Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਧੀਕ ਡਿਪਟੀ ਕਮਿਸ਼ਨਰ ਨੇ ਪੰਜਾਬ ਦੇ ਵਿਰਸੇ ਅਤੇ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਨੂੰ ਹਰੀ ਝੰਡੀ ਦੇ ਕੇ ਅਮਰਗੜ੍ਹ ਲਈ ਕੀਤਾ ਰਵਾਨਾ

February 01, 2024 11:56 AM
ਅਸ਼ਵਨੀ ਸੋਢੀ

ਮਾਲੇਰਕੋਟਲਾ  : ਪੰਜਾਬ ਦੇਸ਼ਾਨਦਾਰ ਗੌਰਵਮਈ ਵਿਰਸੇ ਅਤੇ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਮਾਲੇਰਕੋਟਲਾ ਵਿਖੇ ਪੁੱਜੀਆਂ ਜਿੱਥੇ ਲੋਕਾਂ ਦੁਆਰਾ ਇਨ੍ਹਾਂ ਝਾਕੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਡਾ ਪੱਲਵੀ ਦੀਆਂ ਹਦਾਇਤਾਂ ’ਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਅਤੇ ਐਸ.ਡੀ.ਐਮ. ਸ੍ਰੀਮਤੀ ਅਪਰਨਾ ਐਮ.ਡੀ. ਵੱਲੋਂ ਇਨ੍ਹਾਂ ਝਾਕੀਆਂ ਨੂੰ ਜ਼ਿਲ੍ਹੇ ਦੀਆਂ ਸਮੂਹ ਸਬ ਡਵੀਜ਼ਨਾਂ ਦੇ ਲੋਕਾਂ ਨੂੰ ਪ੍ਰਦਰਸ਼ਿਤ ਕਰਨ ਲਈ ਹਰੀ ਝੰਡੀ ਦੇ ਅਮਰਗੜ੍ਹ ਲਈ ਰਵਾਨਾ ਕੀਤਾ । ਉਨ੍ਹਾਂ ਦੱਸਿਆ ਕਿ ਇਹ ਝਾਕੀਆਂ ਅਮਰਗੜ੍ਹ ਤੋਂ ਬਾਅਦ ਦੇਰ ਸ਼ਾਮ ਨਵੀਂ ਦਾਣਾ ਮੰਡੀ (ਜਗੇੜਾ ਰੋਡ) ਅਹਿਮਦਗੜ੍ਹ ਵਿਖੇ ਲੋਕਾਂ ਲਈ ਪ੍ਰਦਰਸ਼ਿਤ ਹੋਣਗੀਆਂ । ਉਨ੍ਹਾਂ ਹੋਰ ਦੱਸਿਆ ਕਿ ਇਹ ਝਾਕੀਆਂ 01 ਫਰਵਰੀ ਨੂੰ ਦਾਣਾ ਮੰਡੀ ਅਹਿਮਦਗੜ੍ਹ ਤੋਂ ਮਾਲੇਰਕੋਟਲਾ ਲਈ ਰਵਾਨਾ ਕੀਤੀਆਂ ਜਾਣਗੀਆਂ । ਮਾਲੇਰਕੋਟਲਾ ਦੀ ਅਵਾਮ ਲਈ ਪ੍ਰਦਰਸ਼ਿਤ ਹੋਣ ਉਪਰੰਤ ਸੰਦੌੜ ਵਿਖੇ ਪਹੁੰਚਣਗੀਆਂ ਜਿੱਥੋਂ ਇਹ ਬਰਨਾਲਾ ਲਈ ਰਵਾਨਾ ਹੋਣਗੀਆਂ । ਘੱਟ ਗਿਣਤੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਾਫ਼ਰ ਅਲੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਨ੍ਹਾਂ ਝਾਕੀਆਂ ਨੂੰ ਸੂਬੇ ਦੇ ਕੋਨੇ-ਕੋਨੇ ਵਿੱਚ ਦਿਖਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਉਪਰੰਤ ਇਹ ਝਾਕੀਆਂ ਜ਼ਿਲ੍ਹੇ ਮਾਲੇਰਕੋਟਲਾ ਵਿਖੇ ਪਹੁੰਚੀਆਂ ਹਨ ਤਾਂ ਕਿ ਆਮ ਲੋਕ ਵੀ ਇਨ੍ਹਾਂ ਝਾਕੀਆਂ ਰਾਹੀਂ ਪੰਜਾਬ ਦੇ ਗੌਰਵਮਈ ਇਤਿਹਾਸ ਅਤੇ ਅਮੀਰ ਵਿਰਸੇ ਆਦਿ ਬਾਰੇ ਜਾਣਕਾਰੀ ਹਾਸਿਲ ਹੋ ਸਕੇ। ਉਨ੍ਹਾਂ ਪੰਜਾਬ ਦੇਸ਼ਾਨਦਾਰ ਇਤਿਹਾਸ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ ਦੱਸਦਿਆਂ ਕਿਹਾ ਪੰਜਾਬ ਸਰਕਾਰ ਦਾ ਇਹ ਉਪਰਾਲਾ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਮੀਲ ਦਾ ਪੱਥਰ ਸਾਬਿਤ ਹੋਣਗੀਆਂ । ਸ਼ਮਸ਼ੂਦੀਨ, ਅਸ਼ਰਫ ਅਬਦੁੱਲਾਾ,ਯਾਸਰ ਅਰਫ਼ਾਤ,ਇਕਬਾਲ ਆੜ੍ਹਤੀਆਂ,ਦਿਲਬਰ,ਅਬਦੁੱਲ ਗਫਾਰ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਮੁਹੰਮਦ ਸ਼ਿਰਾਜ਼, ਸਬੀਰ,ਮਨਜ਼ੂਰ ਜ਼ੂ ਅਲੀ, ਸੁਲੇਮਾਨ ਜੋੜਾ ਤੋਂ ਇਲਾਵਾ ਵੱਡੀ ਗਿਣਤੀ ਮਾਲੇਰਕੋਟਲਾ ਇਨ੍ਹਾਂ ਝਾਕੀਆਂ ਨੂੰ ਦੇਖਣ ਤੋਂ ਬਾਅਦ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ, ਜਿਸ ਦੇ ਸਦਕਾ ਉਨ੍ਹਾਂ ਨੂੰ ਪੰਜਾਬ ਦੇ ਮਹਾਨ ਗੌਰਵਸ਼ਾਲੀ ਇਤਿਹਾਸ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੇਯੋਗਦਾਨ ਅਤੇ ਨਾਰੀ ਸ਼ਕਤੀਕਰਨ ਦੀ ਝਲਕ ਇਕੱਠੇ ਦੇਣ ਨੂੰ ਮਿਲੀ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ