Saturday, December 20, 2025

Malwa

ਪੰਜਾਬ ਦੇ ਕਈ ਇਲਾਕਿਆਂ ਪੈ ਰਹੀ ਮੀਂਹ ਨੇ ਬਦਲਿਆ ਮੌਸਮ ਦਾ ਮਿਜ਼ਾਜ

January 31, 2024 09:13 AM
SehajTimes

ਪੰਜਾਬ ਅਤੇ ਨੇੜੇ ਖੇਤਰਾਂ ਵਿੱਚ ਪੈ ਰਹੀ ਮੀਂਹ ਕਾਰਨ ਮੌਸਮ ਵਿੱਚ ਤਬਦੀਲੀ ਨਜ਼ਰ ਆ ਰਹੀ ਹੈ। ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਪੰਜਾਬ ਦੇ ਕਈ ਜ਼ਿਲਿ੍ਹਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਸੀ। ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਤੇਜ਼ ਹਵਾਵਾਂ ਅਤੇ ਮੀਂਹ ਤੇ ਛਰਾਟੇ ਪੈਣ ਦੀ ਸੰਭਾਵਨਾ ਦੱਸੀ ਗਈ। ਬੀਤੇ ਦਿਨ ਰਾਤ ਤੋਂ ਸੰੰਘਣੀ ਧੁੰਦ ਛਾਈ ਹੋਈ ਜਿਸ ਕਾਰਨ ਆਵਾਜਾਈ ਵਿੱਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮੌਸਮ ਵਿਭਾਗ ਵਲੋਂ 4 ਫ਼ਰਵਰੀ ਤੱਕ ਉਤਰ-ਪੱਛਮੀ ਭਾਰਤ ਵਿੱਚ ਪੱਛਮੀ ਗੜਬੜੀ ਦੇ ਪ੍ਰਭਾਵ ਦਾ ਅਸਰ ਪ੍ਰਗਟਾਇਆ ਜਾ ਰਿਹਾ ਹੈ। ਮੌਸਮ ਵਿਭਾਗ ਨੇ 31 ਜਨਵਰੀ ਨੂੰ ਪੰਜਾਬ ਦੇ ਕੁੱਝ ਇਲਾਕਿਆਂ ਵਿੱਚ ਗੜ੍ਹੇਮਾਰੀ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ।

Have something to say? Post your comment