Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਕੂਲੀ ਵਿਦਿਆਰਥੀਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਗਤੀਵਿਧੀਆਂ ਤੋਂ ਕਰਵਾਇਆ ਜਾਣੂ

January 31, 2024 04:46 PM
SehajTimes

ਫ਼ਤਹਿਗੜ੍ਹ ਸਾਹਿਬ : ਕ੍ਰਿਸ਼ੀ ਵਿਗਿਆਨ ਕੇਂਦਰ, ਦੇ ਵਿਗਿਆਨੀਆਂ ਨੇ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਪੂਦੈਨ ਦੇ ਵਿਦਿਆਰਥੀਆਂ ਨੂੰ ਕੇਂਦਰ ਵੱਲੋਂ ਕੀਤੀਆਂ ਜਾ ਰਹੀਆਂ ਖੇਤੀਬਾੜੀ ਪਸਾਰ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਇਸ ਤੋਂ ਇਲਾਵਾ ਕੇਵੀਕੇ ਵਿਖੇ ਸਥਾਪਿਤ ਵੱਖ-ਵੱਖ ਪ੍ਰਦਰਸ਼ਨੀ ਯੂਨਿਟਾਂ ਅਤੇ ਤਕਨਾਲੋਜੀ ਪਾਰਕ ਦਾ ਦੌਰਾ ਵੀ ਕਰਵਾਇਆ। ਇਸ ਮੌਕੇ ਡਾ. ਵਿਪਨ ਕੁਮਾਰ ਰਾਮਪਾਲ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਨੇ ਵਿਦਿਆਰਥੀਆਂ ਨੂੰ ਆਧੁਨਿਕ ਖੇਤੀ ਤਕਨੀਕਾਂ, ਖੇਤੀਬਾੜੀ ਸਹਾਇਕ ਧੰਦਿਆਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨੇ ਵਿਦਿਆਰਥੀਆਂ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਚਲਾਏ ਜਾ ਰਹੇ ਵੱਖ ਵੱਖ ਕੋਰਸਾਂ ਬਾਰੇ ਵੀ ਜਾਣਕਾਰੀ ਦਿੱਤੀ। ਡਾ. ਮਨੀਸ਼ਾ ਭਾਟਿਆ, ਸਹਾਇਕ ਪ੍ਰੋਫੈਸਰ (ਗ੍ਰਹਿਵਿਗਿਆਨ) ਨੇ ਵਿਦਿਆਰਥੀਆਂ ਨੂੰ ਗ੍ਰਹਿ ਵਿਗਿਆਨ ਪ੍ਰਯੋਗਸ਼ਾਲਾ ਦਾ ਦੌਰਾ ਕਰਵਾਇਆ ਅਤੇ ਪੀਏਯੂ ਲੁਧਿਆਣਾ ਦੇ ਸੋਸ਼ਲ ਮੀਡੀਆ ਪਲੇਟ ਫਾਰਮਾਂ ਬਾਰੇ ਵੀ ਦੱਸਿਆ। ਡਾ. ਅਜੇ ਕੁਮਾਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਮਿੱਟੀ ਅਤੇ ਪਾਣੀ ਦੀ ਪਰਖ ਦੀ ਮੱਹਤਤਾ, ਮਿੱਟੀ ਸਿਹਤ ਕਾਰਡ ਅਤੇ ਸੁਧਰੇ ਬੀਜਾਂ ਬਾਰੇ ਜਾਣਕਾਰੀ ਦਿੱਤੀ। ਡਾ: ਰੀਤ ਵਰਮਾ, ਸਹਾਇਕ ਪ੍ਰੋਫੈਸਰ (ਕੀਟ ਵਿਗਿਆਨ) ਨੇ ਮਧੂ ਮੱਖੀ ਪਾਲਣ ਬਾਰੇ ਜਾਣਕਾਰੀ ਦਿਤੀ। ਡਾ. ਜੀ. ਪੀ. ਐਸ. ਸੇਠੀ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਬੱਕਰੀ ਅਤੇ ਮੁਰਗੀ ਯੂਨਿਟ ਦਾ ਦੌਰਾ ਕਰਵਾਇਆ ਅਤੇ ਇਸ ਨੂੰ ਇਕ ਸਹਾਇਕ ਧੰਦੇ ਵਜੋਂ ਅਪਨਾਉਣ ਲਈ ਪ੍ਰੇਰਿਤ ਕੀਤਾ।ਵਿਦਆਰਥੀਆਂ ਨੂੰ ਪੀਏਯੂ ਦਾ ਖੇਤੀ ਸਾਹਿਤ ਵੀ ਮੁੱਹਈਆ ਕਰਵਾਇਆ ਗਿਆ। ਅੰਤ ਵਿੱਚ ਸਕੂਲ ਦੇ ਅਧਿਆਪਕਾਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਦੀ ਟੀਮ ਦਾ ਧੰਨਵਾਦ ਕੀਤਾ।

Have something to say? Post your comment

 

More in Malwa

ਬਲਵੀਰ ਲੌਂਗੋਵਾਲ ਇਨਕਲਾਬੀ ਵਿਰਾਸਤ ਮੰਚ ਦੇ ਪ੍ਰਧਾਨ ਬਣੇ ਗ਼ਦਰ ਪਾਰਟੀ ਦਾ ਸਥਾਪਨਾ ਦਿਵਸ 21 ਨੂੰ ਮਨਾਇਆ ਜਾਵੇਗਾ

ਸੜਕ ਹਾਦਸੇ 'ਚ ਜਖਮੀ ਨੇ ਦਮ ਤੋੜਿਆ

ਸੂਬਾ ਸਾਲਾਨਾ ਇਕੱਤਰਤਾ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਕੀਤਾ ਫ਼ੈਸਲਾ -ਮਾਸਟਰ ਪਰਮਵੇਦ

ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਦੇ ਪਿੰਡ ਸ਼ੇਰਮਾਜਰਾ ਵਿਖੇ 4.34 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

“ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ ਦਿਤੇ ਮਾਲਕਾਨਾ ਹੱਕ ਮੰਤਰੀ ਅਮਨ ਅਰੋੜਾ 53 ਲਾਭਪਾਤਰੀਆਂ ਨੂੰ ਵੰਡੇ ਕਾਰਡ

ਰਣਜੋਧ ਸਿੰਘ ਹਡਾਣਾ ਨੇ ਭੁਨਰਹੇੜੀ ਅਨਾਜ ਮੰਡੀ ਵਿੱਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਸਾਖੀ ਮੌਕੇ ਵਿਸ਼ਾਲ ਪੰਥਕ ਕਾਨਫਰੰਸ 14 ਨੂੰ : ਹਰਭਜਨ ਸਿੰਘ ਕਸ਼ਮੀਰੀ

ਦਾਮਨ ਬਾਜਵਾ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਤੇ ਚੁੱਕੇ ਸਵਾਲ

ਵਿਸਾਖੀ ਦਿਹਾੜੇ ਨੂੰ ਸਮਰਪਿਤ ਮਿੰਨੀ ਮੈਰਾਥਨ ਦਾ ਆਯੋਜਨ

ਰੋਟਰੀ ਕੰਪਲੈਕਸ 'ਚ ਲਾਇਆ ਮੁਫ਼ਤ “ਸਰਵ ਰੋਗ ਨਿਵਾਰਨ” ਕੈਂਪ