Saturday, May 18, 2024

Chandigarh

ਮੈਡੀਕਲ ਆਕਸੀਜਨ ਦੀ ਪੈਦਾ ਕੀਤੀ ਫਰਜ਼ੀ ਕਮੀ ਮਾਨਵਤਾ ਦੀ ਹੱਤਿਆ ਦੇ ਬਰਾਬਰ: ਰਾਣਾ ਸੋਢੀ

April 21, 2021 06:36 PM
SehajTimes
ਚੰਡੀਗੜ : ਕਰੋਨਾ ਵਿਰੁੱਧ ਜੰਗ ਵਿੱਚ ਅਸਫ਼ਲ ਰਹਿਣ ਅਤੇ ਸੂਬਿਆਂ ਨੂੰ ਮੁੱਢਲੀਆਂ ਡਾਕਟਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਅਸਮਰੱਥ ਕੇਂਦਰ ਸਰਕਾਰ ’ਤੇ ਵਰਦਿਆਂ ਪੰਜਾਬ ਦੇ ਖੇਡ, ਯੁਵਾ ਅਤੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਸੋਢੀ ਨੇ ਮੈਡੀਕਲ ਆਕਸੀਜਨ ਦੀ ਫਰਜੀ ਖੜੀ ਕੀਤੀ ਕਮੀ ਨੂੰ ਮਨੱੁਖਤਾ ਦੀ ਹੱਤਿਆ ਦੱਸਿਆ ਹੈ।
ਅੱਜ ਇੱਥੇ ਜਾਰੀ ਇੱਕ ਪ੍ਰੈਸ ਰਿਲੀਜ਼ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਭਾਰਤ ਸਰਕਾਰ ਦੇਸ਼ ਦੇ ਨਾਗਰਿਕਾਂ ਨੂੰ ਜ਼ਰੂਰੀ ਰਾਹਤ ਮੁਹੱਇਆ ਕਰਵਾਉਣ ਵਿੱਚ ਬੁਰੀ ਤਰਾਂ ਅਸਫਲ ਰਹੀ ਹੈ ਅਤੇ ਜਖੀਰੇਬਾਜ਼ ਮੈਡੀਕਲ ਆਕਸੀਜਨ ਦੀ ਜਖੀਰੇਬਾਜੀ  ਕਰਨ ਵਿੱਚ ਪੂਰੀ ਤਰਾਂ ਸਰਗਰਮ ਹਨ।
ਉਨਾਂ ਕਿਹਾ ਕਿ ਕੋਵਿਡ ਵੈਕਸੀਨ ਤੇ ਹੋਰ ਜੀਵਨ ਬਚਾਊ ਦਵਾਈਆਂ ਦੀ ਭਾਰੀ ਕਮੀ ਕਾਰਨ ਸਰਕਾਰ ਪ੍ਰਤੀ ਲੋਕਾਂ ਵਿੱਚ ਗੁੱਸਾ ਵਧ ਰਿਹਾ ਹੈ। ਵੈਕਸੀਨ ਦੀ ਸੰਭਾਵਿਤ ਕਮੀ ਬਾਰੇ ਪੂਰੀ ਤਰਾਂ ਜਾਣੂ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਹੋਰ ਵੈਕਸੀਨਾਂ ਦੀ ਪ੍ਰਵਾਨਗੀ ਤੋਂ ਪਾਸਾ ਵੱਟਿਆ। ਕੇਂਦਰ ਸਰਕਾਰ ਦੋ ਪ੍ਰਾਈਵੇਟ ਕੰਪਨੀਆਂ ਦੇ ਵੱਡੀ ਪੱਧਰ ਦੇ ਉਤਪਾਦਨ ਉਤੇ ਭਰੋਸਾ ਕਰਦੀ ਰਹੀ ਪਰ ਇਹ ਕੋਸ਼ਿਸ਼ਾਂ ਪੂਰੀ ਤਰਾਂ ਬੇਅਰਥ ਰਹੀਆਂ।  
ਰਾਣਾ ਗੁਰਮੀਤ ਸਿਘ ਸੋਢੀ ਨੇ ਕਿਹਾ ਕਿ ਕੋਵਿਡ ਦੀ ਦਵਾਈ ਦੀ ਢੁਕਵੀਂ ਮਾਤਰਾ ਵਿੱਚ ਸਪਲਾਈ ਦੀ ਅਸਫ਼ਲਤਾ ਦੇ ਨਤੀਜੇ ਵਜੋਂ ਵੱਖ ਵੱਖ ਸੂਬਿਆਂ ਦੇ ਅਨੇਕਾਂ ਵੈਕਸੀਨ ਕੇਂਦਰਾਂ ਵਿਖੇ ਵੈਕਸੀਨ ਮੁਹਿੰਮ ਬੰਦ ਕਰ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਬਿਨਾਂ ਦਵਾਈ ਦਿੱਤੇ ਵਾਪਿਸ ਮੋੜਿਆ ਦਾ ਰਿਹਾ ਹੈ। ਉਨਾਂ ਕਿਹਾ ਕਿ ਸਮੁੱਚੇ ਦੇਸ਼ ਵਿੱਚ ਸਥਿਤੀ ਬਹੁਤ ਗੰਭੀਰ ਹੈ। ਦੇਸ਼ ਵਿੱਚ ਸਿਹਤ ਸੰਭਾਲ ਸੁਵਿਧਾਵਾਂ ਦੀ ਬਹੁਤ ਜਅਿਾਦਾ ਜ਼ਰੂਰਤ ਹੈ ਅਤੇ ਕੇਂਦਰ ਸਰਕਾਰ ਰੋਮ ਦੇ ਬਾਦਸਾਹ ਨੀਰੋ ਵਾਂਗ ਤਲਖ ਹਕੀਕਤਾਂ ਨੂੰ ਅੱਖੋਂ ਪਰੋਖੇ ਕਰ ਰਹੀ ਹੈ।
 ਸਾਬਕਾ ਪ੍ਰਧਾਨ ਮੰਤਰੀ ਅਤੇ ਵਿਸ਼ਵ ਪ੍ਰਸਿੱਧੀ ਪ੍ਰਾਪਤ ਆਰਥਿਕ ਮਾਹਿਰ ਡਾਕਟਰ ਮਨਮੋਹਨ ਸਿੰਘ ਦੀ ਸਲਾਹ ’ਤੇ ਘਟੀਆ ਸਿਆਸਤ ਕਰਨ ਲਈ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਰਾਣਾ  ਸੋਢੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਭਾਰਤੀ ਸਭਿਆਚਾਰ ਅਤੇ ਰਵਾਇਤਾਂ ਦਾ ਨਿਰਾਦਰ ਕਰਨ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀ ਦੇ ਮਾਣ ਸਨਮਾਣ ਨੂੰ ਵੀ ਢਾਹ ਲਾਈ ਹੈ। ਉਨਾਂ ਕਿਹਾ ਕਿ ਡਾਕਟਰ ਹਰਸ ਵਰਧਨ ਨੂੰ ਇਸ ਮਾਰੂ ਵਾਇਰਸ ਨਾਲ ਲੜਨ  ’ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ, ਨਾ ਕਿ ਚੰਗੀ ਭਾਵਨਾ ਨਾਲ ਭੇਜੇ ਗਏ ਪੱਤਰ ’ਤੇ ਤੁੱਛ ਸਿਆਸਤ ਰਾਹੀਂ ਲਾਹਾ ਖੱਟਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਮਹਿਲਾ ਵਿੰਗ ਦੀ ਜਨਰਲ ਸਕੱਤਰ ਜਸਵਿੰਦਰ ਕੌਰ ਹੈਰੋਇਨ ਸਮੇਤ ਗਿ੍ਰਫ਼ਤਾਰ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਕਰੋਨਾ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਹੋ ਜਾਣ ਸਾਵਧਾਨ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਆਕਸੀਜਨ (Oxygen Leakage) ਟੈਂਕਰ ਲੀਕ ਹੋਣ ਕਾਰਨ ਵਾਪਰਿਆ ਵੱਡਾ ਹਾਦਸਾ; 22 ਮੌਤਾਂ

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ