Wednesday, December 17, 2025

Malwa

ਆਮ ਆਦਮੀ ਕਲੀਨਿਕਾਂ ਦਾ ਜ਼ਿਲ੍ਹੇ ਦੇ 2 ਲੱਖ 73 ਹਜ਼ਾਰ 527 ਲੋਕਾਂ ਨੇ ਲਿਆ ਲਾਭ: ਧਾਲੀਵਾਲ

January 31, 2024 11:56 AM
SehajTimes

ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਖੋਲ੍ਹੇ ਗਏ 19 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 2 ਲੱਖ 73 ਹਜ਼ਾਰ 527 ਵਿਅਕਤੀਆਂ ਨੇ ਆਪਣਾ ਚੈਕਅੱਪ ਕਰਵਾਇਆ ਹੈ ਅਤੇ ਇਨ੍ਹਾਂ ਕਲੀਨਿਕਾਂ ਵਿੱਚ 44275 ਮੁਫਤ ਲੈਬ ਟੈਸਟ ਵੀ ਕੀਤੇ ਗਏ ਹਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਰਾ ਸਿਹਤ ਸੋਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਬਣਾਏ ਗਏ ਆਮ ਆਦਮੀ ਕਲੀਨਿਕਾਂ ਤੋਂ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।

ਸ੍ਰੀ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਅਧੀਨ 11 ਕਰੋੜ 25 ਲੱਖ 13 ਹਜ਼ਾਰ 406 ਰੁਪਏ ਖਰਚ ਕੇ 1040 ਮਰੀਜ਼ਾਂ ਦਾ ਇਲਾਜ ਕਰਵਾਇਆ ਗਿਆ ਹੈ। ਉਹਨਾਂ ਇਹ ਦੱਸਿਆ ਕਿ ਆਯੂਸ਼ਮਾਨ ਹੈਲਥ ਅਕਾਊਂਟ ਅਧੀਨ ਜ਼ਿਲ੍ਹੇ ਵਿੱਚ ਸਾਰੀਆਂ ਸਰਕਾਰੀ ਸਿਹਤ ਸੇਵਾਵਾਂ ਦਾ ਡਾਟਾ ਵੈਰੀਫਾਈ ਕਰਵਾ ਲਿਆ ਗਿਆ ਹੈ। ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਮੁਤਾਬਕ ਸਾਰੇ ਮੈਡੀਕਲ ਅਫ਼ਸਰ ਅਤੇ ਸਟਾਫ ਨਰਸਾਂ ਦਾ ਆਈ.ਡੀ ਬਣਾ ਕੇ ਡਾਟਾ ਆਨ ਲਾਈਨ ਵੈਰੀਫਾਈ ਕੀਤਾ ਜਾ ਚੁੱਕਾ ਹੈ। ਜਿਸ ਵਿੱਚ 29 ਜਨਵਰੀ ਤੱਕ 1 ਲੱਖ 68 ਹਜ਼ਾਰ 838 ਲੋਕਾਂ ਦਾ ਆਯੂਸ਼ਮਾਨ ਭਾਰਤ ਹੈਲਥ ਅਕਾਊਂਟ ਬਣਾਇਆ ਜਾ ਚੁੱਕਾ ਹੈ। ਇਸ ਅਧੀਨ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ ਕਿ ਵੱਧ ਤੋਂ ਵੱਧ ਲੋਕਾਂ ਦੀਆਂ ਆਈ.ਡੀ. ਬਣਾਇਆ ਜਾਣ ਮੀਟਿੰਗ ਵਿੱਚ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ, ਸਹਾਇਕ ਸਿਵਲ ਸਰਜਨ ਸ੍ਰੀਮਤੀ ਸਵਪਨਜੀਤ ਕੌਰ ਤੋਂ ਇਲਾਵਾ ਸਮੂਹ ਐਸ.ਐਮ.ਓਜ਼ ਤੇ ਹੋਰ ਅਧਿਕਾਰੀ ਹਾਜਰ ਸਨ।

Have something to say? Post your comment