Saturday, October 04, 2025

Chandigarh

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ

February 01, 2024 12:56 PM
SehajTimes
ਚੰਡੀਗੜ੍ਹ : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ  ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਓਵਰਏਜ਼ ਬੇਰੁਜ਼ਗਾਰ ਯੂਨੀਅਨ, ਅਨਏਡਿਡ ਸਟਾਫ ਫਰੰਟ, ਬੀ.ਐਡ. ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਦਫਤਰੀ ਕਰਮਾਚੀ ਯੂਨੀਅਨਾਂ ਦੇ ਆਗੂਆਂ ਨਾਲ ਵੱਖ-ਵੱਖ ਤੌਰ ‘ਤੇ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਬਾਰੇ ਹਮਦਰਦੀ ਨਾਲ ਵਿਚਾਰ ਕੀਤਾ ਗਿਆ।
 
 
ਇਸ ਦੌਰਾਨ ਇੰਨ੍ਹਾਂ ਆਗੂਆਂ ਵੱਲੋਂ ਕੈਬਨਿਟ ਸਬ-ਕਮੇਟੀ ਨੂੰ ਆਪਣੇ ਮੰਗ-ਪੱਤਰ ਵੀ ਸੌਂਪੇ ਗਏ। ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਯੂਨੀਅਨਾਂ ਵੱਲੋਂ ਪੇਸ਼ ਮੰਗ-ਪੱਤਰਾਂ ਵਿੱਚ ਸ਼ਾਮਿਲ ਨੁਕਤਿਆਂ ਬਾਰੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਪੜਾਅਵਾਰ ਚਰਚਾ ਕੀਤੀ। ਕੈਬਨਿਟ ਸਬ-ਕਮੇਟੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਦੇ ਹੱਲ ਲਈ ਉਨ੍ਹਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾਣ ਤਾਂ ਜੋ ਢੁਕਵੇਂ ਹੱਲ ਕੱਢੇ ਜਾ ਸਕਣ।
 
 
ਇਸੇ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਨਾਲ ਵੀ ਮੀਟਿੰਗ ਕੀਤੀ ਗਈ। ਵਿੱਤ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੂਨੀਅਨ ਦੀਆਂ ਮੰਗਾਂ ਸਬੰਧੀ ਦੂਸਰੇ ਰਾਜਾਂ ਵੱਲੋਂ ਅਪਣਾਈ ਗਈ ਪਹੁੰਚ ਦਾ ਅਧਿਅਨ ਕੀਤਾ ਜਾਵੇ।  ਇੰਨ੍ਹਾਂ ਮੀਟਿੰਗਾਂ ਵਿੱਚ ਸਕੱਤਰ ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ, ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਗੌਰੀ ਪਰਾਸ਼ਰ ਜੋਸ਼ੀ ਅਤੇ ਯੂਨੀਅਨ ਆਗੂਆਂ ਵਿੱਚ ਰਮਨ ਕੁਮਾਰ ਮਲੋਟ, ਪ੍ਰਵੀਨ ਸ਼ਰਮਾ, ਜਗਮੋਹਨ ਸਿੰਘ, ਨਿਰਭੈਅ ਸਿੰਘ ਜਹਾਂਗੀਰ, ਗੁਰਵਿੰਦਰ ਸਿੰਘ ਗਿੱਲ, ਜਸਵੀਰ ਕੌਰ, ਗੁਰਵਿੰਦਰ ਸਿੰਘ, ਸਤਨਾਮ ਸਿੰਘ ਅਤੇ ਸੁਖਚੈਨ ਸਿੰਘ ਹਾਜਰ ਸਨ।

Have something to say? Post your comment

 

More in Chandigarh

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

'ਯੁੱਧ ਨਸ਼ਿਆਂ ਵਿਰੁੱਧ': 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ