Sunday, May 05, 2024

Malwa

ਮਰੀਜਾਂ ਨੂੰ ਸਰਕਾਰੀ ਹਸਪਤਾਲਾਂ 'ਚ ਮਿਲ ਰਹੀਆਂ ਹਨ ਮੁਫ਼ਤ ਦਵਾਈਆਂ : ਡਾ. ਬਲਬੀਰ ਸਿੰਘ

February 01, 2024 04:16 PM
SehajTimes
ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਮੁਫ਼ਤ ਦਵਾਈਆਂ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਨੇ ਮਰੀਜਾਂ ਨੂੰ ਹਸਪਤਾਲ ਵਿੱਚੋਂ ਮਿਲ ਰਹੀਆਂ ਦਵਾਈਆਂ ਬਾਬਤ ਫੀਡਬੈਕ ਲੈਕੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਮਰੀਜਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਡਾ. ਬਲਬੀਰ ਸਿੰਘ ਨੂੰ ਦੱਸਿਆ ਕਿ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਜਦੋਂ ਉਨ੍ਹਾਂ ਨੂੰ ਬਿਹਤਰ ਸਿਹਤ ਸੇਵਾਵਾਂ ਅਤੇ ਦਵਾਈਆਂ ਵੀ ਸਰਕਾਰੀ ਹਸਪਤਾਲਾਂ ਵਿੱਚੋਂ ਮੁਫ਼ਤ ਪ੍ਰਦਾਨ ਹੋ ਰਹੀਆਂ ਹਨ। ਡਾ. ਬਲਬੀਰ ਸਿੰਘ ਨੇ ਹਸਪਤਾਲ ਦੀ ਓਪੀਡੀ, ਐਮਰਜੈਂਸੀ, ਆਈ.ਸੀ.ਯੂ., ਅਲਟਰਾਸਾਊਂਡ ਤੇ ਵਾਰਡਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ।
 
 
ਉਨ੍ਹਾਂ ਨੇ ਮਰੀਜਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਸਰਕਾਰੀ ਹਸਪਤਾਲਾਂ ਵਿੱਚ ਜਿੱਥੇ ਮਰੀਜਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਹੁਣ 291 ਤਰ੍ਹਾਂ ਲੋੜੀਂਦੀਆਂ ਦਵਾਈਆਂ ਵੀ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਡੈਸ਼ ਬੋਰਡ ਰਾਹੀਂ ਉਹ ਸੂਬੇ ਦੇ ਸਾਰੇ ਹਸਪਤਾਲਾਂ ਦੀ ਨਿਗਰਾਨੀ ਆਨਲਾਈਨ ਰੱਖਣ ਲਈ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀੇ ਗਈ ਫ਼ਰਿਸ਼ਤੇ ਸਕੀਮ ਸੜਕ ਹਾਦਸਿਆਂ ਦੇ ਪੀੜਤਾਂ ਲਈ ਵਰਦਾਨ ਸਾਬਤ ਹੋਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੀਮਤੀ ਜਾਨਾਂ ਬਚਾਉਣ ਲਈ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਇਸ ਸਕੀਮ ਨਾਲ ਜੁੜਨ ਦਾ ਸੱਦਾ ਦਿੱਤਾ ਹੈ। ਇਕ ਮੌਕੇ ਕਰਨਲ ਜੇ.ਵੀ ਸਿੰਘ, ਸਿਵਲ ਸਰਜਨ ਡਾ. ਰਾਮਿੰਦਰ ਕੌਰ, ਮੈਡੀਕਲ ਸੁਪਰਡੈਂਟ ਡਾ. ਜਗਪਾਲਇੱਰ ਸਿੰਘ ਵੀ ਮੌਜੂਦ ਸਨ।

Have something to say? Post your comment

 

More in Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ