Friday, February 06, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Chandigarh

ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

January 31, 2024 01:36 PM
SehajTimes
ਚੰਡੀਗੜ੍ਹ : ਚੰਡੀਗੜ੍ਹ ਵਿਖੇ ਚੱਲ ਰਹੀ 11ਵੀਂ ਨੈਸ਼ਨਲ ਓਪਨ ਪੈਦਲ ਤੋਰ ਚੈਂਪੀਅਨਸ਼ਿਪ ਦੇ ਅੱਜ 20 ਕਿਲੋਮੀਟਰ ਪੈਦਲ ਤੋਰ ਦੇ ਹੋਏ ਮੁਕਾਬਲੇ ਦੇ ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਨੇ ਕ੍ਰਮਵਾਰ ਪੁਰਸ਼ਾਂ ਤੇ ਮਹਿਲਾ ਦੋਵਾਂ ਵਰਗਾਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ। ਪੁਰਸ਼ ਵਰਗ ਵਿੱਚ ਪਹਿਲੀਆਂ ਪੰਜ ਪੁਜੀਸ਼ਨਾਂ ਵਿੱਚੋਂ ਤਿੰਨ ਪੰਜਾਬ ਦੇ ਅਥਲੀਟਾਂ ਅਤੇ ਮਹਿਲਾ ਵਰਗ ਵਿੱਚ ਪਹਿਲੀਆਂ ਚਾਰ ਪੁਜੀਸ਼ਨਾਂ ਵਿੱਚੋਂ ਦੋ ਪੰਜਾਬ ਦੀਆਂ ਅਥਲੀਟਾਂ ਨੇ ਹਾਸਲ ਕੀਤੀਆਂ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੋਵੇਂ ਜੇਤੂ ਅਥਲੀਟਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਆਪਣੇ ਪ੍ਰਦਰਸ਼ਨ ਨਾਲ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ।
 
 
ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲੇ ਦੇ ਪਿੰਡ ਕਾਹਨੇਕੇ ਦਾ ਅਕਸ਼ਦੀਪ ਸਿੰਘ ਜਿੱਥੇ ਕੌਮੀ ਰਿਕਾਰਡ ਹੋਲਡਰ ਹੈ ਉਥੇ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋ ਚੁੱਕਾ ਹੈ। ਇਸੇ ਤਰ੍ਹਾਂ ਮਾਨਸਾ ਜ਼ਿਲੇ ਦੇ ਪਿੰਡ ਖੈਹਿਰਾ ਖੁਰਦ ਦੀ ਮੰਜੂ ਰਾਣੀ ਨੇ ਕੌਮੀ ਰਿਕਾਰਡ ਬਣਾਉਣ ਤੋਂ ਇਲਾਵਾ ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ ਕਾਂਸੀ ਦਾ ਤਮਗ਼ਾ ਜਿੱਤਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਖੇਡ ਨਕਸ਼ੇ ਉਤੇ ਚਮਕਾਉਣ ਲਈ ਨਿਰੰਤਰ ਯਤਨਸ਼ੀਲ ਹੈ। ਹਾਲ ਹੀ ਵਿੱਚ ਮੁੱਖ ਮੰਤਰੀ ਨੇ ਮੰਜੂ ਰਾਣੀ ਨੂੰ 50 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਸੀ ਜਦੋਂ ਕਿ ਅਕਸ਼ਦੀਪ ਸਿੰਘ ਨੂੰ ਓਲੰਪਿਕਸ ਕੁਆਲੀਫਾਈ ਕਰਨ ਸਮੇਂ 5 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਸੀ।
 
 
 
ਅੱਜ ਸੁਖਨਾ ਝੀਲ ਉਤੇ ਚੱਲ ਰਹੀ ਚੈਂਪੀਅਨਸ਼ਿਪ ਵਿੱਚ ਪੁਰਸ਼ਾਂ ਦੀ 20 ਕਿਲੋਮੀਟਰ ਪੈਦਲ ਤੋਰ ਵਿੱਚ ਅਕਸ਼ਦੀਪ ਸਿੰਘ ਨੇ 1.19.38 ਦਾ ਸਮਾਂ ਕੱਢ ਕੇ ਸੋਨ ਤਮਗ਼ਾ ਜਿੱਤਿਆ। ਪੰਜਾਬ ਦਾ ਹੀ ਅਰਸ਼ਪ੍ਰੀਤ ਸਿੰਘ ਚੌਥੇ ਅਤੇ ਸਾਹਿਲ ਪੰਜਵੇਂ ਸਥਾਨ ਉਤੇ ਆਇਆ। ਮਹਿਲਾ ਵਰਗ ਵਿੱਚ ਮੰਜੂ ਰਾਣੀ ਨੇ 1.33.00 ਦਾ ਸਮਾਂ ਕੱਢ ਕੇ ਸੋਨ ਤਮਗ਼ਾ ਜਿੱਤਿਆ ਜਦੋਂ ਕਿ ਪੰਜਾਬ ਦੀ ਇਕ ਹੋਰ ਅਥਲੀਟ ਰਮਨਦੀਪ ਕੌਰ ਚੌਥੇ ਸਥਾਨ ਉਤੇ ਰਹੀ।

Have something to say? Post your comment

 

More in Chandigarh

ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਓ.ਟੀ.ਐਸ-2025 ਦੀ ਸਫਲਤਾ ਦੀ ਸ਼ਲਾਘਾ; ਪੰਜਾਬ ਨੇ 110 ਕਰੋੜ ਰੁਪਏ ਵਸੂਲੇ ਅਤੇ ਅੰਤਿਮ ਮਿਤੀ ਵਿੱਚ ਕੀਤਾ ਵਾਧਾ

ਮੋਹਾਲੀ ਕਾਰਨੀਵਾਲ: ਪੰਜਾਬ ਸਖੀ ਸ਼ਕਤੀ ਮੇਲੇ ਵਿੱਚ ਪ੍ਰਭ ਗਿੱਲ ਦੀ ਗਾਇਕੀ ਨੇ ਬੰਨ੍ਹਿਆ ਸਮਾਂ

ਬਲਜਿੰਦਰ ਸਿੰਘ ਬੰਟੀ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਗੈਂਗਸਟਰਾਂ ‘ਤੇ ਵਾਰ’ ਦਾ 17ਵਾਂ ਦਿਨ: ਪੰਜਾਬ ਪੁਲਿਸ ਨੇ 681ਥਾਵਾਂ 'ਤੇ ਕੀਤੀ ਛਾਪੇਮਾਰੀ; 274 ਕਾਬੂ

ਭਗਵੰਤ ਮਾਨ ਸਰਕਾਰ ਨੇ ਤਕਨੀਕੀ ਸਿੱਖਿਆ ਵਿੱਚ ਅਨਾਥ ਅਤੇ ਨੇਤਰਹੀਣ ਨੌਜਵਾਨਾਂ ਲਈ ਵਿੱਤੀ ਰੁਕਾਵਟਾਂ ਨੂੰ ਕੀਤਾ ਦੂਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਲਬਰਟਾ-ਪੰਜਾਬ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕੈਨੇਡਾ ਦੇ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ

ਮੋਹਾਲੀ ਕਾਰਨੀਵਾਲ: ਪੰਜਾਬ ਸਖੀ ਸ਼ਕਤੀ ਮੇਲੇ ਵਿੱਚ ਸੂਫੀ ਗਾਇਕੀ ਨਾਲ ਸੰਗੀਤਕ ਸ਼ਾਮ

ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਨਿਵੇਸ਼ ਮੁਹਿੰਮ ਕੀਤੀ ਤੇਜ਼

ਗੈਂਗਸਟਰਾਂ ’ਤੇ ਵਾਰ ਦਾ 16ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਵਾਂ ’ਤੇ ਕੀਤੀ ਛਾਪੇਮਾਰੀ; 232 ਗ੍ਰਿਫ਼ਤਾਰ