Monday, November 03, 2025

Doaba

ਆਦਮਪੁਰ ਤੋਂ ਦਿੱਲੀ, ਗੋਆ, ਜੈਪੁਰ ਅਤੇ ਕੋਲਕਾਤਾ ਲਈ ਉਡਾਣਾਂ ਜਲਦੀ ਹੋਣਗੀਆਂ ਸ਼ੁਰੂ : ਸ਼ੇਰਗਿੱਲ

January 31, 2024 04:20 PM
SehajTimes

ਜਲੰਧਰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੇ.ਐਮ. ਸਿੰਧੀਆ ਨਾਲ 16 ਜਨਵਰੀ, 2024 ਨੂੰ ਹੋਈ ਮੁਲਾਕਾਤ ਦੌਰਾਨ ਬੀਜੇਪੀ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਵੱਲੋਂ ਉਠਾਈ ਗਈ ਮੰਗ ਦੇ ਜਵਾਬ ਵਿੱਚ ਸਿੰਧੀਆ ਨੇ ਸ਼ੇਰਗਿੱਲ ਨੂੰ ਕਿਹਾ ਹੈ ਕਿ ਉਨ੍ਹਾਂ ਦੀ ਬੇਨਤੀ 'ਤੇ ਵਿਚਾਰ ਕੀਤਾ ਗਿਆ ਹੈ ਅਤੇ ਆਦਮਪੁਰ ਤੋਂ ਵੱਖ-ਵੱਖ ਖੇਤਰਾਂ ਲਈ ਉਡਾਣਾਂ ਜਲਦੀ ਹੀ ਸ਼ੁਰੂ ਹੋ ਜਾਣਗੀਆਂ। ਇਸ ਸਬੰਧ ਵਿਚ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਸਿੰਧੀਆ ਨੇ 26 ਜਨਵਰੀ, 2024 ਨੂੰ ਇਕ ਪੱਤਰ ਰਾਹੀਂ ਉਨ੍ਹਾਂ ਨੂੰ ਜਵਾਬ ਦਿੱਤਾ ਹੈ ਕਿ ਆਦਮਪੁਰ ਨੂੰ ਦਿੱਲੀ, ਐਨ.ਸੀ.ਆਰ., ਨਾਂਦੇੜ, ਬੰਗਲੌਰ, ਕੋਲਕਾਤਾ ਅਤੇ ਗੋਆ ਨਾਲ ਜੋੜਨ ਵਾਲੇ ਉਡਾਨ 5.0 ਦੇ ਤਹਿਤ ਰੂਟ ਚੁਣੀਆਂ ਗਈਆਂ ਏਅਰਲਾਈਨਾਂ ਨੂੰ ਸੌਂਪੇ ਗਏ ਹਨ। ਇਸ ਸਬੰਧੀ ਸਬੰਧਤ ਏਅਰਲਾਈਨਜ਼ ਆਉਣ ਵਾਲੇ ਸਮੇਂ ਵਿੱਚ ਸੰਚਾਲਨ ਸ਼ੁਰੂ ਕਰ ਸਕਦੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ, ਸ਼ੇਰਗਿੱਲ ਨੇ ਦੱਸਿਆ ਕਿ ਸਿੰਧੀਆ ਨਾਲ ਹੋਈ ਮੁਲਾਕਾਤ ਦੌਰਾਨ ਸਮੂਹ ਭਾਈਚਾਰਿਆਂ ਦੀ ਆਸਥਾ ਅਤੇ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਤੇ ਕਾਸ਼ੀ ਵਿਸ਼ਵਨਾਥ ਮੰਦਿਰ ਦੇ ਪਵਿੱਤਰ ਸਥਾਨ ਲਈ ਆਦਮਪੁਰ ਤੋਂ ਬਨਾਰਸ ਵਾਸਤੇ ਸਿੱਧੀ ਹਵਾਈ ਉਡਾਣ ਸ਼ੁਰੂ ਕਰਨ ਦੀ ਮੰਗ ਵਾਲਾ ਪੱਤਰ ਮੰਤਰੀ ਨੂੰ ਸੌਂਪਿਆ ਗਿਆ। ਸ਼ੇਰਗਿੱਲ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਆਦਮਪੁਰ ਤੋਂ ਦਿੱਲੀ ਲਈ ਉਡਾਣਾਂ ਮੁੜ ਸ਼ੁਰੂ ਕਰਨ ਦੀ ਬੇਨਤੀ ਵੀ ਕੀਤੀ ਸੀ। ਸ਼ੇਰਗਿੱਲ ਨੇ ਕਿਹਾ ਕਿ ਇਸ 'ਤੇ ਵੀ ਸਿੰਧੀਆ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਦੀ ਬੇਨਤੀ ਨੂੰ ਅਨੁਕੂਲ ਵਿਚਾਰ ਲਈ ਸਾਰੀਆਂ ਨਿਰਧਾਰਤ ਘਰੇਲੂ ਏਅਰਲਾਈਨਾਂ ਨਾਲ ਸਾਂਝਾ ਕੀਤਾ ਗਿਆ ਹੈ। ਸ਼ੇਰਗਿੱਲ ਨੇ ਕਿਹਾ ਕਿ ਇਹ ਇੱਕ ਸਕਾਰਾਤਮਕ ਖ਼ਬਰ ਹੈ, ਕਿਉਂਕਿ ਆਦਮਪੁਰ (ਜਲੰਧਰ) ਅਤੇ ਹਲਵਾਰਾ (ਲੁਧਿਆਣਾ) ਤੋਂ ਹਵਾਈ ਸੰਪਰਕ ਨਾ ਸਿਰਫ਼ ਪੰਜਾਬ ਦੀ ਕੁਨੈਕਟੀਵਿਟੀ ਵਿੱਚ ਸੁਧਾਰ ਕਰੇਗਾ, ਬਲਕਿ ਆਰਥਿਕਤਾ, ਸੈਰ-ਸਪਾਟਾ ਅਤੇ ਵਪਾਰ ਨੂੰ ਵੀ ਹੁਲਾਰਾ ਦੇਵੇਗਾ ਸ਼ੇਰਗਿੱਲ ਨੇ ਉਨ੍ਹਾਂ ਦੀਆਂ ਮੰਗਾਂ 'ਤੇ ਸਕਾਰਾਤਮਕ ਵਿਚਾਰ ਕਰਨ ਲਈ ਸਿੰਧੀਆ ਦਾ ਧੰਨਵਾਦ ਕੀਤਾ ਹੈ।

 

Have something to say? Post your comment

 

More in Doaba

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ