Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜ਼ਿਲ੍ਹੇ ’ਚ ਹੁਣ ਤਕ ਕਰੀਬ 7.5 ਲੱਖ ਮਰੀਜ਼ਾਂ ਦਾ ਸਫ਼ਲਤਾਪੂਰਵਕ ਮੁਫ਼ਤ ਇਲਾਜ

February 01, 2024 01:10 PM
SehajTimes

ਮੋਹਾਲੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਜ਼ਿਲ੍ਹੇ ਵਿੱਚ ਬਣਾਏ ਗਏ ਆਮ ਆਦਮੀ ਕਲੀਨਿਕਾਂ ਦਾ ਲਾਹਾ ਰੋਜ਼ਾਨਾ ਵੱਡੀ ਗਿਣਤੀ ’ਚ ਆਮ ਲੋਕ ਲੈ ਰਹੇ ਹਨ, ਜਿਸ ਤਹਿਤ ਹਰ ਤਰ੍ਹਾਂ ਦੀਆਂ ਦਵਾਈਆਂ ਤੇ ਲੋੜੀਂਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਿਹਤ ਖੇਤਰ ਵਿੱਚ ਇੱਕ ਵੱਡੀ ਪੁਲਾਂਘ ਸਾਬਿਤ ਹੋਈ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਾਰਜਸ਼ੀਲ 34 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 07,52,164 ਮਰੀਜ਼ਾਂ ਦਾ ਸਫ਼ਲਤਾਪੂਰਵਕ ਮੁਫ਼ਤ ਇਲਾਜ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਕਰੀਬ 01,10,624 ਮਰੀਜ਼ਾਂ ਦੇ ਮੁਫ਼ਤ ਲੋੜੀਂਦੇ ਲੈਬ ਟੈਸਟ ਵੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਮੁਢਲੀਆਂ ਸਿਹਤ ਸਹੂਲਤਾਂ, ਚੈਕਅੱਪ ਅਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਖੋਲ੍ਹੇ ਗਏ ਇਹ ਆਮ ਆਦਮੀ ਕਲੀਨਿਕ ਰੋਜ਼ਾਨਾ ਹਜ਼ਾਰਾਂ ਮਰੀਜ਼ਾਂ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਆਪਣੇ ਘਰਾਂ ਦੇ ਨੇੜੇ ਸਿਹਤ ਜਾਂਚ ਅਤੇ ਦਵਾਈ ਦੀ ਮੁੱਢਲੀ ਸਿਹਤ ਸਹੂਲਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਖੇ ਵੱਡੀ ਗਿਣਤੀ ’ਚ ਦਵਾਈਆਂ ਉਪਲਬਧ ਕਰਵਾਉਣ ਤੋਂ ਇਲਾਵਾ ਐਚ.ਬੀ., ਬਲੱਡ ਸ਼ੂਗਰ, ਬਲੱਡ ਗਰੁੱਪ, ਐਚ. ਆਈ.ਵੀ., ਐਚ.ਸੀ.ਵੀ. (ਕਾਲਾ ਪੀਲੀਆ), ਐਚ.ਬੀ.ਐਸ.ਏ.ਜੀ. (ਜਿਗਰ ਦੀਆਂ ਬਿਮਾਰੀਆਂ ਨਾਲ ਸਬੰਧਤ), ਵੀ.ਡੀ.ਆਰ.ਐਲ. (ਗਰਭ ਦੌਰਾਨ ਜਾਂਚ), ਪਿਸ਼ਾਬ ਰਾਹੀਂ ਸ਼ੂਗਰ ਦੀ ਜਾਂਚ, ਪਿਸ਼ਾਬ ਰਾਹੀਂ ਅਲਬੁਮੇਨ ਦੀ (ਪੀਲੀਆ) ਜਾਂਚ, ਪਿਸ਼ਾਬ ਰਾਹੀਂ ਗਰਭ ਦੀ ਜਾਂਚ, ਖੂਨ ਰਾਹੀਂ ਮਲੇਰੀਆ ਦੀ ਜਾਂਚ ਆਦਿ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਹਸਪਤਾਲਾਂ ਵਿੱਚ ਇਲਾਜ ਲਈ ਲੰਬਾ ਇੰਤਜ਼ਾਰ ਕਰਨ ਦੀ ਪ੍ਰੇਸ਼ਾਨੀ ਨੂੰ ਘਟਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਖੁੱਲ੍ਹਣ ਨਾਲ ਸਰਕਾਰੀ ਹਸਪਤਾਲਾਂ ਵਿੱਚ ਓ.ਪੀ.ਡੀ. ਦਾ ਦਬਾਅ ਪਹਿਲਾਂ ਤੋਂ ਘਟਿਆ ਹੈ, ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਦਵਾਈਆਂ ਅਤੇ ਚੈਕਅੱਪ ਦੀ ਸਹੂਲਤ ਮਿਲ ਰਹੀ ਹੈ। ਸਰਕਾਰੀ ਹਸਪਤਾਲ ਵੀ ਹੁਣ ਓ.ਪੀ.ਡੀ. ਦੇ ਬੋਝ ਤੋਂ ਕਾਫੀ ਹੱਦ ਤੱਕ ਮੁਕਤ ਹੋ ਰਹੇ ਹਨ ਅਤੇ ਮਾਹਿਰ ਡਾਕਟਰ ਅਤੇ ਮੈਡੀਕਲ ਸਟਾਫ਼ ਲਗਾਤਾਰ ਗੰਭੀਰ ਮਰਜ਼ ਵਾਲੇ ਮਰੀਜ਼ਾਂ ਦਾ ਇਲਾਜ ਕਰ ਰਹੇ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ