Tuesday, November 18, 2025

Malwa

ਸਹਾਇਕ ਕਮਿਸ਼ਨਰ ਨੇ ਬਲੀਦਾਨ ਦਿਵਸ ਮੌਕੇ ਸਪਰਸ਼ ਕੁਸ਼ਟ ਰੋਗੀਆਂ ਦੀ ਮਦਦ ਲਈ ਸਹੁੰ ਚੁਕਾਈ

January 30, 2024 05:48 PM
SehajTimes

ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸਪੱਰਸ਼ ਕੁਸ਼ਟ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਿਹਗੜ੍ਹ ਸਾਹਿਬ ਵਿਖੇ ਸਹਾਇਕ ਕਮਿਸ਼ਨਰ ਸ੍ਰੀ ਅਭਿਸ਼ੇਕ ਸ਼ਰਮਾ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੁਸ਼ਟ ਰੋਗੀਆਂ ਦੀ ਮਦਦ ਕਰਨ ਅਤੇ ਭੇਦ ਭਾਵ ਨਾ ਕਰਨ ਦਾ ਪ੍ਰਣ ਦਿਵਾਇਆ ਗਿਆ। ਇਸ ਮੌਕੇ  ਉਹਨਾਂ ਨੇ ਦੱਸਿਆ ਕਿ ਕੁਸ਼ਟ ਰੋਗ ਹੋਰਨਾਂ ਰੋਗਾਂ ਵਾਂਗ ਹੀ ਆਮ ਰੋਗ ਹੈ ਤੇ ਇਹ ਇਲਾਜਯੋਗ ਹੈ। ਉਹਨਾ ਕਿਹਾ ਕਿ ਇਸ ਰੋਗ ਨੂੰ ਛੁਪਾਉਣ ਨਾਲ ਜਾਂ ਸਮੇਂ ਸਿਰ ਇਲਾਜ ਨਾ ਕਰਵਾਉਣ ਜਾਂ ਵਿਚਾਲੇ ਹੀ ਇਲਾਜ ਛੱਡਣ ਨਾਲ ਇਹ ਗੰਭੀਰ ਹੋ ਸਕਦਾ ਹੈ। ਉਹਨਾ ਦੱਸਿਆ ਕਿ ਜਿਲ੍ਹੇ ਦੇ ਸਾਰੇ ਹਸਪਤਾਲਾਂ ਵਿੱਚ ਇਸ ਰੋਗ ਦੀ ਦਵਾਈ ਮੁਫਤ ਮਿਲਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਦੀ ਜਲਦੀ ਪਹਿਚਾਣ ਕਰਕੇ ਸਮੇਂ ਸਿਰ ਇਲਾਜ ਹੋਣ ਨਾਲ ਸਰੀਰਕ ਆਪੰਗਤਾਂ ਤੋਂ ਬਚਿਆ ਜਾ ਸਕਦਾ ਹੈ। ਉਹਨਾ ਦੱਸਿਆ ਕਿ ਚਮੜੀ ਤੇ ਹਲਕੇ ਪੀਲੇ ਰੰਗ ਦੇ ਚਟਾਕ ਪੈਣਾਂ,ਉਸ ਭਾਗ ਦਾ ਸੁੰਨ ਹੋਣਾ ਅਤੇ ਵਾਲਾਂ ਦਾ ਝੜ ਜਾਣਾ, ਗਰਮ ਜਾਂ ਠੰਡੀ ਵਸਤੂ ਦਾ ਪਤਾ ਨਾ ਲੱਗਣਾ, ਹੱਥਾਂ ਦੀਆਂ ਉਂਗਲਾਂ ਦਾ ਝੜ ਜਾਣਾ ਅਤੇ ਪੈਰਾਂ ਵਿੱਚ ਜਖਮ ਹੋ ਜਾਣਾ ਆਦਿ ਕੁਸ਼ਟ ਰੋਗ ਦੇ ਚਿੰਨ੍ਹ ਹਨ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਰਿੰਦਰ ਸਿੰਘ ਧਾਲੀਵਾਲ, ਸਹਾਇਕ ਸਿਵਲ ਸਰਜਨ ਸ੍ਰੀਮਤੀ ਸਵਪਨਜੀਤ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Have something to say? Post your comment

 

More in Malwa

ਚਿਲਡਰਨ ਡੇਅ ਮੌਕੇ ਆਂਗਨਵਾੜੀ ਵਰਕਰਾਂ ਦਾ ਗੁੱਸਾ ਭੜਕਿਆ 

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਨੌਜਵਾਨਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ

ਰਣ ਚੱਠਾ ਦੀ ਅਗਵਾਈ 'ਚ ਕਿਸਾਨ ਚੰਡੀਗੜ੍ਹ ਰਵਾਨਾ 

ਕਿਸਾਨਾਂ ਨੇ ਸੰਗਰੂਰ ਧਰਨੇ ਦੀ ਵਿਢੀ ਤਿਆਰੀ 

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ