Sunday, November 02, 2025

Delhi

ਦਿੱਲੀ ‘ਚ ਠੰਢ ਨੇ ਪਿਛਲੇ 13 ਸਾਲਾਂ ਦਾ ਰਿਕਾਰਡ, ਤੋੜਿਆ

January 31, 2024 03:48 PM
SehajTimes

ਦਿੱਲੀ : ਦਿੱਲੀ ‘ਚ ਠੰਢ ਨੇ ਪਿਛਲੇ 13 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਦਿੱਲੀ ਵਿੱਚ ਇਸ ਮਹੀਨੇ 30 ਜਨਵਰੀ ਤੱਕ ਔਸਤ ਵੱਧ ਤੋਂ ਵੱਧ ਤਾਪਮਾਨ 17.7 ਡਿਗਰੀ ਸੈਲਸੀਅਸ ਸੀ, ਜੋ 13 ਸਾਲਾਂ ਵਿੱਚ ਸਭ ਤੋਂ ਘੱਟ ਹੈ। ਮੰਗਲਵਾਰ ਤੱਕ ਦੇ ਅਧਿਕਾਰਤ ਅੰਕੜਿਆ ‘ਚ ਇਹ ਜਾਣਕਾਰੀ ਸਾਹਮਣੇ ਆਈ ਹੈ। ਅੰਕੜਿਆਂ ਮੁਤਾਬਕ ਇਸੇ ਸਮੇਂ ਦੌਰਾਨ ਰਾਸ਼ਟਰੀ ਰਾਜਧਾਨੀ ‘ਚ ਔਸਤਨ ਘੱਟੋ ਘੱਟ ਤਾਪਮਾਨ 6.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਜੋ ਕਿ 13 ਸਾਲਾਂ ‘ਚ ਦੂਜੀ ਵਾਰ ਸਭ ਤੋਂ ਘੱਟ ਹੈ। ਅੱਜ ਵੀ ਯਾਨੀ 31 ਜਨਵਰੀ ਨੂੰ ਦਿੱਲੀ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ ਅਤੇ ਠੰਢ ਵੀ ਪਹਿਲਾਂ ਵਾਂਗ ਹੀ ਬਣੀ ਹੋਈ ਹੈ। ਮੰਗਲਵਾਰ ਸਵੇਰੇ ਦਿੱਲੀ ਦੇ ਕੁੱਝ ਹਿੱਸੀਆ ਵਿੱਚ ਧੁੰਦ ਛਾਈ ਰਹੀ ਅਤੇ ਸਫਦਰਜੰਗ ਆਬਜ਼ਰਵੇਟਰੀ ਵਿੱਚ ਘੱਟੋ ਘੱਟ ਤਾਪਮਾਨ 11.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ ਆਈਐਮਡੀ ਦੇ ਅੰਕੜਿਆਂ ਮੁਤਾਬਕ ਸਵੇਰੇ 8:30 ਵੱਜੇ ਨਮੀ 100 ਫੀਸਦੀ ਦਰਜ ਕੀਤੀ ਗਈ। ਅੰਕੜਿਆਂ ਮੁਤਾਬਕ ਦਿੱਲੀ ਵਿੱਚ 1 ਤੋਂ 30 ਜਨਵਰੀ ਤੱਕ ਔਸਤ ਵੱਧ ਤੋਂ ਵੱਧ ਤਾਪਮਾਨ 17.7 ਡਿਗਰੀ ਸੈਲਸੀਅਸ ਰਿਹਾ , ਜੋ ਕਿ 13 ਸਾਲਾਂ ਵਿੱਚ ਸਭ ਤੋਂ ਘੱਟ ਹੈ। ਜਨਵਰੀ 2012 ਵਿੱਚ ਪੂਰੇ ਮਹੀਨੇ ਲਈ ਔਸਤ ਵੱਧ ਤੋਂ ਵੱਧ ਅਤੇ ਘੱਟੋ ਘੱਟ ਤਾਪਮਾਨ ਲੜੀਵਾਰ 19.7 ਡਿਗਰੀ ਸੈਲਸੀਅਸ ਅਤੇ 7.5 ਡਿਗਰੀ ਸੀ, ਜਦੋਂ ਕਿ ਜਨਵਰੀ 2013 ਵਿੱਚ ਇਹ ਲੜੀਵਾਰ 19 ਡਿਗਰੀ ਅਤੇ 6.1 ਡਿਗਰੀ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਜ਼ਿਆਦਾਤਰ ਥਾਵਾਂ ‘ਤੇ ਸੰਘਣੀ ਧੁੰਦ ਅਤੇ ਤੇਜ਼ ਹਵਾਵਾਂ ਦੇ ਨਾਲ ਨਾਲ ਹਲਕੀ ਬਾਰਿਸ਼ ਜਾਂ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਬੁੱਧਵਾਰ ਨੂੰ ਦਿੱਲੀ ਵਿੱਚ ਘੱਟੋ ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਲੜੀਵਾਰ 10 ਡਿਗਰੀ ਸੈਲਸੀਅਸ ਅਤੇ 19 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਦਿੱਲੀ ਵਿੱਚ ਵਿਜ਼ੀਬਿਲਟੀ ਜ਼ੀਰੋ ਹੋ ਗਈ ਹੈ । ਸੜਕ ‘ਤੇ ਕੁਝ ਵੀ ਦਿਖਾਈ ਨਹੀਂ ਦਿੰਦਾ । ਅੱਜ ਵੀ ਦਿੱਲੀ ਦਾ ਅਸਮਾਨ ਬੱਦਲਵਾਈ ਰਹੇਗਾ ਅਤੇ ਧੁੱਪ ਨਿਕਲਣ ਦੀ ਸੰਭਾਵਨਾ ਘੱਟ ਹੈ। ਮੰਗਲਵਾਰ ਰਾਤ 11 ਵਜੇ ਦਿੱਲੀ ‘ਚ ਏਅਰ ਕੁਆਲਿਟੀ ਇੰਡੈਕਸ ਏਕਿਊਆਈ 3.57 ਦਰਜ ਕੀਤਾ ਗਿਆ,ਜੋ ਕਿ ਬਹੁਤ ਮਾੜੀ ਸ਼੍ਰੇਣੀ ‘ਚ ਆਉਂਦਾ ਹੈ। ਜ਼ੀਰੋ ਅਤੇ 50 ਦੇ ਵਿਚਕਾਰ ਇੱਕ ਨੂੰ ‘ਚੰਗਾ’ ਮੰਨਿਆ ਜਾਦਾਂ ਹੈ, 51 ਅਤੇ 100 ਦੇ ਵਿਚਕਾਰ ‘ ਤਸੱਲੀਬਖ਼ਸ਼’ ਗੰਭੀਰ ਮੰਨਿਆ ਜਾਦਾਂ ਹੈ।

 

Have something to say? Post your comment

 

More in Delhi

ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਜਾਏ ਕੀਰਤਨ ਦਰਬਾਰ ਵਿੱਚ ਸ਼ਾਮਲ ਹੋਏ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦਾ ਆਰੰਭ ਸ਼ਨਿੱਚਰਵਾਰ ਨੂੰ ਦਿੱਲੀ ਤੋਂ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ

ਇਨਵੈਸਟ ਇਨ ਬੈਸਟ: ਮੁੱਖ ਮੰਤਰੀ ਵੱਲੋਂ ਉਦਯੋਗ ਜਗਤ ਦੇ ਦਿੱਗਜ਼ਾਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਪੈਕੇਜ ਮੰਗਿਆ

ਬਗਦਾਦ ਵਿੱਚ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਦੀ ਮੁੜ ਉਸਾਰੀ ਦੀ ਮੰਗ

ਦਰਿਆਵਾਂ ਲਈ ਹੜ੍ਹ ਖੇਤਰ ਛੱਡਣਾ ਜਰੂਰੀ : ਸੰਤ ਸੀਚੇਵਾਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਗਲੈਂਡ ‘ਚ ਸਿੱਖ ਬਜ਼ੁਰਗਾਂ ‘ਤੇ ਨਸਲੀ ਹਮਲੇ ਦੀ ਸਖ਼ਤ ਨਿਖੇਧੀ