Wednesday, May 15, 2024

Malwa

5 ਫਰਵਰੀ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਡੀ-ਵਾਰਮਿੰਗ ਦਿਵਸ

February 01, 2024 05:57 PM
SehajTimes

ਪਟਿਆਲਾ : ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਸਬੰਧੀ 5  ਫਰਵਰੀ ਨੂੰ ਰਾਸ਼ਟਰੀ ਡੀ ਵਾਰਮਿੰਗ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਸਬੰਧੀ ਪੋਸਟਰ ਜਾਰੀ ਕਰਦੇ ਹੋਏ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ 5 ਫਰਵਰੀ ਨੂੰ ਰਾਸ਼ਟਰੀ ਡੀ ਵਾਰਮਿੰਗ ਦਿਵਸ ਮੌਕੇ ਜ਼ਿਲ੍ਹੇ ਦੇ 1 ਸਾਲ ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਅਲਬੈਂਡਾਜੋਲ ਦੀ ਗੋਲੀ ਖੁਆਈ ਜਾਣੀ ਹੈ। ਉਨ੍ਹਾਂ ਕਿਹਾ ਕਿ 2 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੂਰੀ ਗੋਲੀ ਅਤੇ 1 ਤੋਂ 2 ਸਾਲ ਤੱਕ ਦੇ ਬੱਚਿਆਂ ਨੂੰ ਐਲਬੈਂਡਾਜੋਲ ਦੀ ਅੱਧੀ ਗੋਲੀ ਖੁਆਈ ਜਾਵੇਗੀ।
  ਉਨ੍ਹਾਂ ਦੱਸਿਆਂ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ, ਮਾਨਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ, ਕਾਲਜਾਂ, ਆਂਗਣਵਾੜੀ ਸੈਂਟਰਾਂ ਵਿੱਚ ਦਰਜ, ਕਿਸੇ ਕਾਰਨ ਪੜਾਈ ਛੱਡ ਚੁੱਕੇ 1 ਤੋਂ 19 ਸਾਲ ਤੱਕ ਦੇ  ਸਾਰੇ  ਤਕਰੀਬਨ 6 ਲੱਖ 41 ਹਜ਼ਾਰ ਬਚਿਆਂ ਨੂੰ ਇਹ ਗੋਲੀ ਖੁਆਈ ਜਾਵੇਗੀ। ਉਹਨਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਿੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ ਆਦਿ ਨਾਲ ਮੀਟਿੰਗਾਂ ਕਰਕੇ ਸਹਿਯੋਗ ਲਿਆ ਜਾ ਰਿਹਾ ਹੈ।
  ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਇਹ ਗੋਲੀ ਬੱਚਿਆਂ ਨੂੰ ਖਾਲੀ ਪੇਟ ਨਹੀਂ ਦਿੱਤੀ ਜਾਣੀ। ਇਸ ਲਈ ਬੱਚੇ ਗੋਲੀ ਖਾਣ ਵਾਲੇ ਦਿਨ ਸਕੂਲ ਵਿੱਚ ਖਾਲੀ ਪੇਟ ਨਾ ਆਉਣ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਇਸ ਉਪਰਾਲੇ ਨਾਲ ਲੱਖਾਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਰਾਹਤ ਮਿਲੇਗੀ, ਕਿਉਂਕਿ ਜ਼ਿਆਦਾਤਰ ਬੱਚਿਆਂ ਵਿਚ ਪੇਟ ਦੇ ਕੀੜਿਆਂ ਕਾਰਨ ਰੋਜ਼ਾਨਾ ਦੀ ਖ਼ੁਰਾਕ ਦੇ ਘਟਣ ਕਾਰਨ ਸਰੀਰਕ ਕਮਜ਼ੋਰੀ, ਖ਼ੂਨ ਦੀ ਕਮੀ ਦੇ ਨਾਲ-ਨਾਲ ਬੱਚਿਆਂ ਵਿਚ ਚਿੜ ਚਿੜਾਪਣ ਦੇਖਣ ਵਿਚ ਆਉਂਦਾ ਹੈ। ਪਰ ਹੁਣ ਇਸ ਦਵਾਈ ਦੀ ਖ਼ੁਰਾਕ ਨਾਲ ਬੱਚਿਆਂ ਨੂੰ ਬਿਮਾਰੀਆਂ ਦੇ ਨਾਲ ਖ਼ੂਨ ਦੀ ਕਮੀ ਤੋ ਛੁਟਕਾਰਾ ਮਿਲੇਗਾ।ਉਹਨਾਂ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਇਹ ਗੋਲੀ ਖੁਆਉਣ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।
  ਇਸ ਮੌਕੇ ਸਿਵਲ ਸਰਜਨ ਡਾ. ਰਮਿੰਦਰ ਕੌਰ, ਮੈਡੀਕਲ ਸੁਪਰਡੈਂਟ ਡਾ. ਜਗਪਾਲਇੰਦਰ ਸਿੰਘ, ਜ਼ਿਲ੍ਹਾ ਨੋਡਲ ਅਫ਼ਸਰ -ਕਮ-ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.  ਗੁਰਪ੍ਰੀਤ ਕੌਰ, ਸਹਾਇਕ ਸਿਵਲ ਸਰਜਨ ਡਾ. ਰਚਨਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਸਹਾਇਕ ਸਿਹਤ ਅਫ਼ਸਰ ਡਾ. ਕੁਸ਼ਲਦੀਪ ਗਿੱਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਕਾਸ ਗੋਇਲ ਤੇ ਡਾ. ਅਸਰਫਜੀਤ ਸਿੰਘ,ਜ਼ਿਲ੍ਹਾ ਐਪੀਡੋਮੋਲਜਿਸਟ ਡਾ. ਸੁਮੀਤ ਸਿੰਘ, ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਡਿਪਟੀ ਮਾਸ ਮੀਡੀਆ ਅਫ਼ਸਰ ਭਾਗ ਸਿੰਘ ਅਫ਼ਸਰ ਤੇ ਜਸਜੀਤ ਕੌਰ, ਡਾ. ਅਸੀਸ ਕੁਮਾਰ ਤੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Malwa

ਵੋਟਾਂ ਪੁਆਉਣ ਲਈ ਤਾਇਨਾਤ ਚੋਣ ਅਮਲੇ ਦੀ ਜਨਰਲ ਆਬਜ਼ਰਵਰ ਦੀ ਮੌਜੂਦਗੀ 'ਚ ਦੂਜੀ ਰੈਂਡੇਮਾਈਜੇਸ਼ਨ

ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ ਸੰਗਤ ਨੂੰ ਵੋਟ ਪਾਉਣ ਲਈ ਕੀਤਾ ਜਾਗਰੂਕ

ਲੋਕ ਸਭਾ ਚੋਣਾ ਸਬੰਧੀ ਕੋਈ ਵੀ ਸ਼ਿਕਾਇਤ ਦਰਜ ਕਰਨ ਲਈ ਕਾਲ ਸੈਂਟਰ ਸਥਾਪਿਤ

ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਕਰਨ ਦੀ ਸਿਫਾਰਿਸ਼

ਡਿਪਟੀ ਕਮਿਸ਼ਨਰ ਨੇ ਪੇਏਸੀਐਸ ਅਕੈਡਮੀ ਸਰਹਿੰਦ ਦਾ ਲਾਇਸੰਸ ਕੀਤਾ ਰੱਦ

ਸਰਬਜੀਤ ਸਿੰਘ ਕੋਹਲੀ ਗੁਰਦੁਆਰਾ ਕਮੇਟੀ ਦੇ ਮੁੜ ਪ੍ਰਧਾਨ ਬਣੇ

ਵਧੀਆ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਉਮੀਦਵਾਰਾਂ ਦੇ ਚੋਣ ਖ਼ਰਚਿਆਂ ਤੇ ਹਰ ਸਰਗਰਮੀ ਉਪਰ ਚੋਣ ਕਮਿਸ਼ਨ ਦੀ ਤਿੱਖੀ ਨਜ਼ਰ : ਮੀਤੂ ਅਗਰਵਾਲ

Cvigil 'ਤੇ 66 ਸ਼ਿਕਾਇਤਾਂ ਮਿਲੀਆਂ ਪ੍ਰਸ਼ਾਸਨ ਨੇ ਸਮੇਂ ਸਿਰ ਕੀਤਾ ਨਿਪਟਾਰਾ : ਏ ਡੀ ਸੀ ਵਿਰਾਜ ਐਸ ਤਿੜਕੇ 

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪਟਿਆਲਾ ਵਾਸੀਆਂ ਨੂੰ ਮੈਰਾਥਨ 'ਚ ਹਿੱਸਾ ਲੈਣ ਦੀ ਅਪੀਲ