Wednesday, December 03, 2025

Chandigarh

ਮੋਹਾਲੀ ਜ਼ਿਲ੍ਹੇ ਨੇ 'ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ' ਤਹਿਤ 466 ਡੋਰ ਟੂ ਡੋਰ ਸੇਵਾਵਾਂ ਪ੍ਰਦਾਨ ਕੀਤੀਆਂ

February 01, 2024 12:24 PM
SehajTimes

ਮੋਹਾਲੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 'ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ' ਤਹਿਤ ਡੋਰ ਟੂ ਡੋਰ ਸਟੈੱਪ ਡਲਿਵਰੀ ਸੇਵਾ ਚਲਾਈ ਜਾ ਰਹੀ ਹੈ। ਇਸ ਤਹਿਤ ਸੇਵਾ ਸਹਾਇਕ, ਨਾਗਰਿਕਾਂ ਦੇ ਘਰ ਪਹੁੰਚ ਕੇ ਉਹਨਾਂ ਦੀ ਜ਼ਰੂਰਤ ਅਨੁਸਾਰ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ। ਇਸ ਬਾਬਤ ਟੋਲ ਫ੍ਰੀ ਨੰਬਰ 1076 ਜਾਰੀ ਕੀਤਾ ਗਿਆ ਹੈ, ਜਿਸ 'ਤੇ ਕਾਲ ਕਰਕੇ ਆਮ ਨਾਗਰਿਕ ਆਪਣੀ ਸੇਵਾ ਲੈਣ ਲਈ ਆਪਣੀ ਸੁਵਿਧਾ ਅਨੁਸਾਰ ਐਪੁਆਇੰਟਮੈਂਟ ਬੁੱਕ ਕਰ ਸਕਦੇ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਕੁੱਲ 43 ਲੋੜੀਂਦੀਆਂ ਸੇਵਾਵਾਂ ਨਾਗਰਿਕਾਂ ਦੀ ਮੰਗ ਅਨੁਸਾਰ ਘਰ ਜਾ ਕੇ ਸੇਵਾਵਾਂ ਦੇਣੀਆਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਹੁਣ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੁੱਲ 419 ਸੇਵਾਵਾਂ ਨਾਗਰਿਕਾ ਨੂੰ ਉਨ੍ਹਾਂ ਦੇ ਘਰ ਵਿੱਚ ਹੀ ਮੁਹੱਈਆ ਕੀਤੀਆਂ ਜਾ ਚੁੱਕੀਆਂ ਹਨ। ਜ਼ਿਲ੍ਹੇ ਵਿੱਚ ਹੁਣ ਤਕ ਇਸ ਸੇਵਾ ਤਹਿਤ 466 ਬੇਨਤੀਆਂ ਮਿਲੀਆਂ ਸਨ, ਜਿਨ੍ਹਾਂ ਵਿਚੋਂ 438 ਨੂੰ ਸੇਵਾਵਾਂ ਦੇ ਦਿੱਤੀਆਂ ਗਈਆਂ ਹਨ। ਇਸ ਕਾਰਜ ਲਈ ਜ਼ਿਲ੍ਹੇ ਵਿੱਚ 08 ਸੇਵਾ ਸਹਾਇਕ ਬਿਨੈਕਾਰਾਂ ਦੇ ਘਰ ਪੁੱਜ ਕੇ ਸੇਵਾਵਾਂ ਦੇ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ 'ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ' ਦੀ ਪਹਿਲਕਦਮੀ ਤਹਿਤ 1076 ਡਾਇਲ ਕਰਕੇ ਬੁੱਕ ਕਰਵਾਈਆਂ ਜਾਂਦੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਘਰ-ਘਰ ਤੱਕ ਪਹੁੰਚਾਉਣ ਅਤੇ ਸਮਾਂਬੱਧ ਨਿਪਟਾਰਾ ਕਰਨ ਲਈ ਨਿਯਮਿਤ ਨਿਗਰਾਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਉਪਰਾਲੇ ਨਾਲ ਆਮ ਲੋਕਾਂ ਨੂੰ ਵੱਖ-ਵੱਖ ਦਫਤਰਾਂ ਵਿਚ ਜਾ ਕੇ ਉਨ੍ਹਾਂ ਦੇ ਕੰਮ ਕਰਵਾਉਣ 'ਚ ਆਉਂਦੀਆਂ ਮੁਸ਼ਕਿਲਾਂ ਨੂੰ ਖਤਮ ਕਰਕੇ ਲੋਕਾਂ ਨੂੰ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸੇਵਾ ਸਬੰਧੀ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਢਿੱਲ ਵਰਤੇਗਾ ਤਾਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
   ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ 1076 'ਤੇ ਡਾਇਲ ਕਰਕੇ ਆਪਣਾ ਸਮਾਂ ਸਲਾਟ ਬੁੱਕ ਕਰਕੇ ਆਪਣੀ ਦਹਿਲੀਜ਼ 'ਤੇ ਸੇਵਾ ਪ੍ਰਾਪਤ ਕਰਨ ਅਤੇ ਸਰਕਾਰੀ ਦਫ਼ਤਰਾਂ ਚ ਜਾਣ ਦਾ ਆਪਣਾ ਕੀਮਤੀ ਸਮਾਂ ਬਚਾਉਣ। ਡਾਇਲ 1076 ਦੇ ਦਾਇਰੇ ਵਿੱਚ ਆਉਣ ਵਾਲੀਆਂ ਸੇਵਾਵਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੂ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟ੍ਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸ਼ਾਮਲ ਹਨ।

Have something to say? Post your comment

 

More in Chandigarh

ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਵਧੀਕ ਮੁੱਖ ਸਕੱਤਰ ਡੀ ਕੇ ਤਿਵਾੜੀ ਵੱਲੋਂ ਹਰਪ੍ਰੀਤ ਸੰਧੂ ਨੂੰ ਮਿਲੇ ਸਨਮਾਨ ਲਈ ਉਨ੍ਹਾਂ ਦੀ ਭਰਵੀਂ ਸ਼ਲਾਘਾ

ਜਾਪਾਨ ਦੌਰੇ ਦੇ ਦੂਜੇ ਦਿਨ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਹੋਇਆ ਰਾਹ ਪੱਧਰਾ

'ਯੁੱਧ ਨਸ਼ਿਆਂ ਵਿਰੁੱਧ’ ਦੇ 277ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋਗ੍ਰਾਮ ਹੈਰੋਇਨ, ਅਤੇ 12,000 ਰੁਪਏ ਦੀ ਡਰੱਗ ਮਨੀ ਸਮੇਤ 103 ਨਸ਼ਾ ਤਸਕਰ ਕਾਬੂ

'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਸਿਹਤ ਮੰਤਰੀ ਨੇ ਕੰਨਿਆ ਭਰੂਣ ਹੱਤਿਆ ਵਿਰੁੱਧ ਸਾਂਝੇ ਸੰਘਰਸ਼ ਦਾ ਦਿੱਤਾ ਸੱਦਾ, ਲਿੰਗ ਅਨੁਪਾਤ ਵਿੱਚ ਸੁਧਾਰ ਲਈ ਅਗਲੇ ਸਾਲ ਤੱਕ ਰਾਸ਼ਟਰੀ ਔਸਤ ਨੂੰ ਪਾਰ ਕਰਨ ਦਾ ਟੀਚਾ ਰੱਖਿਆ

'ਯੁੱਧ ਨਸ਼ਿਆਂ ਵਿਰੁੱਧ': 276ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.7 ਕਿਲੋਗ੍ਰਾਮ ਹੈਰੋਇਨ ਅਤੇ 1.20 ਲੱਖ ਰੁਪਏ ਦੀ ਡਰੱਗ ਮਨੀ ਸਮੇਤ 83 ਨਸ਼ਾ ਤਸਕਰ ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ

ਐਸ ਏ ਐਸ ਨਗਰ ਪੁਲਿਸ ਵੱਲੋਂ ਡੇਰਾਬੱਸੀ ਵਿਖੇ ਕਾਸੋ ਓਪਰੇਸ਼ਨ; ਇੱਕ ਵਿਅਕਤੀ ਗੈਰ-ਕਾਨੂੰਨੀ ਪਿਸਤੌਲ ਸਮੇਤ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ : 38 ਹਜ਼ਾਰ ਤੋਂ ਵੱਧ ਨਸ਼ਾ ਤਸਕਰ 1714 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ