Wednesday, May 15, 2024

Malwa

ਕਰੋਨਾ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਹੋ ਜਾਣ ਸਾਵਧਾਨ

April 21, 2021 05:32 PM
SS Malhotra

ਪਟਿਆਲਾ : ਕਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਵੱਲੋਂ ਭਾਰਤ ਸਮੇਤ ਵਿਸ਼ਵ ਨੂੰ ਆਪਣੀ ਲਪੇਟ ਵਿੱਚ ਲੈਣ ਦੇ ਮੱਦੇਨਜ਼ਰ ਅਤੇ ਕਰੋਨਾ ਦੇ ਵਧਦੇ ਮਾਮਲਿਆਂ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਹਦਾਇਤਾਂ/ਗਾਈਡਲਾਈਨਜ਼ ਨੂੰ ਲਾਗੂ ਕਰਵਾਉਣ ਲਈ ਪਟਿਆਲਾ ਪੁਲਿਸ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਪੁਲਿਸ ਵੱਲੋਂ ਨਾਈਟ ਕਰਫਿਊ ਨੂੰ ਪੂਰਨ ਤੌਰ 'ਤੇ ਕਾਮਯਾਬ ਕਰਨ ਲਈ ਨਾਕੇ ਲਗਾਏ ਜਾ ਰਹੇ ਹਨ ਅਤੇ ਗਸ਼ਤ ਕੀਤੀ ਜਾ ਰਹੀ ਹੈ ਸਰਕਾਰ ਦੇ ਹੁਕਮਾਂ ਦੀ ਇੰਨ ਬਿੰਨ ਪਾਲਣਾ ਕੀਤੀ ਅਤੇ ਕਰਵਾਈ ਜਾ ਰਹੀ ਹੈ ਤਾਂ ਜੋ ਕਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਕੋਪ ਨੂੰ ਠੱਲ ਪਾਈ ਜਾ ਸਕੇ
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਕਰੋਨਾ ਨਾਲ ਨਜਿੱਠਣ ਲਈ ਲੋੜੀਂਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਪੰਜਾਬ ਸਰਕਾਰ ਵਲੋਂ ਕਰੋਨਾ ਮਹਾਂਮਾਰੀ ਸਬੰਧੀ ਜਾਰੀ ਹੋਈਆਂ ਹਦਾਇਤਾਂ ਨੂੰ ਲਾਗੂ ਕਰਵਾਉਣ ਲਈ ਖਾਸ ਕਰ ਸ਼ਹਿਰੀ ਇਲਾਕਿਆਂ ਵਿੱਚ ਵਾਧੂ ਫੋਰਸ ਤਾਇਨਾਤ ਕੀਤੀ ਗਈ ਹੈਕਰੋਨਾ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ, ਬਿਨ੍ਹਾਂ ਮਾਸਕ ਤੋਂ ਬਾਹਰ ਨਿਕਲਣ ਵਾਲਿਆਂ ਦੇ ਕੋਵਿਡ ਟੈਸਟ ਕਰਵਾਏ ਜਾ ਰਹੇ ਹਨ ਅਤੇ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ
ਪਟਿਆਲਾ ਪੁਲਿਸ ਵੱਲੋਂ ਪਿਛਲੇ 24 ਘੰਟਿਆਂ ਦੌਰਾਨ ਮਾਸਕ ਨਾ ਪਹਿਨਣ ਵਾਲੇ 3539 ਵਿਅਕਤੀਆਂ ਦੇ ਕਰੋਨਾ ਟੈਸਟ ਕਰਵਾਏ ਗਏ ਹਨ ਅਤੇ ਮਾਸਕ ਨਾ ਪਹਿਨਣ ਵਾਲੇ 134 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਅੰਦਰ 33 ਟੀਕਾਕਰਣ ਕੈਂਪ ਲਗਾਏ ਗਏ ਹਨ, ਜਿਸ ਵਿੱਚ 3350 ਵਿਅਕਤੀਆਂ ਦਾ ਟੀਕਾਕਰਨ ਕਰਵਾਇਆ ਜਾ ਚੁੱਕਾ ਹੈ
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਾਈਟ ਕਰਫਿਊ ਜੋ ਕਿ ਰਾਤ 08:00 ਵਜੇ ਤੋਂ ਲੈ ਕੇ ਸਵੇਰੇ 05:00 ਵਜੇ ਤੱਕ ਲਗਾਇਆ ਗਿਆ ਹੈ, ਉਸ ਨੂੰ ਸਖਤੀ ਨਾਲ ਲਾਗੂ ਕਰਵਾਉਣ ਲਈ ਰਾਤ ਸਮੇਂ ਵਿਸ਼ੇਸ਼ ਨਾਕਾਬੰਦੀ ਕੀਤੀ ਜਾ ਰਹੀ ਹੈ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਇਸੇ ਤਹਿਤ ਲੰਘੀ ਰਾਤ ਨਾਈਟ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ 45 ਮੁਕੱਦਮੇ ਦਰਜ ਕੀਤੇ ਗਏ ਹਨ ਪਟਿਆਲਾ ਪੁਲਿਸ ਵੱਲੋਂ ਦਿਨ ਵੇਲੇ ਵੀ ਬਾਰ, ਹੋਟਲ, ਰੈਸਟੋਰੈਂਟ, ਸ਼ਾਪਿੰਗ ਮਾਲ ਅਤੇ ਮੈਰਿਜ ਪੈਲੇਸ ਵਗੈਰਾ ਵਿੱਚ ਇੱਕਠ ਚੈੱਕ ਕਰਨ ਲਈ ਸਪੈਸ਼ਲ ਚੈਕਿੰਗ ਕੀਤੀ ਜਾ ਰਹੀ ਹੈ
ਸ਼੍ਰੀ ਦੁੱਗਲ ਨੇ ਅੱਗੇ ਦੱਸਿਆ ਕਿ ਇਹੋ ਜਿਹੀ ਆਫਤ ਦੇ ਸਮੇਂ ਕੁੱਝ ਸਮਾਜ ਵਿਰੋਧੀ ਅਨਸਰਾਂ ਦੁਆਰਾ ਲੋਕਾਂ ਨੂੰ ਗੁੰਮਰਾਹ ਕਰਨ ਲਈ ਅਫਵਾਹਾਂ ਫੈਲਾਈਆਂ ਜਾਂਦੀਆਂ ਹਨ ਅਤੇ ਡਰ-ਭੈਅ ਦਾ ਮਾਹੌਲ ਪੈਦਾ ਕਰਕੇ ਲੋਕਾਂ ਨੂੰ ਭੈਭੀਤ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਜਿਹੇ ਲੋਕਾਂ ਨੂੰ ਉਨ੍ਹਾਂ ਨੇ ਸਖ਼ਤ ਤਾੜਨਾ ਕਰਦੇ ਹੋਏ ਕਿਹਾ ਕਿ ਪਟਿਆਲਾ ਪੁਲਿਸ ਵੱਲੋਂ ਇਹੋ ਜਿਹੀ ਕੋਈ ਵੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਖ਼ਤੀ ਨਾਲ ਸਿੱਝਿਆ ਜਾਵੇਗਾਪਟਿਆਲਾ ਪੁਲਿਸ ਵੱਲੋਂ ਕਵਿਡ-19 ਦੇ ਸਮੇਂ ਦੌਰਾਨ ਅਜਿਹੀਆਂ ਅਫਵਾਹਾਂ ਫੈਲਾਉਣ ਵਾਲੇ ਵਿਅਕਤੀਆਂ ਖਿਲਾਫ 11 ਮੁਕੱਦਮੇ ਦਰਜ ਕੀਤੇ ਗਏ ਸਨ ਜੇਕਰ ਕੋਈ ਵੀ ਸਮਾਜ ਵਿਰੋਧੀ ਅਨਸਰ ਇਹੋ ਜਿਹੀ ਹਰਕਤ ਕਰੇਗਾ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ
ਜ਼ਿਲ੍ਹਾ ਪੁਲਿਸ ਮੁਖੀ ਨੇ ਆਮ ਜਨਤਾ ਨੂੰ ਸੰਜਮ ਰੱਖਣ, ਲੋੜੀਂਦੀਆਂ ਸਾਵਧਾਨੀਆਂ ਵਰਤਣ ਅਤੇ ਪ੍ਰਸ਼ਾਸ਼ਨ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ 24 ਘੰਟੇ ਲੋਕਾਂ ਦੀ ਸੇਵਾ ਲਈ ਹਾਜ਼ਰ ਹੈ, ਜੇਕਰ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਸਮੇਂ ਪੁਲਿਸ ਸਹਾਇਤਾ ਦੀ ਲੋੜ ਪੈਂਦੀ ਹੈ ਤਾਂ ਉਹ ਪੁਲਿਸ ਕੰਟਰੋਲ ਰੂਮ ਜਾਂ ਨਜ਼ਦੀਕੀ ਪੁਲਿਸ ਥਾਣਾ ਨਾਲ ਸੰਪਰਕ ਕਰ ਸਕਦਾ ਹੈ ਜੇਕਰ ਕਿਸੇ ਵਿਅਕਤੀ ਨੂੰ ਕੋਵਿਡ ਸਬੰਧੀ ਜਾਂ ਕੋਈ ਸਿਹਤ ਸਬੰਧੀ ਕਿਸੇ ਸਹਾਇਤਾ ਦੀ ਜ਼ਰੂਰਤ ਪੈਂਦੀ ਹੈ ਤਾਂ ਉਹ ਨਜ਼ਦੀਕੀ ਹਸਪਤਾਲ ਡਿਸਪੈਂਸਰੀ ਜਾਂ 104 ਮੈਡੀਕਲ ਹੈਲਪਲਾਈਨ ਨਾਲ ਤਾਲਮੇਲ ਕਰ ਸਕਦਾ ਹੈ ਉਨ੍ਹਾਂ ਅੱਗੇ ਕਿਹਾ ਕਿ ਸਾਰੇ ਨਾਗਰਿਕ ਤਿੰਨ ਸੂਤਰੀ ਮੰਤਰ ਸੋਸ਼ਲ ਡਿਸਟੈਂਸਿੰਗ, ਮਾਸਕ ਪਹਿਨਣ ਅਤੇ ਹੱਥ ਸੈਨੇਟਾਈਜ਼ ਕਰਨ ਜਾਂ ਸਾਬਣ ਨਾਲ ਹੱਥ ਧੌਣ ਨੂੰ ਅਪਨਾਉਣ ਤਾਂ ਜੋ ਇਸ ਮਹਾਂਮਾਰੀ ਤੋਂ ਬਚਿਆ ਜਾ ਸਕੇ
ਉਨ੍ਹਾਂ ਆਮ ਜਨਤਾ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆ ਕਿਹਾ ਕਿ ਇਸ ਨਾ ਮੁਰਾਦ ਬਿਮਾਰੀ ਤੋਂ ਬਚਣ ਲਈ ਸਾਰੇ ਨਾਗਰਿਕਾਂ ਨੂੰ ਪ੍ਰਸ਼ਾਸ਼ਨ ਦਾ ਸਹਿਯੋਗ ਦੇ ਕੇ ਆਪਣਾ ਫਰਜ਼ ਨਿਭਾਉਣਾ ਚਾਹੀਦਾ ਹੈ ਅਤੇ ਕਰੋਨਾ ਸਬੰਧੀ ਗਲਤ ਅਨਸਰਾਂ ਵੱਲੋਂ ਫੈਲਾਈਆਂ ਜਾਂਦੀਆਂ ਝੂਠੀਆਂ ਅਫਵਾਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਆਕਸੀਜਨ (Oxygen Leakage) ਟੈਂਕਰ ਲੀਕ ਹੋਣ ਕਾਰਨ ਵਾਪਰਿਆ ਵੱਡਾ ਹਾਦਸਾ; 22 ਮੌਤਾਂ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ 284.74 ਕਰੋੜ ਰੁਪਏ ਦੀ ਹੋਈ ਸਿੱਧੀ ਅਦਾਇਗੀ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਵਾਈਸ-ਚਾਂਸਲਰ ਦੇ ਦਫ਼ਤਰ ਅੱਗੇ ਧਰਨਾ ਲਗਾਇਆ

Have something to say? Post your comment

 

More in Malwa

ਵੋਟਾਂ ਪੁਆਉਣ ਲਈ ਤਾਇਨਾਤ ਚੋਣ ਅਮਲੇ ਦੀ ਜਨਰਲ ਆਬਜ਼ਰਵਰ ਦੀ ਮੌਜੂਦਗੀ 'ਚ ਦੂਜੀ ਰੈਂਡੇਮਾਈਜੇਸ਼ਨ

ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ ਸੰਗਤ ਨੂੰ ਵੋਟ ਪਾਉਣ ਲਈ ਕੀਤਾ ਜਾਗਰੂਕ

ਲੋਕ ਸਭਾ ਚੋਣਾ ਸਬੰਧੀ ਕੋਈ ਵੀ ਸ਼ਿਕਾਇਤ ਦਰਜ ਕਰਨ ਲਈ ਕਾਲ ਸੈਂਟਰ ਸਥਾਪਿਤ

ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਕਰਨ ਦੀ ਸਿਫਾਰਿਸ਼

ਡਿਪਟੀ ਕਮਿਸ਼ਨਰ ਨੇ ਪੇਏਸੀਐਸ ਅਕੈਡਮੀ ਸਰਹਿੰਦ ਦਾ ਲਾਇਸੰਸ ਕੀਤਾ ਰੱਦ

ਸਰਬਜੀਤ ਸਿੰਘ ਕੋਹਲੀ ਗੁਰਦੁਆਰਾ ਕਮੇਟੀ ਦੇ ਮੁੜ ਪ੍ਰਧਾਨ ਬਣੇ

ਵਧੀਆ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਉਮੀਦਵਾਰਾਂ ਦੇ ਚੋਣ ਖ਼ਰਚਿਆਂ ਤੇ ਹਰ ਸਰਗਰਮੀ ਉਪਰ ਚੋਣ ਕਮਿਸ਼ਨ ਦੀ ਤਿੱਖੀ ਨਜ਼ਰ : ਮੀਤੂ ਅਗਰਵਾਲ

Cvigil 'ਤੇ 66 ਸ਼ਿਕਾਇਤਾਂ ਮਿਲੀਆਂ ਪ੍ਰਸ਼ਾਸਨ ਨੇ ਸਮੇਂ ਸਿਰ ਕੀਤਾ ਨਿਪਟਾਰਾ : ਏ ਡੀ ਸੀ ਵਿਰਾਜ ਐਸ ਤਿੜਕੇ 

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪਟਿਆਲਾ ਵਾਸੀਆਂ ਨੂੰ ਮੈਰਾਥਨ 'ਚ ਹਿੱਸਾ ਲੈਣ ਦੀ ਅਪੀਲ