''

January 30, 2024 05:39 PM
SehajTimes

ਫਤਿਹਗੜ ਸਾਹਿਬ : ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਦੁਆਰਾ ''ਸਕੂਲ ਆਫ ਅਪਲਾਈਡ ਲਰਨਿੰਗ'' ਸੁਰੂ ਕੀਤੇ ਜਾ ਰਹੇ ਹਨ। ਜਿਸ ਲਈ ਸੂਬੇ ਦੇ 40 ਸਕੂਲਾਂ ਪਾਇਲਟ ਤੌਰ ਤੇ ਚੁਣਿਆ ਗਿਆ ਹੈ ਅਤੇ ਇਸ ਵਿੱਚ 2000 ਦੇ ਕਰੀਬ ਵਿਦਿਆਰਥੀਆਂ ਨੂੰ ਦਾਖਲ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਜਿਲ੍ਹੇ ਸਿੱਖਿਆ ਤੇ ਸਿਖਲਾਈ ਸੰਸਥਾ ਫਤਹਿਗੜ੍ਹ ਸਾਹਿਬ ਵਿਖੇ ਪੰਜਾਬ ਸਰਕਾਰ ਦੇ ਇਸ ਪ੍ਰੋਜੈਕਟ ਦੀ ਟ੍ਰੇਨਿੰਗ ਦੇਣ ਲਈ ਰੱਖੇ ਸਮਾਗਮ ਨੂੰ ਸਬੰਧੋਨ ਕਰਦਿਆਂ ਦਿੱਤਾ।

 ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਵਿੱਖ ਵਿੱਚ ਕੰਮ ਆਉਣ ਵਾਲੇ ਕਿੱਤਾਮੁਖੀ ਕੋਰਸਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਬੱਚਿਆਂ ਨੂੰ ਉਹੋ ਜਿਹੀ ਹੀ ਸਿੱਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ''ਸਕੂਲ ਆਫ ਅਪਲਾਈਡ ਲਰਨਿੰਗ'' ਵਿੱਚ ਗਿਆਰਵੀਂ ਕਲਾਸ ਦੇ ਬੱਚਿਆ ਨੂੰ ਬੈਕਿੰਗ, ਵਿੱਤੀ ਸੇਵਾਵਾਂ,ਇਸੋਰੈਂਸ,ਡਿਜੀਟਲ ਡਿਜਾਇਨ ਅਤੇ ਵਿਕਾਸ, ਹੈਲਥਕੇਅਰ ਸਾਇੰਸ ਅਤੇ ਬਿਊਟੀ ਤੇ ਵੈਲਨੈਸ ਆਦਿ ਵਿਸ਼ਿਆ ਤੇ ਪੜ੍ਹਾਈ ਕਰਾਈ ਜਾਵੇਗੀ। ਜਿਸ ਨਾਲ ਬੱਚੇ ਇਸ ਖੇਤਰ ਵਿੱਚ ਆਪਣਾ ਭਵਿੱਖ ਬਣਾ ਸਕਣਗੇ। ਡਾਇਟ ਵਿਖੇ ਸ਼ੁਰੂ ਹੋਈ ਅਧਿਆਪਕ ਟ੍ਰੇਨਿੰਗ ਬਾਰੇ ਸਿੱਖਿਆ ਮੰਤਰੀ ਨੇ ਹੌਰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦਿਲੀ ਖਾਹਿਸ਼ ਹੈ ਕਿ ਪੰਜਾਬ ਦੇ ਹਰ ਨੌਜਵਾਨ ਨੂੰ ਵਧੀਆ ਰੁਜ਼ਗਾਰ ਤੇ ਤਨਖਾਹਾ ਹਾਸਿਲ ਹੋਣ ਜਿਸ ਕਾਰਨ ਇਹ ਟ੍ਰੇਨਿੰਗ ਸ਼ੁਰੂ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਹ ਟ੍ਰੇਨਿੰਗ ਇੱਕ ਪਾਇਲਟ ਪ੍ਰੋਜੈਕਟ ਦੇ ਰੂਪ ਵਿੱਚ ਸ਼ੁਰੂ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸ ਪਾਇਲਟ ਪ੍ਰੋਜੈਕਟ ਵਿੱਚ ਦੇਸ਼ ਵਿਦੇਸ਼ ਦੀਆਂ ਪ੍ਰਮੁੱਖ ਸੰਸਥਾਵਾਂ ਦਾ ਸਹਿਯੋਗ ਲੈ ਕੇ ਨੌਜਵਾਨਾਂ ਨੂੰ ਵਧੀਆ ਰੁਜ਼ਗਾਰ ਤੇ ਚੰਗੀਆਂ ਤਨਖਾਹਾਂ ਦਵਾ ਕੇ ਉਹਨਾਂ ਨੂੰ ਆਪਣੇ ਪੈਰਾਂ ਤੇ ਖੜਾ ਕੀਤਾ ਜਾਵੇਗਾ।

 ਸ.ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਸਕੂਲਾਂ ਦੀ ਹਾਲਤ ਨੂੰ ਸੁਧਾਰ ਕਰਨ ਲਈ ਦਿਨ ਰਾਤ ਕੰਮ ਕਰ ਰਹੀ ਹੈ। ਅੱਜ ਪੰਜਾਬ ਵਿੱਚ ਕਰੀਬ 19 ਹਜਾਰ ਸਕੂਲ ਹਨ ਜਿਨ੍ਹਾਂ ਵਿੱਚੋਂ ਕਰੀਬ 18 ਹਜਾਰ ਸਕੂਲਾਂ ਵਿੱਚ ਵੱਖ ਵੱਖ ਕਿਸਮ ਦੇ ਵਿਕਾਸ ਕਾਰਜ ਚਲ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਸਕੂਲਾਂ ਵਿੱਚ ਚਾਰ ਦਿਵਾਰੀ ਕਰਨ ਦਾ ਕੰਮ ਪਾ ਜੋਰ ਸੋਰ ਤੇ ਚੱਲ ਰਿਹਾ ਹੈ ਅਤੇ ਇਸਦੇ ਨਾਲ ਹੀ ਸਕੂਲਾਂ ਦੇ ਬੂਨਿਆਦੀ ਢਾਚੇ ਨੂੰ ਵੀ ਤਬਦੀਲ ਕੀਤਾ ਜਾ ਰਿਹਾ ਹੈ।  ਸਿੱਖਿਆ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਤੇ ਆਦੇਸ਼ਾਂ ਅਨੁਸਾਰ ਪੰਜਾਬ ਦੀ ਆਪਣੀ ਸਿੱਖਿਆ ਨੀਤੀ ਬਣਾਉਣ ਲਈ ਵੱਡੀ ਪੱਧਰ ਤੇ ਕਾਰਵਾਈ ਆਰੰਭੀ ਗਈ ਹੈ ਤੇ ਛੇਤੀ ਹੀ ਪੰਜਾਬ ਅੰਦਰ ਆਪਣੀ ਸਿੱਖਿਆ ਨੀਤੀ ਲਾਗੂ ਹੋਵੇਗੀ। ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਮੂਹ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਪਿਛਲੇ ਸਾਲਾਂ ਨਾਲੋਂ ਵਿਦਿਆਰਥੀਆਂ ਦੇ ਦਾਖਲੇ ਵਿੱਚ ਵੱਡਾ ਵਾਧਾ ਹੋਇਆ ਹੈ। ਉਨਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿੱਚ ਪਿਛਲੇ ਸਾਲ 700 ਵਿਦਿਆਰਥੀਆਂ ਦਾ ਦਾਖਲਾ ਹੋਇਆ ਸੀ  ਜੋ ਕਿ ਇਸ ਸਾਲ 1300 ਟੱਪ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਅੰਦਰ ਚੱਲ ਰਹੀ ਸਿੱਖਿਆ ਕ੍ਰਾਂਤੀ ਸਦਕਾ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪਿਛਲੇ ਮਹੀਨੇ ਈਸਰੋਂ ਜਾਪਾਨ ਵਰਗੇ ਦੇਸ਼ਾਂ ਵਿੱਚ ਗਏ ਹਨ ਅਤੇ ਮੁੱਖ ਮੰਤਰੀ ਪੰਜਾਬ ਛੇਤੀ ਹੀ ਸੂਬੇ  ਅੰਦਰ ਹੋਰ ਨਵੇਂ ਸਕੂਲ ਆਫ ਐਮੀਨੈਂਸ ਲੋਕ ਅਰਪਣ ਕਰਨ ਜਾ ਰਹੇ ਹਨ। ਉਹਨਾਂ ਕਿਹਾ ਕਿ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਉਹ ਸਹੂਲਤਾਂ ਮਿਲ ਰਹੀਆਂ ਹਨ ਜੋ ਕਿ ਸੂਬੇ ਦੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਨਹੀਂ ਮਿਲਦੀਆਂ।

ਪੱਤਰਕਾਰਾਂ ਵੱਲੋਂ ਪੁੱਛੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੁਣ ਤੱਕ 41000 ਸਰਕਾਰੀ ਨੌਕਰੀਆਂ ਵੰਡੀਆਂ ਜਾ ਚੁੱਕੀਆਂ ਹਨ ਜੋ ਕਿ ਪਿਛਲੇ 72 ਸਾਲਾਂ ਦਾ ਰਿਕਾਰਡ ਹੈ। ਉਹਨਾਂ ਕਿਹਾ ਕਿ ਪਹਿਲਾਂ ਸਰਕਾਰੀ ਨੌਕਰੀਆਂ ਪ੍ਰਾਪਤ ਕਰਨਾ ਨੌਜਵਾਨਾਂ ਦਾ ਸੁਪਨਾ ਹੁੰਦਾ ਸੀ ਜੋ ਕਿ ਬਹੁਤ ਘੱਟ ਪੂਰਾ ਹੁੰਦਾ ਸੀ ਪਰੰਤੂ ਹੁਣ ਪਿੰਡਾਂ ਦੇ ਨੌਜਵਾਨ ਆਪਣੇ ਗੁਆਂਡੀਆਂ ਦੇ ਬੱਚਿਆਂ ਦੀਆਂ ਸਰਕਾਰੀ ਵਿਭਾਗਾਂ ਵਿੱਚ ਹੁੰਦੀਆਂ ਨਿਯੁਕਤੀਆਂ ਦੇਖ ਕੇ ਹੋਰ ਉਤਸਾਹਿਤ ਹੁੰਦੇ ਹਨ ਤੇ ਨੌਕਰੀਆਂ ਪ੍ਰਾਪਤ ਕਰਦੇ ਹਨ। ਉਹਨਾਂ ਕਿਹਾ ਕਿ ਪੰਜਾਬ ਅੰਦਰ ਵਧ ਰਹੇ ਰੁਜ਼ਗਾਰ ਦੇ ਮੌਕਿਆਂ ਨੂੰ ਦੇਖਦੇ ਹੋਏ ਸਾਡੇ ਨੌਜਵਾਨਾਂ ਵਿੱਚ ਬਾਹਰਲੇ ਮੁਲਕਾਂ ਚ ਜਾਣ ਦਾ ਰੁਝਾਨ ਘਟੇਗਾ ਤੇ ਉਹ ਆਪਣੇ ਦੇਸ਼ ਚ ਰਹਿ ਕੇ ਹੀ ਚੰਗੀ ਕਮਾਈ ਕਰ ਸਕਣਗੇ। ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਲ ਵਿੱਚ ਪੰਜਾਬ ਪ੍ਰਤੀ ਅਥਾਹ ਪਿਆਰ ਹੈ ਜਿਸ ਕਾਰਨ ਪਿਛਲੇ 72 ਸਾਲਾਂ ਦਾ ਖੇਡਾਂ ਤੇ ਸਿੱਖਿਆ ਵਿੱਚ ਸਾਡੇ ਨੌਜਵਾਨਾਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਉਨ੍ਹਾਂ ਕਿਹਾ ਕਿ ਏਸ਼ੀਅਨ ਗੇਮਸ ਵਿੱਚ 72 ਸਾਲਾਂ ਬਾਅਦ ਸਾਡੇ ਨੌਜਵਾਨ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੈਡਲ ਜਿੱਤੇ ਜੋ ਕਿ ਮਾਣ ਵਾਲੀ ਗੱਲ ਹੈ।

ਸੰਗਰੂਰ ਜ਼ਿਲ੍ਹੇ ਦੇ ਇੱਕ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀ ਵੱਲੋਂ ਆਤਮ ਹੱਤਿਆ ਕਰਨ ਦੇ ਪੁੱਛੇ ਸਵਾਲ ਦੇ ਜਵਾਬ ਵਿੱਚ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਸਬੰਧੀ ਉਨਾਂ ਦੀ ਸੰਗਰੂਰ ਦੇ ਐਸਐਸਪੀ ਨਾਲ ਗੱਲ ਹੋਈ ਸੀ ਜਿਨਾਂ ਦੱਸਿਆ ਸੀ ਕਿ ਵਿਦਿਆਰਥੀਆਂ ਦੇ ਪ੍ਰੀ ਬੋਰਡ ਨਤੀਜੇ ਆਉਣ ਤੇ ਦਬਾਅ ਹੇਠ ਉਸ ਵਿਦਿਆਰਥੀ ਵੱਲੋਂ ਆਤਮ ਹੱਤਿਆ ਕੀਤੀ ਗਈ ਹੈ। ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਤੇ ਜਿਆਦਾ ਦਬਾਅ ਨਾ ਪਾਇਆ ਜਾਵੇ ਕਿਉਂਕਿ ਜ਼ਿੰਦਗੀ ਦਾ ਦੂਜਾ ਨਾਮ ਹੀ ਜਿੱਤ ਤੇ ਹਾਰ ਹੈ। ਉਹਨਾਂ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਇਸ ਨਾਜ਼ੁਕ ਦੌਰ ਨੂੰ ਵੇਖਦੇ ਹੋਏ ਵਿਦਿਆਰਥੀਆਂ ਦੀ ਵਿਸ਼ੇਸ਼ ਤੌਰ ਤੇ ਕਾਊਂਸਲਿੰਗ ਕੀਤੀ ਜਾਵੇ ਤਾਂ ਜੋ ਉਹ ਇਸ ਤਰ੍ਹਾਂ ਦੇ ਗਲਤ ਰਾਹਾਂ ਤੇ ਨਾ ਤੁਰਨ।

ਇਸ ਮੌਕੇ ਡਾਇਰੈਕਟਰ ਐਸਸੀਆਰਟੀ ਕਮ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਸ੍ਰੀ ਅਭਿਸ਼ੇਕ ਗੁਪਤਾ, ਡਾਇਰੈਕਟਰ ਸਕੂਲ ਸਿੱਖਿਆ ਸ੍ਰੀ ਪਰਮਜੀਤ ਸਿੰਘ, ਸਹਾਇਕ ਡਾਇਰੈਕਟਰ ਵੋਕੇਸ਼ਨਲ ਸਿੱਖਿਆ ਸ੍ਰੀ ਰਾਜੇਸ਼ ਭਾਰਦਵਾਜ, ਗੁਰਦੀਪ ਸਿੰਘ ਮਾਂਗਟ ਉਪ ਜਿਲ੍ਹਾ ਸਿੱਖਿਆ ਅਫਸਰ, ਪ੍ਰਿੰਸੀਪਲ ਡਾਇਟ ਫਤਹਿਗੜ੍ਹ ਸਾਹਿਬ ਸ੍ਰੀ ਆਨੰਦ ਗੁਪਤਾ,  ਜਿਲ੍ਹਾ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਗੁਰਿੰਦਰ ਸਿੰਘ ਢਿੱਲੋਂ, ਰਾਜੇਸ਼ ਕੁਮਾਰ ਸ਼ਰਮਾਂ ਜਿਲ੍ਹਾ ਪ੍ਰਧਾਨ ਸਾਬਕਾ ਕਰਮਚਾਰੀ ਵਿੰਗ,  ਸਮੇਤ ਵੱਡੀ ਗਿਣਤੀ ਵਿੱਚ ਸਕੂਲ ਪ੍ਰਿੰਸੀਪਲ ਅਤੇ ਅਧਿਆਪਕ ਹਾਜਰ ਸਨ। 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ