Monday, April 29, 2024
BREAKING NEWS
ਘਰ ਤੋਂ ਵੋਟਿੰਗ ਲਈ ਬਜੁਰਗ ਅਤੇ ਦਿਵਆਂਗ ਵੋਟਰਾਂ ਨੂੰ ਭਰਨਾ ਹੋਵੇਗਾ 12-ਡੀ ਫਾਰਮਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ

Education

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਬਾਅਦ ਪਿੰਡ ਵਾਸੀਆਂ ਨੇ ਕੀਤਾ ਮਾਸਟਰ ਸੁਰਜੀਤ ਸਿੰਘ ਨੂੰ ਸਨਮਾਨਿਤ

January 31, 2024 03:51 PM
ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ
ਮਾਸਟਰ ਸੁਰਜੀਤ ਸਿੰਘ ਦੁਆਰਾ ਪਿਛਲੇ ਦਹਾਕਿਆਂ ਤੋਂ ਲਗਾਤਾਰ ਕੀਤੀ ਜਾ ਰਹੀ ਨਿਰਸਵਾਰਥ ਸੇਵਾ ਦਾ ਮੁੱਲ ਮੋੜਦਿਆਂ 26 ਜਨਵਰੀ 2024 ਨੂੰ ਗਣਤੰਤਰ ਦਿਵਸ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਬੁਲਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਮੌਕੇ 'ਤੇ ਮੌਜੂਦ ਪੰਜਾਬ ਦੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਮਗਰੋਂ ਮਾਸਟਰ ਸੁਰਜੀਤ ਸਿੰਘ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਉਹਨਾਂ ਦੇ ਨਾਲ ਮੌਜੂਦ ਡਿਪਟੀ ਕਮਿਸ਼ਨਰ ਮੋਹਾਲੀ ਸ਼੍ਰੀਮਤੀ ਆਸ਼ਿਕਾ ਜੈਨ (ਆਈ.ਏ.ਐਸ.), ਹਰਜੋਤ ਕੌਰ (ਪੀ.ਸੀ.ਐਸ.) ਸਰਦਾਰ ਕੁਲਵੰਤ ਸਿੰਘ ਐਮ.ਐਲ.ਏ. ਮੋਹਾਲੀ, ਸ਼੍ਰੀਮਤੀ ਜਯੋਤੀ ਯਾਦਵ (ਆਈ.ਪੀ.ਐਸ.) ਕੋਲ ਮਾਸਟਰ ਸੁਰਜੀਤ ਸਿੰਘ ਦੁਆਰਾ ਸਿੱਖਿਆ ਦੇ ਖੇਤਰ ਵਿੱਚ ਦਿੱਤੇ ਜਾ ਰਹੇ ਯੋਗਦਾਨ ਦੇ ਪ੍ਰਸ਼ੰਸਾ ਕੀਤੀ। ਅੱਜ ਪਿੰਡ ਨਾਨੋਵਾਲ ਦੇ ਸਮੂਹ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਗ੍ਰਾਮ ਪੰਚਾਇਤ ਨਾਨੋਵਾਲ ਦੁਆਰਾ ਵੀ ਮਾਸਟਰ ਸੁਰਜੀਤ ਸਿੰਘ ਨੂੰ ਸਰੋਪਾ ਪਾ ਕੇ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਸਰਪੰਚ ਗੁਰਮੇਲ ਕੌਰ ਦੁਆਰਾ ਮਾਸਟਰ ਸੁਰਜੀਤ ਸਿੰਘ ਦੀ ਪਤਨੀ ਰਣਬੀਰ ਕੌਰ ਨੂੰ ਸਨਮਾਨਿਤ ਕੀਤਾ ਗਿਆ। ਮੌਕੇ 'ਤੇ ਮੌਜੂਦ ਸਮਾਜ ਸੇਵੀ ਬੁੱਧ ਸਿੰਘ ਨੇ ਉਹਨਾਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ 'ਤੇ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਸਰਦਾਰ ਕੇਸਰ ਸਿੰਘ ਨੇ ਮਾਸਟਰ ਸੁਰਜੀਤ ਸਿੰਘ ਨੂੰ ਹੋਰ ਅਧਿਆਪਕਾਂ ਲਈ ਇੱਕ ਪ੍ਰੇਰਣਾ ਸਰੋਤ ਦੱਸਿਆ। ਇਸ ਮੌਕੇ 'ਤੇ ਸ਼੍ਰੀ ਬਲਦੇਵ ਸਿੰਘ ਅਤੇ ਸ਼੍ਰੀ ਹਰੀ ਕਿਸ਼ਨ (ਐਕਸ ਸਰਵਿਸਮੈਨ) ਨੇ ਵੀ ਸੰਬੋਧਨ ਕੀਤਾ। ਇਸ ਮੌਕੇ 'ਤੇ ਮਾਸਟਰ ਪਵਨ ਕੁਮਾਰ ਦਬੂੜ, ਆਂਗਣਵਾੜੀ ਵਰਕਰ ਸਪਨਾ ਕੁਮਾਰੀ, ਰਤਨ ਲਾਲ ਪੰਚ, ਕਰਮ ਸਿੰਘ, ਰਾਮਨਾਥ ਸਿੰਘ (ਰਿਟਾਇਰਡ ਲੈਫਟੀਨੈਂਟ) ਰਤਨ ਚੰਦ ਸ਼ਰਮਾ, ਬਾਬੂ ਰਾਮ, ਧਨੀ ਰਾਮ (ਸਾਬਕਾ ਪੰਚ), ਪੰਡਿਤ ਅਵਤਾਰ ਕ੍ਰਿਸ਼ਨ, ਕਮਲੇਸ਼ ਕੁਮਾਰੀ, ਸ਼ਾਂਤੀ ਦੇਵੀ, ਰਾਜ ਕੌਰ, ਗੁਰਪ੍ਰੀਤ ਕੌਰ, ਹਰਦੀਪ ਸਿੰਘ, ਪ੍ਰੇਮ ਚੰਦ, ਬਾਲ ਕ੍ਰਿਸ਼ਨ (ਸਾਬਕਾ ਪੰਚ) ਰੇਖਾ ਰਾਣੀ, ਜਸਵਿੰਦਰ ਕੌਰ, ਜਰਨੈਲ ਸਿੰਘ, ਅਨੰਤ ਰਾਮ ਆਦਿ ਮੌਕੇ 'ਤੇ ਮੌਜੂਦ ਸਨ।

Have something to say? Post your comment

 

More in Education

ਸਕਾਲਰ ਫੀਲਡਜ਼ ਪਬਲਿਕ ਸਕੂਲ ਵਿੱਚ ਵਿਦਿਆਰਥਣ ਡਾ. ਗੁਰਲੀਨ ਕੌਰ ਸਿੱਧੂ ਦਾ ਸਵਾਗਤ

ਪਟਿਆਲਾ ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ (ਪਟਿਆਲਾ) ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰ

IKGPTU ਦੇ ਇਮਤਿਹਾਨਾਂ ਵਿੱਚ ਦੋਆਬਾ ਬਿਜ਼ਨਸ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਪੰਜਾਬੀ ਯੂਨੀਵਰਸਿਟੀ ਵਿਖੇ ‘ਕੁਐਸਟ’ ਦੀ ਰਾਸ਼ਟਰੀ ਵਰਕਸ਼ਾਪ ਸ਼ੁਰੂ; ਦੇਸ਼ ਭਰ ਤੋਂ ਅਨੇਕਾਂ ਉਘੇ ਭੌਤਿਕ ਵਿਗਿਆਨੀ ਪੁੱਜੇ

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਕਰਵਾਇਆ ‘ਸਾਲਾਨਾ ਸੂਦ ਮੈਮੋਰੀਅਲ ਸਿੰਪੋਜ਼ੀਅਮ’

Dolphin College ਵਿਖੇ ਵਿਦਿਆਰਥੀਆਂ ਲਈ ਲਗਾਇਆ ਗਿਆ ਜਾਗਰੂਕਤਾ ਕੈਂਪ

ਸਿੱਖਿਆ ਵਿੱਚ ਮੂਡਲ ਪਲੇਟਫ਼ਾਰਮ ਦੀ ਵਰਤੋਂ ਵਿਸ਼ੇ ਉੱਤੇ ਕਰਵਾਈ ਵਰਕਸ਼ਾਪ

ਗੋਲਡਨ ਹਾਰਟ ਸਕਾਲਰਸ਼ਿਪ ਸਕੀਮ ਤਹਿਤ 10+2 ਨਾਨ-ਮੈਡੀਕਲ ਪਾਸ ਵਿਦਿਆਰਥੀ ਵੀ ਦਾਖ਼ਲ ਕਰਨ ਦੀ ਪ੍ਰਵਾਨਗੀ

ਆੱਨਲਾਈਨ-ਸਟੱਡੀ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਬੱਚਿਆਂ ਦਾ ਕੀਤਾ ਸਨਮਾਨ

ਸਰਕਾਰ ਤੇ ਅਧਿਆਪਕਾਂ ਦਾ ਉੱਤਮ ਉਪਰਾਲਾ : ਵਿੱਦਿਅਕ - ਟੂਰ