Sunday, November 02, 2025

Malwa

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

January 31, 2024 11:36 AM
SehajTimes

ਪਟਿਆਲਾ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਵੱਖ ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ ਦੌਰਾਨ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਸਕੂਲ ਆਫ਼ ਐਮੀਨੈਂਸ, ਆਮ ਆਦਮੀ ਕਲੀਨਿਕ, ਨਾਬਾਰਡ, ਮਗਨਰੇਗਾ, ਆਵਾਸ ਯੋਜਨਾ ਸਮੇਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਰੰਤਰ ਰਿਪੋਰਟ ਲੈ ਰਹੇ ਹਨ ਤੇ ਚੱਲ ਰਹੇ ਕੰਮਾਂ ਵਿੱਚ ਕਿਸੇ ਕਿਸਮ ਦੀ ਢਿੱਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ 'ਚ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਗੁਰਪ੍ਰੀਤ ਸਿੰਘ ਥਿੰਦ ਤੇ ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੌਹਲ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਨਵੇਂ ਬਣਨ ਵਾਲੇ ਤਹਿਸੀਲ ਦਫ਼ਤਰ ਸਮਾਣਾ ਅਤੇ ਦੁਧਨਸਾਧਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਕੰਮਾਂ ਨੂੰ ਸਮਾਂਬੱਧ ਕਰਦੇ ਹੋਏ ਪ੍ਰਗਤੀ ਦੀ ਰਿਪੋਰਟ ਨਿਰੰਤਰ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜਿਹੜੇ ਵਿਕਾਸ ਕਾਰਜਾਂ ਵਿੱਚ ਇੱਕ ਤੋਂ ਵੱਧ ਵਿਭਾਗ ਸ਼ਾਮਲ ਹਨ ਉਹ ਵਿਭਾਗ ਲਗਾਤਾਰ ਮੀਟਿੰਗਾਂ ਕਰਨ ਤਾਂ ਜੋ ਕੰਮ ਵਿੱਚ ਹੋਣ ਵਾਲੀ ਬੇਲੋੜੀ ਦੇਰੀ ਨੂੰ ਘੱਟ ਕੀਤਾ ਜਾ ਸਕੇ ਅਤੇ ਆਪਸੀ ਤਾਲਮੇਲ ਯਕੀਨੀ ਬਣਾਇਆ ਜਾ ਸਕੇ।
ਸਾਕਸ਼ੀ ਸਾਹਨੀ ਨੇ ਮੇਰਾ ਘਰ ਮੇਰੇ ਨਾਮ ਸਕੀਮ, ਕਰੀਟੀਕਲ ਕੇਅਰ ਬਲਾਕ ਸਮੇਤ ਜ਼ਿਲ੍ਹੇ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਫਰਨੀਚਰ, ਪੀਣ ਲਈ ਪਾਣੀ ਤੇ ਇੰਟਰਨੈਟ ਸਹੂਲਤ ਸਬੰਧੀ ਸਬੰਧਤ ਵਿਭਾਗਾਂ ਪਾਸੋਂ ਜਾਣਕਾਰੀ ਲੈਂਦਿਆਂ ਹਦਾਇਤ ਕੀਤੀ ਕਿ ਜਿਥੇ ਕੀਤੇ ਵੀ ਕੋਈ ਕਮੀ ਨਜ਼ਰ ਆਉਂਦੀ ਹੈ ਉਸ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ