Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਦੂਜੀ ਵਾਰ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਉਣ ਵਾਲਾ ਪਟਿਆਲਾ ਬਣਿਆ ਮੋਹਰੀ ਜ਼ਿਲ੍ਹਾ

February 01, 2024 01:32 PM
SehajTimes
ਪਟਿਆਲਾ : ਪੰਜਾਬ ਸਰਕਾਰ ਵੱਲੋਂ 2 ਤੇ 3 ਫਰਵਰੀ ਨੂੰ ਪਟਿਆਲਾ ਦੇ ਖ਼ਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੂਜੇ ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਲਈ ਤਿਆਰੀਆਂ ਜੋਰਾਂ 'ਤੇ ਹਨ। ਮਿਲਟਰੀ ਲਿਟਰੇਚਰ ਫੈਸਟੀਵਲ ਦੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦੇਣ ਲਈ ਕੀਤੀ ਮੀਟਿੰਗ ਮੌਕੇ ਮੇਲੇ ਦੇ ਨੋਡਲ ਅਫ਼ਸਰ ਚਰਨਜੀਤ ਸਿੰਘ ਤੇ ਲੈਫਟੀਨੈਂਟ ਕਰਨਲ (ਰਿਟਾ.) ਪੈਰੀ ਗਰੇਵਾਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੀ ਅਗਵਾਈ ਹੇਠ ਇਹ ਫੈਸਟੀਵਲ ਇਸ ਵਾਰ ਵੀ ਪਟਿਆਵਲੀਆਂ ਲਈ ਯਾਦਗਾਰੀ ਸਾਬਤ ਹੋਵੇਗਾ। ਚਰਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਉਣ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹਾ ਦੂਜੀ ਵਾਰ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਉਣ ਵਾਲਾ ਪੰਜਾਬ ਦਾ ਮੋਹਰੀ ਜ਼ਿਲ੍ਹਾ ਬਣ ਗਿਆ ਹੈ।
 
 
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਦੀ ਅਮੀਰ ਵਿਰਾਸਤ ਤੋਂ ਜਾਣੂ ਕਰਵਾਉਣ ਅਤੇ ਉਨ੍ਹਾਂ 'ਚ ਫੌਜ ਵਿੱਚ ਭਰਤੀ ਹੋਣ ਦੀ ਭਾਵਨਾ ਪੈਦਾ ਕਰਨ ਲਈ ਇਹ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਮਿਲਟਰੀ ਲਿਟਰੇਚਰ ਫੈਸਟੀਵਲ ਮੌਕੇ 2 ਤੇ 3 ਫਰਵਰੀ ਨੂੰ ਖ਼ਾਲਸਾ ਕਾਲਜ ਵਿਖੇ ਸਵੇਰੇ 10 ਤੋਂ ਪੈਨਲ ਚਰਚਾ, ਜੋਸ਼, ਜਜ਼ਬੇ ਅਤੇ ਬਹਾਦਰੀ ਦਾ ਵਰਨਣ, ਫ਼ੌਜੀ ਸਾਜ਼ੋ-ਸਾਮਾਨ ਦੀ ਪ੍ਰਦਰਸ਼ਨੀ, ਯੋਧਿਆਂ ਦੇ ਨ੍ਰਿਤ, ਵਿੰਟੇਜ ਜੀਪ ਡਿਸਪਲੇਅ ਤੇ ਹੌਰਸ ਸ਼ੋਅ, ਤੀਰ-ਅੰਦਾਜ਼ੀ ਪ੍ਰਦਰਸ਼ਨੀ ਅਤੇ ਮੁਕਾਬਲੇ, ਫ਼ੌਜ, ਆਈ.ਟੀ.ਬੀ.ਪੀ ਅਤੇ ਪੁਲਿਸ ਭਰਤੀ ਬਾਰੇ ਕਾਉਂਸਲਿੰਗ ਅਤੇ ਫ਼ੂਡ ਕੋਰਟ ਖਿੱਚ ਦਾ ਕੇਂਦਰ ਬਣਨਗੇ। 3 ਫਰਵਰੀ ਨੂੰ ਪੋਲੋ ਗਰਾਉਂਡ ਤੋਂ ਸਵੇਰੇ 10.30 ਵਜੇ ਸੈਨੋਟਾਫ ਵਿਖੇ ਫੁੱਲ ਮਾਲਾ ਅਰਪਣ ਕਰਨ ਤੋਂ ਬਾਅਦ ਸ਼ਹਿਰ ਵਿੱਚ 13 ਕਿਲੋਮੀਟਰ ਬ੍ਰੇਵ-ਹਾਰਟ ਮੋਟਰਸਾਈਕਲ ਰੈਲੀ ਕੱਢੀ ਜਾਵੇਗੀ।

Have something to say? Post your comment

 

More in Malwa

ਬੀਬੀ ਸੁਰਿੰਦਰ ਕੌਰ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਕਾਈਨੋਰ ਵਿਖੇ ਖੂਨਦਾਨ ਕੈਂਪ ਅੱਜ

ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿੱਚ ਮਨਾਇਆ ਗਿਆ ‘ਮਾਂ ਦਿਵਸ’

ਰਾਸ਼ਟਰੀ ਲੋਕ ਅਦਾਲਤ ਦੌਰਾਨ 1588 ਕੇਸਾਂ ਦਾ ਨਿਪਟਾਰਾ

ਜੀਵਨ ਸਿੰਘ ਸੰਗੋਵਾਲ ਨੇ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਦਿੱਤੀ

ਪੰਜਾਬ ਦਾ ਸੁਨਹਿਰੀ ਭਵਿੱਖ ਸਿਰਫ ਕਾਂਗਰਸ ਦੇ ਹੱਥਾਂ 'ਚ ਸੁਰੱਖਿਅਤ ਕੁਲਦੀਪ ਵੈਦ

ਬੀਬੀ ਕੋਲਾ ਜੀ ਭਲਾਈ ਕੇਂਦਰ ਵਿਖੇ ਨਵੇਂ ਕਾਰ ਸੇਵਾ ਦਫਤਰ ਦਾ ਉਦਘਾਟਨ

ਮੇਰੀ ਰਸੋਈ ਸਕੀਮ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮਿਲੇਗੀ ਰਾਸ਼ਨ ਕਿੱਟ : ਭਗਵੰਤ ਮਾਨ

ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ : ਭਗਵੰਤ ਸਿੰਘ ਮਾਨ

ਪਛਮੀ ਬੰਗਾਲ ਤੋਂ ਬਾਅਦ ਪੰਜ਼ਾਬ ਵਿੱਚ ਵੀ ਮੋਦੀ ਲਹਿਰ ਦੀ ਅਗਵਾਈ ਹੇਠ ਸਿਰਜਿਆ ਜਾਵੇਗਾ ਨਵਾਂ ਇਤਿਹਾਸ : ਪੰਜਗਰਾਈਂ