Wednesday, May 08, 2024
BREAKING NEWS
ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀਟੀਵੀ ਅਦਾਕਾਰਾ ਅਨੁਪਮਾ ਬੀ ਜੇ ਪੀ ’ਚ ਹੋਈ ਸ਼ਾਮਲਦਿੱਲੀ ਦੇ 100 ਸਕੂਲਾਂ ਨੂੰ ਦਿੱਤੀ ਬੰਬ ਦੀ ਧਮਕੀ

Malwa

ਖੇਡਾਂ ਮਨੁੱਖ ਦੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਸਹਾਈ : ਜੱਸੀ ਸੋਹੀਆਂ ਵਾਲਾਂ

January 31, 2024 12:16 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਕਰਮਚਾਰੀ ਸੰਘ ਅ ਅਤੇ ੲ ਵਲੋਂ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਅਤੇ ਸਮੂਹ ਕਾਰਜਕਾਰਨੀ ਦੀ ਅਗਵਾਈ ਹੇਠ ਕਰਮਚਾਰੀਆਂ ਦੀਆਂ ਖੇਡਾਂ ਕਰਵਾਈਆਂ ਗਈਆਂ।ਇਸ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਵਿਚ ਯੂਨੀਵਰਸਿਟੀ ਕਰਮਚਾਰੀਆਂ ਨੇ ਭਾਗ ਲਿਆ। ਇਹਨਾਂ ਖੇਡਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੂੰ ਸਨਮਾਨਿਤ ਕਰਨ ਲਈ ਇਨਾਮ ਵੰਡ ਸਮਾਗਮ ਦਾ ਆਯੋਜਨ ਸਨੀ ਉਬਰਾਏ ਹਾਲ ਵਿੱਖੇ ਕਰਵਾਇਆ ਗਿਆ। ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕਰਨ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਯੋਜਨਾ ਕਮੇਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾਂ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਮਨੁੱਖ ਦੇ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਸਹਾਈ ਹੁੰਦੀਆਂ ਹਨ।ਹਰ ਉਮਰ ਦੇ ਇਨਸਾਨ ਨੂੰ ਆਪਣੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ।
 
 
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬੀ ਯੂਨੀਵਰਸਿਟੀ ਦੀ ਮਹੀਨਾਵਾਰ ਗ੍ਰਾਂਟ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਅੱਗੇ ਤੋਂ ਵੀ ਸਰਕਾਰ ਹਰ ਤਰ੍ਹਾਂ ਨਾਲ ਯੂਨੀਵਰਸਿਟੀ ਨੂੰ ਤਰੱਕੀਆਂ ਵੱਲ ਲਿਜਾਣ ਲਈ ਹਰ ਸੰਭਵ ਯਤਨ ਕਰੇਗੀ।ਉਨ੍ਹਾਂ ਕਰਮਚਾਰੀ ਸੰਘ ਅ ਅਤੇ ੲ ਵਲੋਂ ਕਰਮਚਾਰੀਆਂ ਲਈ ਕਰਵਾਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਅਤੇ ਏ ਕਲਾਸ ਪ੍ਰਧਾਨ ਗੁਰਿੰਦਰਪਾਲ ਸਿੰਘ ਬੱਬੀ ਅਤੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਚੇਅਰਮੈਨ ਜੱਸੀ ਸੋਹੀਆਂ ਵਾਲਾਂ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ।ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ ਅਰਵਿੰਦ, ਰਜਿਸਟਰਾਰ  ਨਵਜੋਤ ਕੌਰ, ਡਾਇਰੈਕਟਰ ਸਪੋਰਟਸ ਅਜੀਤਾ, ਪ੍ਰਧਾਨ ਏ ਕਲਾਸ ਗੁਰਿੰਦਰਪਾਲ ਸਿੰਘ ਬੱਬੀ, ਪ੍ਰਧਾਨ ਅ ਅਤੇ ੲ ਰਾਜਿੰਦਰ ਸਿੰਘ ਬਾਗੜੀਆਂ, ਅਮਰਜੀਤ ਕੌਰ ਜਰਨਲ ਸਕੱਤਰ, ਪ੍ਰਕਾਸ਼ ਸਿੰਘ ਧਾਲੀਵਾਲ ਪ੍ਰਚਾਰ ਸਕੱਤਰ, ਗੁਰਪ੍ਰੀਤ ਸਿੰਘ ਜੋਨੀ ਸਹਾਇਕ ਸਕੱਤਰ, ਸੁਰਜੀਤ ਸਿੰਘ ਟੌਹੜਾ, ਕਰਨੈਲ ਸਿੰਘ, ਕੰਵਲਜੀਤ ਸਿੰਘ, ਦਲੀਪ ਕੁਮਾਰ, ਸੰਦੀਪ, ਅਜੈ ਅਰੋੜਾ, ਲਖਵਿੰਦਰ ਸਿੰਘ ਲੱਖਾ ਆਦਿ ਮੁਲਾਜ਼ਮ ਆਗੂ ਹਾਜ਼ਰ ਹੋਏ।

Have something to say? Post your comment

 

More in Malwa

ਪੰਜਾਬੀ ਯੂਨੀਵਰਸਿਟੀ ਵਿਖੇ 2024 ਦੀਆਂ ਪਾਰਲੀਮੈਂਟ ਚੋਣਾਂ ਬਾਰੇ ਕਰਵਾਇਆ ਵਿਸ਼ੇਸ਼ ਭਾਸ਼ਣ

ਸੇਫ ਸਕੂਲ ਵਾਹਨ ਪਾਲਿਸੀ ਬਾਰੇ ਸਕੂਲੀ ਬੱਸਾਂ ਦੇ ਡਰਾਈਵਰਾਂ, ਕੰਡਕਟਰਾਂ ਤੇ ਲੇਡੀ ਅਟੈਂਡੈਂਟ ਨੂੰ ਕੀਤਾ ਜਾਗਰੂਕ

ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਵੱਖ-ਵੱਖ ਗਤੀਵਿਧੀਆਂ

ਜੂਨ 01 ਨੂੰ ਸਵੇਰੇ 07:00 ਵਜੇ ਤੋਂ ਸ਼ਾਮ 06:00 ਵਜੇ ਤੱਕ ਪਾਈਆਂ ਜਾਣਗੀਆਂ ਵੋਟਾਂ

ਚੋਣਾਂ ਬਾਰੇ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਕਰਨ ਲਈ ਵਟਸਐਪ ਨੰਬਰ 70095-50957 ਜਾਰੀ

ਪੁਲਿਸ ਨੂੰ ਮਿਲੀ ਭਾਰੀ ਸਫਲਤਾ ਮੁਲਜਮ ਗ੍ਰਿਫਤਾਰ ਜਾਅਲੀ ਕਰੰਸੀ ਸਮੇਤ ਅਤੇ ਹੋਰ ਸਾਜੋ ਸਮਾਨ ਬਰਾਮਦ     

ਨਾਮਜ਼ਦਗੀਆਂ ਦੇ ਪਹਿਲੇ ਦਿਨ ਪਟਿਆਲਾ ਲੋਕ ਸਭਾ ਹਲਕੇ ਤੋਂ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਮਿੱਡ ਡੇ ਮੀਲ ਕੁੱਕ ਵਰਕਰਾਂ ਨੇ ਭੰਡੀ ਕੇਂਦਰ ਤੇ ਸੂਬਾ ਸਰਕਾਰ

ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ :ਕੰਚਨ

ਕਿਸਾਨਾਂ ਨੂੰ ਲੋੜ ਮੁਤਾਬਿਕ ਪਾਣੀ ਵਰਤਣ ਦੀ ਕੀਤੀ ਅਪੀਲ: ਹਰਭਜਨ ਸਿੰਘ ਈਟੀਓ