Saturday, December 13, 2025

Chandigarh

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖਿਲਾਫ਼ 5 ਮੁੱਕਦਮੇ ਦਰਜ਼ - ਸਤਿੰਦਰ ਸਿੰਘ, ਐੱਸ.ਐੱਸ.ਪੀ

April 21, 2021 01:51 PM
SehajTimes
ਐਸ ਏ ਐਸ ਨਗਰਸ੍ਰੀ ਸਤਿੰਦਰ ਸਿੰਘ ਆਈ ਪੀ ਐਸ ਐੱਸ.ਐੱਸ.ਪੀ. ਜ਼ਿਲ੍ਹਾ ਐਸ.ਏ.ਐੱਸ ਨਗਰ ਨੇ ਇੱਕ ਪ੍ਰੈੱਸ ਨੋਟ ਰਾਹੀਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਭੋਲੇ ਭਾਲੇ ਨੌਜਵਾਨਾਂ ਨੂੰ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਦੇ ਕਈ ਮਾਮਲੇ ਸਾਹਮਣੇ ਆਏ ਹਨ। ਜਿਹਨਾਂ ’ਤੇ ਮੋਹਾਲੀ ਪੁਲਿਸ ਵਲੋਂ ਤੁਰੰਤ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਮੋਹਾਲੀ ਜ਼ਿਲ੍ਹੇ ਅੰਦਰ ਥਾਣਾ ਫੇਜ਼-1, ਥਾਣਾ ਮਟੌਰ, ਥਾਣਾ ਸਿਟੀ ਖਰੜ, ਥਾਣਾ ਹੰਡੇਸਰਾ ਅਤੇ ਥਾਣਾ ਢਕੋਲੀ ਵਿੱਚ ਵੱਖ- ਵੱਖ-ਦੋਸ਼ੀਆਂ ਦੇ ਬਰਖਿਲਾਫ 5 ਮੁਕੱਦਮੇ ਦਰਜ ਕੀਤੇ ਜਾ ਚੁੱਕੇ ਹਨ। ਨੌਕਰੀ ਦਾ ਝਾਂਸਾ ਦੇ ਕੇ ਠੱਗੀ ਮਾਰਨ ਸਬੰਧੀ 33 ਦਰਖਾਸਤਾਂ ਵੀ ਮਿਲੀਆਂ ਹਨ। 
 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਐਸ.ਏ.ਐਸ. ਨਗਰ ਵਿਚ ਕਰੋਨਾ (Covid-19) ਦੇ 697 ਨਵੇਂ ਮਾਮਲੇ ਸਾਹਮਣੇ ਆਏ

 
ਇਸ ਤੋਂ ਇਲਾਵਾ ਨੌਕਰੀ ਦਾ ਝਾਂਸਾ ਦੇ ਕੇ ਆਨਲਾਈਨ ਠੱਗੀ ਮਾਰਨ ਸਬੰਧੀ ਵੀ ਐਂਟੀ ਸਾਈਬਰ ਕਰਾਈਮ ਸੈੱਲ ਜਿਲ੍ਹਾ ਐੱਸ.ਏ.ਐੱਸ ਨਗਰ ਵਿੱਚ 33 ਦਰਖਾਸਤਾਂ ਪ੍ਰਾਪਤ ਹੋਈਆਂ ਹਨ। ਇਹਨਾਂ ਦਰਖਾਸਤਾਂ ’ਤੇ ਵੀ ਪੜਤਾਲ ਮੁਕੰਮਲ ਕਰਕੇ ਜਿਨ੍ਹਾਂ ਵੀ ਵਿਅਕਤੀਆਂ ਦਾ ਦੋਸ਼ ਪਾਇਆ ਜਾਵੇਗਾ, ਉਨਾ ਬਰਖਿਲਾਫ ਵੀ ਮੁਕੱਦਮੇ ਦਰਜ ਕਰਕੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।      
 ਐੱਸ.ਐੱਸ.ਪੀ. ਨੇ ਪਬਲਿਕ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੇ ਠੱਗ ਕਿਸਮ ਦੇ ਵਿਅਕਤੀਆਂ ਦੇ ਚੁੰਗਲ ਵਿੱਚ ਨਾ ਫਸਣ। ਪੈਸਿਆਂ ਨਾਲ ਕੋਈ ਵੀ ਸਰਕਾਰੀ ਜਾਂ ਪ੍ਰਾਈਵੇਟ ਨੌਕਰੀ ਨਹੀਂ ਮਿਲਦੀ, ਸਗੋਂ ਇਹ ਨੌਕਰੀਆਂ ਕੇਵਲ ਵਿਦਿਅਕ ਯੋਗਤਾ ਅਤੇ ਮੈਰਿਟ ਦੇ ਅਧਾਰ ਪਰ ਹੀ ਮਿਲਦੀਆਂ ਹਨ। ਇਸ ਕਾਰਨ ਨੌਜਵਾਨਾਂ ਨੂੰ ਅਜਿਹੇ ਨੌਸਰਬਾਜਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਅਗਰ ਕਿਸੇ ਵਿਅਕਤੀ ਨੂੰ ਨੌਕਰੀ ਲਗਵਾਉਣ ਲਈ ਕਿਸੇ ਵਿਅਕਤੀ ਵੱਲੋਂਪੈਸਿਆਂ ਦੀ ਮੰਗ ਕੀਤੀ ਜਾਂਦੀ ਹੈ ਜਾਂ ਇਹ ਦਾਅਵਾ ਕੀਤਾ ਜਾਂਦਾ ਹੈ ਕਿ ਉਹ ਪੈਸਿਆਂ ਦੇ ਬਦਲੇ ਨੌਕਰੀ ਦਿਵਾ ਸਕਦਾ ਹੈ ਤਾਂ ਤੁਰੰਤ ਉਸ ਸਬੰਧੀ ਐਸ ਐਸ ਪੀ ਦੇ ਦਫਤਰ, ਕੰਟਰੋਲ ਰੂਮ ਮੋਹਾਲੀ ਜਾਂ ਨੇੜੇ ਦੇ ਪੁਲਿਸ ਸਟੇਸ਼ਨ ਵਿੱਚ ਇਤਲਾਹ ਦਿੱਤੀ ਜਾਵੇ ਤਾਂ ਜੋ ਮਾੜੇ ਅਨਸਰਾਂ ਦੇ ਬਰਖਿਲਾਫ ਸਮੇਂ ਸਿਰ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।  
ਇਸ ਤੋਂ ਇਲਾਵਾ ਕਈ ਠੱਗਾਂ ਵੱਲੋਂ ਟੈਲੀਫੋਨ ਕਾਲ ਰਾਹੀਂ ਜਾਂ ਇੰਟਰਨੈੱਟ ਪਰ ਇਸ਼ਤਿਹਾਰਾਂ ਰਾਹੀਂ ਨੌਕਰੀ ਲਗਵਾਉਣ ਦਾ ਲਾਲਚ ਦੇ ਕੇ ਆਨਲਾਈਨ ਪੈਸੇ ਭੇਜਣ ਦੀ ਮੰਗ ਕੀਤੀ ਜਾਂਦੀ ਹੈ, ਅਜਿਹੇ ਠੱਗਾਂ ਤੋਂ ਵੀ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਐੱਸ.ਐੱਸ.ਪੀ. ਨੇ ਅੱਗੇ ਦੱਸਿਆ ਕਿ ਇੰਟਰਨੈੱਟ ਮਾਧਿਅਮ ਦੇ ਜਿੱਥੇ ਬਹੁਤ ਸਾਰੇ ਫਾਇਦੇ ਹਨ, ਉੱਥੇ ਇਨ੍ਹਾਂ ਮਾੜੇ ਅਨਸਰਾਂ ਵੱਲੋਂ ਠੱਗੀ ਮਾਰਨ ਲਈ ਵੀ ਇੰਟਰਨੈੱਟ ਦੀ ਵਰਤੋਂ ਕੀਤੀ ਜਾ ਰਹੀ ਹੈ। ਇੰਟਰਨੈੱਟ ਦੇ ਕਿਸੇ ਵੀ ਪਲੇਟਫਾਰਮ ਪਰ ਕੋਈ ਇਸ਼ਤਿਹਾਰ ਜਾਂ ਦਾਅਵਾ ਪੜ੍ਹ ਕੇ ਉਸ ਪਰ ਵਿਸ਼ਵਾਸ਼ ਨਾ ਕੀਤਾ ਜਾਵੇ, ਸਗੋਂ ਦੇਖਣ ਪਰਖਣ ਤੋਂ ਬਾਦ ਹੀ ਅਜਿਹੇ ਕਿਸੇ ਵਿਅਕਤੀ ਜਾਂ ਸੰਸਥਾ ਪਰ ਵਿਸ਼ਵਾਸ਼ ਕੀਤਾ ਜਾਵੇ।
 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਖ਼ੋਰੀ ਦੇ ਮਾਮਲਿਆਂ ਵਿੱਚ ਸ਼ਾਮਲ 11 ਮੁਲਾਜ਼ਮਾਂ ਨੂੰ ਕੀਤਾ ਕਾਬੂ

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ