Monday, November 03, 2025

Chandigarh

ਨਸ਼ਾ-ਛੁਡਾਊ ਪ੍ਰੋਗਰਾਮ ਨੂੰ ਹੋਰ ਕਾਰਗਰ ਬਣਾਉਣ ਲਈ ਡਾਇਰੈਕਟੋਰੇਟ ਪ੍ਰਸ਼ਾਸਨਿਕ ਸੁਧਾਰ ਦੇ ਸਹਿਯੋਗ ਨਾਲ ਸਥਾਪਤ ਕੀਤਾ ਜਾਵੇਗਾ ਵਿਸ਼ੇਸ਼ ਆਈ.ਟੀ. ਸੈੱਲ

April 21, 2021 11:05 AM
SehajTimes

ਚੰਡੀਗੜ੍ਹ : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਨਸ਼ਾ-ਛੁਡਾਊ ਪ੍ਰੋਗਰਾਮ ਨੂੰ ਹੋਰ ਮਜ਼ਬੂਤੀ ਦੇਣ ਲਈ ਡਾਇਰੈਕਟੋਰੇਟ ਪ੍ਰਸ਼ਾਸਨਿਕ ਸੁਧਾਰ ਦੀ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਆਈ.ਟੀ. ਸੈੱਲ ਸਥਾਪਤ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਅੱਜ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬੇ ਭਰ ਵਿੱਚ ਨਸ਼ਾ ਛੁਡਾਊ ਪ੍ਰੋਗਰਾਮ ਰਾਹੀਂ ਨਸ਼ਾ ਗ੍ਰਸਤ ਮਰੀਜਾਂ ਦੇ ਢੁਕਵੇਂ ਇਲਾਜ ਨੂੰ ਯਕੀਨੀ ਬਣਾਉਣ ਲਈ ਸੈਂਟਰਲ ਰਜਿਸਟਰੀ ਆਨਲਾਈਨ ਪੋਰਟਲ ਨੂੰ ਅਪਗ੍ਰੇਡ ਕਰਨ ਲਈ ਲੋੜੀਂਦੇ ਉਪਾਅ ਵਿਚਾਰਨ ਲਈ ਮੀਟਿੰਗ ਕੀਤੀ ਗਈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੰਜਾਬ ਵਿੱਚ ਮਹੀਨੇ ਦੇ ਅੰਤ ਤੱਕ ਨਾਗਰਿਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇਕਹਿਰੇ ਨੰਬਰ ਵਾਲਾ ਕਾਲ ਸੈਂਟਰ ਹੋਵੇਗਾ

ਸ. ਸਿੱਧੂ ਨੇ ਦੱਸਿਆ ਕਿ 31 ਮਾਰਚ, 2020 ਤੱਕ ਸਰਕਾਰੀ ਤੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਸਮੇਤ ਓਟ ਕਲੀਨਿਕਾਂ ਵਿੱਚ ਕੁੱਲ 6.45 ਲੱਖ ਮਰੀਜ਼ ਰਜਿਸਟਰਡ ਹੋਏ ਹਨ।  ਤਾਲਾਬੰਦੀ ਤੋਂ ਪਹਿਲਾਂ (22-03-2020) ਨੂੰ ਇਹ ਅੰਕੜਾ 4.14 ਲੱਖ ਸੀ। 

 

ਇਸ ਲਈ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਚੁਣੌਤੀਆਂ ਭਰੇ ਸਮੇਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਨਸ਼ਿਆਂ ਦੇ ਸ਼ਿਕਾਰ ਲੋਕਾਂ ਨੂੰ ਮਿਆਰੀ ਇਲਾਜ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਰਿਹਾ ਹੈ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੰਜਾਬ ਵਿੱਚ ਕੋਵਿਡ ਟੀਕਾਕਰਨ (Covid Vaccination) ਵਿੱਚ ਪਠਾਨਕੋਟ ਮੋਹਰੀ

ਸਿਹਤ ਮੰਤਰੀ ਨੇ ਦੱਸਿਆ ਕਿ 35 ਨਸ਼ਾ ਛੁੁਡਾਊ ਕੇਂਦਰਾਂ ਅਤੇ 200 ਸਰਕਾਰੀ  ਓਟ ਕੇਂਦਰਾਂ ਵਿੱਚ ਨਸ਼ਾ ਛੁਡਾਉਣ ਸਬੰਧੀ  ਸੁਚੱਜੀਆਂ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਸੇਵਾਵਾਂ 10 ਕੇਂਦਰੀ ਜੇਲ੍ਹਾਂ ਅਤੇ  ਕੈਦੀਆਂ ਲਈ ਇੱਕ ਵਿਸ਼ੇਸ਼ ਜੇਲ੍ਹ ਵਿੱਚ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਰੀਜ਼ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਕੇਂਦਰਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਮੁਫਤ ਇਲਾਜ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ।

 

ਇਨ੍ਹਾਂ ਕੇਂਦਰਾਂ ਵਿਚ ਆਉਣ ਵਾਲੇ ਮਰੀਜਾਂ ਨੂੰ ਨਸ਼ਾ ਛੱਡਣ ਸਬੰਧੀ ਢੁਕਵੀਂ ਸਲਾਹ ਤੇ ਸੁਝਾਅ ਦੇਣ ਤੋਂ ਬਾਅਦ ਦਿੱਤੀ ਜਾਂਦੀ ਦਵਾਈ ਦੀ ਖੁਰਾਕ ਨੂੰ ਘਟਾਉਣ ਦੇ ਯਤਨ ਕੀਤੇ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ 155 ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਨੂੰ ਇਹ ਵੀ ਅਧਿਕਾਰਤ ਕੀਤਾ ਗਿਆ ਹੈ।

 

ਇਸ ਮੀਟਿੰਗ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਅਮਿਤ ਕੁਮਾਰ, ਆਈ.ਏ.ਐਸ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ: ਗੁਰਿੰਦਰ ਬੀਰ ਸਿੰਘ, ਪ੍ਰਸ਼ਾਸਨਿਕ ਸੁਧਾਰ ਵਿਭਾਗ ਮੋਹਾਲੀ, ਪੰਜਾਬ ਦੇ ਡਾਇਰੈਕਟਰ ਸ੍ਰੀ ਪਰਮਿੰਦਰ ਪਾਲ ਸਿੰਘ, ਪੀਸੀਐਸ ਅਤੇ ਡਾ: ਅਨੂ ਚੋਪੜਾ ਦੋਸਾਂਜ, ਪ੍ਰੋਗਰਾਮ ਅਫਸਰ( ਮਾਨਸਿਕ ਸਿਹਤ ਸੈੱਲ)  ਡੀ.ਐਚ.ਐਸ. ਦਫਤਰ, ਪੰਜਾਬ  ਮੌਜੂਦ ਸਨ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ