Sunday, May 05, 2024

Malwa

ਸਿਵਲ ਸਰਜਨ ਨੇ ਮਰੀਜ਼ਾ ਦੀਆਂ ਓ.ਪੀ.ਡੀ ਪਰਚੀਆਂ ਕੀਤੀਆਂ ਚੈਕ

January 31, 2024 02:16 PM
SehajTimes

ਫ਼ਤਹਿਗੜ੍ਹ ਸਾਹਿਬ : ਸਿਹਤ ਮੰਤਰੀ, ਪੰਜਾਬ ਡਾ ਬਲਵੀਰ ਸਿੰਘ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਰੀਜ਼ਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚੋਂ ਹੀ ਦਵਾਈਆਂ ਦੀ 100 ਫ਼ੀਸਦੀ ਉਪਲਬੱਧਤਾ ਕਰਵਾਉਣ ਨੂੰ ਯਕੀਨੀ ਬਣਾਇਆ ਗਿਆ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਸਿਵਲ ਹਸਪਤਾਲ ਵਿਚ ਮਰੀਜਾਂ ਦੀਆਂ ਓ ਪੀ ਡੀ ਪਰਚੀਆਂ ਚੈਕ ਕਰਨ ਸਮੇਂ ਕੀਤਾ। ਇਸ ਮੌਕੇ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਜ਼ਿਲ੍ਹੇ ਅਧੀਨ ਸਾਰੇ ਅਧਿਕਾਰੀਆ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਸਨ ਜਿਸ ਤਹਿਤ 26 ਜਨਵਰੀ ਤੋਂ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾ ਵਿਚ ਮਰੀਜ਼ਾਂ ਨੂੰ ਸਾਰੀਆ ਦਵਾਈਆਂ ਅੰਦਰੋਂ ਹੀ ਦਿੱਤੀਆਂ ਜਾ ਰਹੀਆਂ ਹਨ।

ਓਪੀਡੀ ਸਲਿਪਾਂ ਚੈਕ ਕਰਨ ਸਮੇਂ ਸਿਵਲ ਸਰਜਨ ਨੇ ਮਰੀਜ਼ਾਂ ਨੂੰ ਦੱਸਿਆ ਕਿ ਹੁਣ ਪੰਜਾਬ ਸਰਕਾਰ ਦੀ ਨਵੀਂ ਪਾਲਸੀ ਅਨੁਸਾਰ ਜ਼ਿਲੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਸੰਸਥਾ ਦੇ ਅੰਦਰੋਂ ਹੀ ਦਿੱਤੀਆਂ ਜਾਣਗੀਆਂ ਤੇ ਓਹਨਾਂ ਦਾ ਇਲਾਜ ਇਮਾਨਦਾਰੀ, ਤਨਦੇਹੀ ਨਾਲ ਕੀਤਾ ਜਾ ਰਿਹਾ ਹੈ ।ਉਹਨਾਂ ਕਿਹਾ ਕਿ ਜਿਹੜੀਆਂ ਦਵਾਈਆਂ ਸੰਸਥਾ ਵਿਖੇ ਉਪਲਬਧ ਨਹੀਂ ਹਨ, ਪਰ ਉਹ ਡਾਕਟਰਾਂ ਵੱਲੋਂ ਲਿਖੀਆਂ ਜਾਂਦੀਆਂ ਹਨ ਉਹ ਦਵਾਈਆਂ ਵੀ ਜਿਲਾ ਪੱਧਰ ਦੀ ਅਪਰੂਵਲ ਲੈਣ ਉਪਰੰਤ ਸਬੰਧਤ ਸੰਸਥਾ ਵੱਲੋਂ ਖਰੀਦ ਕੇ ਮਰੀਜ਼ਾਂ ਨੂੰ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਹੋਰ ਲੋੜੀਂਦੀਆਂ ਦਵਾਈਆਂ ਵੀ ਜਿਲਾ ਪੱਧਰ ਤੇ ਕਮੇਟੀ ਬਣਾ ਕੇ ਖਰੀਦੀਆਂ ਜਾਇਆ ਕਰਨਗੀਆਂ ਅਤੇ ਫੀਲਡ ਵਿੱਚ ਸਾਰੀਆਂ ਸੰਸਥਾਵਾਂ ਤੇ ਭੇਜੀਆਂ ਜਾਣਗੀਆਂ ਉਹਨਾਂ ਦੱਸਿਆ ਕਿ ਕਿਸੇ ਵੀ ਹਾਲਤ ਵਿੱਚ ਮਰੀਜ਼ ਨੂੰ ਬਾਹਰੋਂ ਦਵਾਈਆਂ ਖਰੀਦਣ ਦੀ ਲੋੜ ਨਹੀਂ ਪਵੇਗੀ ਅਤੇ ਲੋੜੀਂਦੇ ਲੈਬਾਰਟਰੀ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ ਇਸ ਮੌਕੇ ਤੇ ਉਹਨਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਵੀ ਕੀਤੀ ਕਿ ਉਹ ਆਪਣੋ ਆਪੋ ਆਪਣੀ ਸੰਸਥਾ ਤੇ ਉਪਲਬਧ ਸਾਰੀਆਂ ਦਵਾਈਆਂ ਦੀ  ਉਪਲਬਧਤਾ ਦੀ ਪੋਰਟਲ ਤੇ ਐਂਟਰੀ ਕਰਨੀ ਯਕੀਨੀ ਬਣਾਉਣ ਅਤੇ ਇਸ ਦੀ ਹਰ ਰੋਜ਼ ਰਿਪੋਰਟ ਜਿਲਾ ਪੱਧਰ ਤੇ ਭੇਜਣ।ਉਨ੍ਹਾਂ ਦਸਿਆ ਕਿ ਇਸ ਸੰਬੰਧੀ ਸਿਹਤ ਸੰਸਥਾਵਾਂ ਦੀ ਚੈਕਿੰਗ ਵੀ ਕੀਤੀ ਜਾਵੇਗੀ।

Have something to say? Post your comment

 

More in Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ