Thursday, May 09, 2024
BREAKING NEWS
ਬਿਹਾਰ ’ਚ ਬਿਜਲੀ ਡਿੱਗਣ ਨਾਲ ਦੋ ਮੌਤਾਂਸਿਸੋਦੀਆਂ ਦੀ ਜ਼ਮਾਨਤ ਪਟੀਸ਼ਨ ’ਤੇ 13 ਮਈ ਨੂੰ ਸੁਣਵਾਈ ਹੋਵੇਗੀਭਾਰਤੀਆਂ ਨੂੰ ਰੂਸ ਯੂਕਰੇਨ ਜੰਗ ’ਚ ਭੇਜਣ ਵਾਲੇ 4 ਦੋਸ਼ੀ ਗ੍ਰਿਫ਼ਤਾਰਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

Doaba

ਸ਼੍ਰੀ ਰਾਧਾਕ੍ਰਿਸ਼ਨ ਮੰਦਿਰ ਠਾਕੁਰ ਦੁਆਰਾ ਗੰਗੂਵਾਲ ਬਾਸੋਵਾਲ ਕਮੇਟੀ ਦੀ ਹੋਈ ਮੀਟਿੰਗ

January 31, 2024 11:50 AM
ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ

( ਸ਼੍ਰੀ ਅਨੰਦਪੁਰ ਸਾਹਿਬ )

ਅੱਜ ਸ੍ਰੀ ਰਾਧਾਕ੍ਰਿਸ਼ਨ ਮੰਦਿਰ ਠਾਕੁਰ ਦੁਆਰਾ ਰਾਮਾਡ੍ਰਾਮਾਟਿੱਕ ਕਮੇਟੀ ਗੰਗੂਵਾਲ ਬਾਸੋਵਾਲ ਕਲੋਨੀ ਵਿਖੇ ਸ੍ਰੀ ਖਾਟੂ ਸ਼ਿਆਮ ਜੀ ਅਤੇ ਸ਼੍ਰੀ ਸਾਲਾਸਰ ਬਾਲਾ ਜੀ ਦੀ ਮੂਰਤੀ ਲਿਆਉਣ ਦੇ ਸੰਬੰਧ ਵਿੱਚ ਇੱਕ ਅਹਿਮ ਮੀਟਿੰਗ ਕਮੇਟੀ ਦੇ ਪ੍ਰਧਾਨ ਸ੍ਰੀ ਲੱਕੀ ਕਪਿਲਾ ਜੀ ਅਤੇ ਕਮੇਟੀ ਦੇ ਚੇਅਰਮੈਨ ਸ਼੍ਰੀ ਗੋਪਾਲ ਸ਼ਰਮਾ ਜੀ ਦੀ ਪ੍ਰਧਾਨਗੀ ਹੇਠ ਹੋਈ। ਦੱਸਣਯੋਗ ਹੈ ਕਿ 21 ਫਰਵਰੀ 2024 ਨੂੰ ਸ਼੍ਰੀ ਰਾਧਾਕ੍ਰਿਸ਼ਨ ਮੰਦਿਰ ਠਾਕੁਰ ਦੁਆਰਾ ਗੰਗੂਵਾਲ ਬਾਸੋਵਾਲ ਕਲੋਨੀ ਵਿਖੇ ਸ੍ਰੀ ਖਾਟੂ ਸ਼ਿਆਮ ਬਾਬਾ ਜੀ ਅਤੇ ਸ੍ਰੀ ਸਾਲਾਸਰ ਬਾਲਾ ਜੀ ਮਹਾਰਾਜ ਦੀ ਮੂਰਤੀ ਸਥਾਪਨਾ ਕੀਤੀ ਜਾ ਰਹੀ ਹੈ ਤੇ ਇਸ ਦਿਨ ਵੱਡੇ ਪੱਧਰ 'ਤੇ ਧਾਰਮਿਕ ਪ੍ਰੋਗਰਾਮ ਕੀਤਾ ਜਾ ਰਿਹਾ ਹੈ। ਇਸ ਦੇ ਸੰਬੰਧ ਵਿੱਚ ਅੱਜ ਸ੍ਰੀ ਰਾਧਾਕ੍ਰਿਸ਼ਨ ਮੰਦਿਰ ਠਾਕੁਰ ਦੁਆਰਾ ਰਾਮਾਡ੍ਰਾਮਾਟਿਕ ਕਮੇਟੀ ਗੰਗੂਵਾਲ ਬਾਸੋਵਾਲ ਕਲੋਨੀ ਵਿਖੇ ਸਮੂਹ ਕਮੇਟੀ ਮੈਂਬਰਾਂ ਨੇ ਗੱਲਬਾਤ ਅਤੇ ਮੂਰਤੀਆਂ ਲਿਆਉਣ ਸੰਬੰਧੀ ਵਿਚਾਰ - ਵਿਮਰਸ਼ ਕੀਤਾ। ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਇਹ ਬੇਨਤੀ ਹੈ ਕਿ ਜੋ ਵੀ ਕਿਸੇ ਨੇ ਆਪਣੀ ਸ਼ਰਧਾ - ਭਾਵਨਾ ਦੇ ਤਹਿਤ ਇਸ ਪ੍ਰੋਗਰਾਮ ਦੇ ਸੰਬੰਧ ਵਿੱਚ ਮੰਦਿਰ ਜਾਂ ਮੰਦਿਰ ਕਮੇਟੀ ਨੂੰ ਆਪਣਾ ਦਾਨ - ਸਹਿਯੋਗ ਦੇਣਾ ਹੋਵੇ ਉਹ ਵੀ ਖੁੱਲੇ ਦਿਲ ਨਾਲ ਦੇ ਸਕਦਾ ਹੈ। ਕਮੇਟੀ ਵੱਲੋਂ ਸਮੂਹ ਭਗਤ - ਜਨਾਂ ਨੂੰ ਬੇਨਤੀ ਹੈ ਕਿ 21 ਫਰਵਰੀ 2024 ਨੂੰ ਸ਼੍ਰੀ ਰਾਧਾਕ੍ਰਿਸ਼ਨ ਮੰਦਿਰ ਠਾਕੁਰ ਦੁਆਰਾ ਗੰਗੂਵਾਲ ਬਾਸੋਵਾਲ ਕਲੋਨੀ ਵਿਖੇ ਹੁੰਮ - ਹੁਮਾ ਕੇ ਜਰੂਰ ਪਹੁੰਚਣ ਤੇ ਪ੍ਰਭੂ ਚਰਨਾਂ ਵਿੱਚ ਆਪਣੀ ਹਾਜਰੀ ਜਰੂਰ ਲਗਵਾਉਣ ।ਇਸ ਮੌਕੇ ਕਮੇਟੀ ਦੇ ਪ੍ਰਧਾਨ ਸ੍ਰੀ ਲੱਕੀ ਕਪਿਲਾ ਜੀ , ਕਮੇਟੀ ਦੇ ਚੇਅਰਮੈਨ ਸ਼੍ਰੀ ਗੋਪਾਲ ਸ਼ਰਮਾ ਜੀ , ਪੰਡਿਤ ਰਾਜੇਸ਼ ਨਟਿਆਲ , ਰਾਜੇਸ਼ ਕੁਮਾਰ , ਰਾਜੀਵ ਕੁਮਾਰ , ਪਵਨ ਚੀਟੂ , ਪਵਨ ਫੋਰਮੈਨ , ਮਾਸਟਰ ਸੰਜੀਵ ਧਰਮਾਣੀ , ਦੜੋਲੀ ਤੋਂ ਅਸ਼ਵਨੀ ਕੁਮਾਰ ਜੀ ਅਤੇ ਅਵਤਾਰ ਸਿੰਘ ਜੀ ਆਦਿ ਹਾਜਰ ਸਨ।

Have something to say? Post your comment

 

More in Doaba

ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ: ਜੈਇੰਦਰ ਕੌਰ

ਐਂਬੂਲੈਂਸ ਤੇ ਪੰਜਾਬ ਦੇ ਸਾਬਕਾ MLA ਦੀ ਗੱਡੀ ਦੀ ਹੋਈ ਭਿਆਨਕ ਟੱਕਰ

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਪੰਜਾਬ ਦੇ ਹੱਕਾਂ ਦੀ ਲੜਾਈ ਲੜੀ : ਰਾਜਵਿੰਦਰ ਸਿੰਘ ਧਰਮਕੋਟ

ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ 'ਚ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ

ਦਿਲਰੋਜ਼ ਨੂੰ ਮਿਲਿਆ ਇਨਸਾਫ ਕਾਤਲ ਨੂੰ ਸੁਣਾਈ ਫਾਂਸੀ

ਪਹਿਲਵਾਨ ਜੁਝਾਰ ਸਿੰਘ ਟਾਈਗਰ ਨੇ ਅੰਤਰਰਾਸਟਰੀ ਮੁਕਾਬਲਿਆਂ ਵਿੱਚ ਜਿੱਤੇ 2 ਗੋਡਲ ਅਤੇ 1 ਸਿਲਵਰ

ਸਿੱਧੂ ਦੇ ਗੀਤ ‘ਤੇ ਬੱਚੇ ਦਾ ਸਫਲ ਆਪ੍ਰੇਸ਼ਨ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਹੋਏ ਬਿਮਾਰ

ਪੰਜਾਬ ਦੀ ਸਿਆਸਤ ’ਚ ਮਚਿਆ ਘਮਸਾਨ

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹੈ: ਜੈਵੀਰ ਸ਼ੇਰਗਿੱਲ