Saturday, October 04, 2025

Malwa

ਮੁੱਖ ਮੰਤਰੀ ਮਾਨ 'ਚ ਸਹਿਣਸ਼ੀਲਤਾ ਦੀ ਵੱਡੀ ਘਾਟ : ਗੋਬਿੰਦ ਸਿੰਘ ਲੌਂਗੋਵਾਲ

January 31, 2024 04:08 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿੱਚ ਰੱਤੀ ਭਰ ਵੀ ਸਹਿਣਸ਼ੀਲਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਆਲੋਚਨਾ ਕਰਨ ਵਾਲੀਆਂ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਅਤੇ ਸਮਾਜ ਸੇਵੀਆਂ ਵਿਰੁੱਧ ਬਦਲੇ ਦੀ ਭਾਵਨਾ ਨਾਲ ਝੂਠੇ ਕੇਸ ਦਰਜ਼ ਕੀਤੇ ਜਾ ਰਹੇ ਹਨ ਜਿਸ ਦਾ ਹਿਸਾਬ ਰਾਜ ਦੀ ਜਨਤਾ ਲੋਕ ਸਭਾ ਚੋਣਾਂ ਵਿੱਚ ਕਰੇਗੀ । ਬੁੱਧਵਾਰ ਨੂੰ ਸੁਨਾਮ ਵਿਖੇ ਪੱਤਰਕਾਰ ਰੁਪਿੰਦਰ ਸਿੰਘ ਸੱਗੂ ਦੀ ਮਾਤਾ ਹਰਬੰਸ ਕੌਰ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਆਸ ਵਿੱਚ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਂਦਾ ਪਰ ਇਹ ਸਰਕਾਰ ਬਦਲਾ ਲੈਣ ਤੱਕ ਹੀ ਸੀਮਤ ਹੈ। ਪੰਜਾਬ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ। ਹਰ ਵਰਗ ਸੜਕਾਂ 'ਤੇ ਹੈ, ਮਾਫੀਆ ਰਾਜ ਅਤੇ ਅਪਰਾਧ ਆਪਣੇ ਸਿਖਰ 'ਤੇ ਹੈ। ਮਾਵਾਂ-ਧੀਆਂ ਸੁਰੱਖਿਅਤ ਨਹੀਂ ਹਨ ਅਤੇ ਨਿੱਤ ਦਿਨ ਲੁੱਟ ਦਾ ਸ਼ਿਕਾਰ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਸੰਭਾਲਿਆ ਨਹੀਂ ਜਾ ਰਿਹਾ ਅਤੇ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਸਾਹਮਣੇ ਪੇਸ਼ ਹੋਕੇ ਆਪਣਾ ਪੱਖ ਰੱਖਣਾ ਚਾਹੀਦਾ ਹੈ, ਜੇਕਰ ਉਹ ਸੱਚੇ ਹਨ ਤਾਂ ਡਰਨ ਦੀ ਕੀ ਲੋੜ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਕੱਟੜ ਇਮਾਨਦਾਰ ਅਤੇ ਦੂਜਿਆਂ ਨੂੰ ਠੱਗ ਚੋਰ ਕਹਿਣ ਵਾਲਿਆਂ ਦਾ ਸੱਚ ਲੋਕਾਂ ਸਾਹਮਣੇ ਆ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ ਸੱਗੂ, ਜੱਸੀ ਸੱਗੂ ਆਦਿ ਹਾਜ਼ਰ ਸਨ।

Have something to say? Post your comment

Readers' Comments

Vijay Mohon sunam 1/31/2024 6:50:28 PM

Good news

 

More in Malwa

ਵਿਧਇਕ ਮਾਲੇਰਕੋਟਲਾ ਨੇ ਸਥਾਨਕ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਵੱਲੋਂ ਹੱਕੀ ਮੰਗਾਂ ਨੂੰ ਲੈ ਕੇ ਮੰਗ ਪੱਤਰ ਸੌਂਪਿਆ

ਸੇਵਾ ਪਖਵਾੜਾ ਤਹਿਤ ਭਾਜਪਾ ਨੇ ਲਾਇਆ ਖੂਨਦਾਨ ਕੈਂਪ 

ਮਾਲੇਰਕੋਟਲਾ ਦੇ ਪਿੰਡ ਅਜੀਮਾਬਾਦ ਵਿੱਚ ਪਰਾਲੀ ਸਾੜਨ ’ਤੇ ਮਾਮਲਾ ਦਰਜ

ਪਰਾਲੀ ਨੂੰ ਖ਼ੁਦ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨਾਂ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਬਿਨ੍ਹਾਂ ਅੱਗ ਲਾਏ ਕਰਨ ਦਾ ਸੱਦਾ

ਪੰਜਾਬੀ ਯੂਨੀਵਰਸਿਟੀ ਵਿਖੇ ਸਰਕਾਰੀ ਆਰਟਸ ਐਂਡ ਕਰਾਫਟ ਇੰਸਟਿਚਿਊਟ, ਨਾਭਾ ਦੇ ਵਿਦਿਆਰਥੀਆਂ ਦੀ ਚਿੱਤਰਕਲਾ ਪ੍ਰਦਰਸ਼ਨੀ ਆਰੰਭ

ਜ਼ਿਲ੍ਹਾ ਸਕੂਲ ਖੇਡਾਂ ਗੱਤਕੇ 'ਚ ਲੜਕੇ ਤੇ ਲੜਕੀਆਂ ਦੇ ਹੋਏ ਮੁਕਾਬਲੇ

ਪੰਜਾਬੀ ਯੂਨੀਵਰਸਿਟੀ ਵਿਖੇ 'ਵਿਸ਼ਵ ਫਾਰਮਾਸਿਸਟ ਦਿਵਸ' ਮਨਾਇਆ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ : ਡੀ.ਐਮ.ਓ ਅਸਲਮ ਮੁਹੰਮਦ

ਰੇਲਵੇ ਵਿਭਾਗ ਵੱਲੋਂ ਵਿਸ਼ੇਸ਼ ਟ੍ਰੇਨਾਂ ਚਲਾਉਣ ਲਈ ਪ੍ਰਧਾਨ ਮੰਤਰੀ ਤੇ ਕੇਂਦਰੀ ਰੇਲਵੇ ਮੰਤਰੀ ਨੂੰ ਲਿਖੇ ਪੱਤਰ ਨੂੰ ਪਿਆ ਬੂਰ : ਪ੍ਰੋ. ਬਡੂੰਗਰ