Wednesday, September 17, 2025

Malwa

ਨਾਹਰ ਸਿੰਘ ਹਥਨ ਦਾ ਦਿਹਾਂਤ ਪਰਿਵਾਰ ਨਾਲ ,ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸਮੇਤ ਵੱਖ-ਵੱਖ ਜਥੇਬੰਦੀਆਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

January 31, 2024 06:49 PM
ਅਸ਼ਵਨੀ ਸੋਢੀ

ਮਾਲੇਰਕੋਟਲਾ :  ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨਾਲ ਲੰਮੇ ਸਮੇਂ ਤੋਂ ਜੁੜੇ ਨਾਹਰ ਸਿੰਘ ਹਥਨ ਦਾ ਬੀਤੀ ਰਾਤ ਅਕਾਲ ਚਲਾਨਾ ਕਰ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆ ਪ੍ਰਧਾਨ ਚਰਨਜੀਤ ਸਿੰਘ ਤੇ ਗੁਰਪ੍ਰੀਤ ਸਿੰਘ ਹਥਨ ਨੇ ਦੱਸਿਆ ਕਿ ਨਾਹਰ ਸਿੰਘ ਕੋਈ ਚਾਰ ਦਹਾਕਿਆਂ ਤੋਂ ਲੋਕ ਪੱਖੀ ਅਤੇ ਵਿਗਿਆਨਕ ਵਿਚਾਰਾਂ ਦੀ ਲਹਿਰ ਨਾਲ ਜੁੜੇ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ
ਉਗਰਾਹਾਂ ਚ ਬਲਜਿੰਦਰ ਸਿੰਘ ਹਥਨ ਦੇ ਮੋਢੇ ਨਾਲ ਮੋਢਾ ਜੋੜ ਕੇ ਨਾਹਰ ਸਿੰਘ ਸਰਗਰਮੀ ਨਾਲ ਲੋਕਾਂ ਨੂੰ ਜਾਗਰੂਕ ਕਰਨ ਦਾ ਕੰਮ ਕਰਦੇ ਆ ਰਹੇ ਸਨ ਜਿਥੇ ਪਰਿਵਾਰ ਨੂੰ ਨਾਂ ਪੂਰਾ ਹੋਣ ਵਾਲ਼ਾ ਘਾਟਾ ਹੈ ਉਥੇ ਉਗਰਾਹਾਂ ਜੱਥੇਬੰਦੀ ਨੂੰ ਵੀ ਨਾਂ ਪੂਰਾ ਹੋਣ ਵਾਲ਼ਾ ਘਾਟਾ ਹੈ ਨਾਹਰ ਸਿੰਘ ਹਥਨ ਦੇ ਸੰਸਕਾਰ ਸਮੇਂ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਜਿ਼ਲ੍ਹਾ ਆਗੂ ਬਹਾਲ ਸਿੰਘ, ਅਤੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ, ਨਿਰਮਲ ਸਿੰਘ ਅਲੀਪੁਰ , ਬਲਾਕ ਪ੍ਰਧਾਨ ਅਮਰਜੀਤ ਸਿੰਘ, ਬਲਾਕ ਪ੍ਰਧਾਨ ਦਰਸ਼ਨ ਸਿੰਘ ਆਦਿ ਆਗੂ ਹਾਜ਼ਰ ਹੋਏ।

Have something to say? Post your comment