Wednesday, December 17, 2025

Malwa

ਅਜੇ ਸਿੰਗਲਾ ਟਰੱਕ ਯੂਨੀਅਨ ਦੇ ਸੂਬਾ ਪ੍ਰਧਾਨ ਬਣੇ

February 01, 2024 01:36 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਬੁੱਧਵਾਰ ਨੂੰ ਦੀ ਗੁਰੂ ਨਾਨਕ ਟਰੱਕ ਆਪਰੇਟਰ ਐਸੋਸੀਏਸ਼ਨ ਸੁਨਾਮ ਵਿਖੇ ਟਰੱਕ ਅਪਰੇਟਰਾਂ ਦੀ ਹੋਈ ਭਰਵੀਂ ਮੀਟਿੰਗ ਵਿੱਚ ਅਜੇ ਸਿੰਗਲਾ ਨੂੰ ਸਰਬਸੰਮਤੀ ਨਾਲ ਜਥੇਬੰਦੀ ਦਾ ਸੂਬਾ ਪ੍ਰਧਾਨ ਚੁਣਿਆ ਗਿਆ ਅਤੇ ਸ਼ਿਆਮ ਸਿੰਘ ਵਿੱਕੀ ਨੂੰ ਵਾਈਸ ਪ੍ਰਧਾਨ ਬਣਾਇਆ ਗਿਆ। ਇਸ ਸਬੰਧੀ ਟਰੱਕ ਅਪਰੇਟਰਾਂ ਦੀ ਜਥੇਬੰਦੀ ਦੇ ਆਗੂ ਕਰਮਿੰਦਰਪਾਲ ਸਿੰਘ ਟੋਨੀ ਨੇ ਦੱਸਿਆ ਕਿ ਟਰੱਕ ਅਪਰੇਟਰ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਅੱਜ 60 ਦੇ ਕਰੀਬ ਟਰੱਕ ਐਸੋਸੀਏਸ਼ਨਾਂ(ਯੂਨੀਅਨ )ਦੇ ਅਹੁਦੇਦਾਰਾਂ ਨੇ ਭਾਗ ਲਿਆ ਜਿਸ ਵਿੱਚ ਟਰੱਕ ਆਪਰੇਟਰ ਨੂੰ ਆ ਰਹੀ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੌਕੇ ਸਰਬ ਸੰਮਤੀ ਨਾਲ ਅਜੇ ਸਿੰਗਲਾ ਨੂੰ ਪੰਜਾਬ ਪ੍ਰਧਾਨ ਅਤੇ ਸ਼ਿਆਮ ਸਿੰਘ ਵਿੱਕੀ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ ਇਸ ਮੌਕੇ ਪੰਜਾਬ ਪ੍ਰਧਾਨ ਅਜੇ ਸਿੰਗਲਾ ਨੇ ਕਿਹਾ ਕਿ ਟਰੱਕ ਆਪਰੇਟਰਾਂ ਨੂੰ ਪਿਛਲੇ ਸਮੇਂ ਦੌਰਾਨ ਕਾਫੀ ਮੁਸ਼ਕਿਲਾਂ ਆ ਰਹੀਆਂ ਹਨ ਜਿਸ ਨੂੰ ਲੈ ਕੇ ਉਹ ਉਹਨਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕੰਮ ਕਰਨਗੇ , ਉਹਨਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡੀਆਂ ਮੁਸ਼ਕਿਲਾਂ ਨੂੰ ਸਮਝਦੇ ਹਨ ਅਤੇ ਸਾਨੂੰ ਉਮੀਦ ਹੈ ਕਿ ਉਹ ਸਾਡੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਇਸ ਦਾ ਹੱਲ ਕਰਨਗੇ ਉਹਨਾਂ ਨੇ ਕਿਹਾ ਕਿ ਢੋਆ ਢੁਆਈ ਦੇ ਟੈਂਡਰਾਂ , ਟਰੇਡ ਸਬੰਧੀ,ਟਰੱਕ ਯੂਨੀਅਨਾ ਦੀ ਬਹਾਲੀ ਅਤੇ ਕਈ ਹੋਰ ਕੰਮਾਂ ਨੂੰ ਲੈ ਕੇ ਅਵਾਜ ਬੁਲੰਦ ਕਰਨਗੇ । ਜਥੇਬੰਦੀ ਦੇ ਸੂਬਾ ਪ੍ਰਧਾਨ ਅਜੇ ਸਿੰਗਲਾ ਨੇ ਕਿਹਾ ਕਿ ਟਰੱਕ ਅਪਰੇਟਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਾਰਨ ਉਨ੍ਹਾਂ ਨੂੰ  ਪਰਿਵਾਰਾਂ ਦਾ ਪਾਲਣ ਪੋਸ਼ਣ ਕਰਨਾ ਔਖਾ ਹੋ ਰਿਹਾ । ਇਸ ਮੌਕੇ  ਕਰਮਿੰਦਰਪਾਲ  ਸਿੰਘ ਟੋਨੀ ਨੇ ਕਿਹਾ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਅਜੇ ਸਿੰਗਲਾ  ਟਰੱਕ ਆਪਰੇਟਰਾਂ ਦੀਆਂ ਮੁਸ਼ਕਿਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਉਹ ਆਪ੍ਰੇਟਰਾਂ ਦੇ ਹੱਕਾਂ ਲਈ ਡੱਟਕੇ ਕੰਮ ਕਰਨਗੇ।

Have something to say? Post your comment