Thursday, February 05, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Malwa

ਪਟਿਆਲਾ ਹੈਰੀਟੇਜ ਮੇਲੇ ਦੇ ਸਮਾਗਮ 2 ਫਰਵਰੀ ਤੋਂ : ਸ਼ੌਕਤ ਅਹਿਮਦ ਪਰੈ

February 01, 2024 06:19 PM
SehajTimes
ਪਟਿਆਲਾ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਸਮੂਹ ਪੰਜਾਬੀਆਂ ਤੇ ਖਾਸ ਕਰਕੇ ਪਟਿਆਲਵੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ 2 ਫਰਵਰੀ ਤੋਂ ਸ਼ੁਰੂ ਹੋ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ ਦੇ ਵੱਖ-ਵੱਖ ਸਮਾਗਮਾਂ ਦਾ ਲਾਜਮੀ ਹਿੱਸਾ ਬਣਕੇ ਇਨ੍ਹਾਂ ਦਾ ਆਨੰਦ ਜਰੂਰ ਮਾਨਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਕੋਈ ਦਾਖਲਾ ਟਿਕਟ ਨਹੀਂ ਸਗੋਂ ਐਂਟਰੀ ਫਰੀ ਹੈ।  ਹੈਰੀਟੇਜ ਮੇਲੇ ਦੀਆਂ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆਂ ਅੰਤਮ ਛੋਹਾਂ ਦਾ ਜਾਇਜ਼ਾ ਲੈਂਦਿਆਂ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਰੰਭੇ ਯਤਨਾਂ ਤਹਿਤ ਪਟਿਆਲਾ ਹੈਰੀਟੇਜ਼ ਮੇਲਾ ਕਰਵਾਇਆ ਜਾ ਰਿਹਾ ਹੈ। ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ 2 ਫਰਵਰੀ ਨੂੰ ਸਵੇਰੇ ਖਾਲਸਾ ਕਾਲਜ ਵਿਖੇ ਪਟਿਆਲਾ ਲਿਟਰੇਚਰ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਸ਼ੁਰੂ ਹੋਵੇਗਾ ਤੇ ਸ਼ਾਮ ਨੂੰ ਕਿਲ੍ਹਾ ਮੁਬਾਰਕ ਵਿਖੇ ਸ਼ਾਸ਼ਤਰੀ ਸੰਗੀਤ ਦੀ ਸ਼ਾਮ ਵਿੱਚ ਪਟਿਆਲਾ ਵਿਖੇ ਪਹਿਲੀ ਵਾਰ ਭਾਰਤੀ ਕਲਾ ਕੇਂਦਰ ਵੱਲੋਂ ਮੀਰਾ 'ਤੇ ਅਧਾਰਤ ਸ਼ਾਸਤਰੀ ਨਾਚ ਬੈਲੇ ਅਤੇ ਪੰਡਿਤ ਸੁਭੇਂਦਰ ਰਾਓ ਅਤੇ ਸਸਕਿਆ ਰਾਓ ਵੱਲੋਂ ਸਿਤਾਰ ਅਤੇ ਸੈਲੋ ਵਾਦਨ ਦੀ ਪੇਸ਼ਕਾਰੀ ਦਿੱਤੀ ਜਾਵੇਗੀ।
3 ਫਰਵਰੀ ਨੂੰ ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸ਼ਾਨਦਾਰ ਪ੍ਰੋਗਰਾਮਾਂ ਸਮੇਤ ਸ਼ਾਮ 6 ਵਜੇ ਗਵਾਲੀਅਰ ਘਰਾਣੇ ਦੇ ਪੰਡਿਤ ਲਕਸ਼ਮਣ ਕ੍ਰਿਸ਼ਨਾ ਰਾਓ ਅਤੇ ਮੀਤਾ ਪੰਡਿਤ ਵੱਲੋਂ ਸ਼ਾਸਤਰੀ ਗਾਇਨ ਹੋਵੇਗਾ ਅਤੇ ਨਜ਼ੀਰ ਅਹਿਮਦ ਕਵਾਲ ਵੱਲੋਂ ਨਾਤੀਆ ਕਵਾਲੀ ਗਾਇਨ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਫਰਵਰੀ ਨੂੰ ਸਵੇਰੇ 10 ਵਜੇ ਬਾਰਾਂਦਰੀ ਬਾਗ ਵਿਖੇ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਬਾਰਦਰੀ ਗਾਰਡਨ ਵਾਕ ਕਰਵਾਈ ਜਾਵੇਗੀ। ਇੱਥੇ ਪਟਿਆਲਾ ਸਵੈ ਸਹਾਇਤਾ ਗਰੁੱਪਾਂ ਦੀ ਦਸਤਕਾਰੀ ਦੀ ਨੁਮਾਇਸ਼, ਫੂਡ ਫੈਸਟੀਵਲ ਵਿੱਚ ਪਟਿਆਲਾ ਦੇ ਵਿਰਾਸਤੀ ਖਾਣੇ ਉਪਲਬੱਧ ਹੋਣਗੇ। ਇਸੇ ਸ਼ਾਮ 6 ਵਜੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪ੍ਰਸਿੱਧ ਪੰਜਾਬੀ ਗਾਇਕ ਗੁਰਨਾਮ ਭੁੱਲਰ ਵੱਲੋਂ ਪੌਪ ਸ਼ੋਅ 'ਚ ਆਪਣੀ ਗਾਇਕੀ ਦੇ ਰੰਗ ਬਿਖੇਰੇ ਜਾਣਗੇ। ਜਦਕਿ 10 ਫਰਵਰੀ ਨੂੰ ਹੈਰੀਟੇਜ ਵਾਕ ਤਹਿਤ ਕਿਲਾ ਮੁਬਾਰਕ ਵਿਖੇ ਵਿਰਾਸਤੀ ਸੈਰ ਅਤੇ ਪਟਿਆਲਾ ਹੈਰੀਟੇਜ ਉਤਸਵ ਦੇ ਅਖੀਰ ਵਿੱਚ 11 ਫਰਵਰੀ ਨੂੰ ਪੋਲੋ ਗਰਾਊਂਡ ਵਿਖੇ ਪਟਿਆਲਾ ਕੈਨਲ ਕਲੱਬ ਵੱਲੋਂ 60ਵੇਂ ਤੇ 61ਵੇਂ ਆਲ ਬਰੀਡ ਚੈਂਪਅਨਸ਼ਿਪ ਤਹਿਤ ਡਾਗ ਸ਼ੋਅ ਕਰਵਾਇਆ ਜਾਵੇਗਾ। ਮੀਟਿੰਗ 'ਚ ਐਸ.ਪੀ. ਸਰਫਰਾਜ ਆਲਮ, ਏ.ਡੀ.ਸੀਜ਼ ਅਨੁਪ੍ਰਿਤਾ ਜੌਹਲ ਤੇ ਨਵਰੀਤ ਕੌਰ ਸੇਖੋਂ, ਸਕੱਤਰ ਆਰ.ਟੀ.ਏ. ਨਮਨ ਮਾਰਕੰਨ, ਪਟਿਆਲਾ ਫਾਊਡੇਸ਼ਨ ਤੋਂ ਰਵੀ ਆਹਲੂਵਾਲੀਆ, ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਐਸ.ਡੀ.ਐਮਜ ਡਾ. ਇਸਮਤ ਵਿਜੇ ਸਿੰਘ, ਚਰਨਜੀਤ ਸਿੰਘ, ਜਸਲੀਨ ਕੌਰ ਭੁੱਲਰ ਤੇ ਤਰਸੇਮ ਚੰਦ, ਡੀ.ਐਫ਼.ਐਸ.ਸੀ ਰਵਿੰਦਰ ਕੌਰ, ਏ.ਸੀ.ਐਫ.ਏ. ਰਾਕੇਸ਼ ਕੁਮਾਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Malwa

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ ਜਥਾ ਰਵਾਨਾ 

ਮੇਲੋ ਕੌਰ ਦੇ ਪਰਵਾਰ ਨੂੰ ਨਹੀਂ ਮਿਲਿਆ ਇਨਸਾਫ਼ 

ਬੀਕੇਯੂ ਦੀ ਪਿੰਡ ਇਕਾਈ ਦੇ ਪ੍ਰਗਟ ਸਿੰਘ ਪ੍ਰਧਾਨ ਬਣੇ 

"ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਪਟਿਆਲਾ ਵਿੱਚ ਜ਼ਿਲ੍ਹਾ ਪੱਧਰੀ ਕੈਂਪ 10 ਫਰਵਰੀ ਨੂੰ

ਇੰਦਰਜੀਤ ਕੰਬੋਜ਼ ਸਾਥੀਆਂ ਸਣੇ "ਆਪ" 'ਚ ਸ਼ਾਮਲ 

ਫਿਨਲੈਂਡ ਵਾਲੀ ਪੜ੍ਹਾਈ ਦੇਣ ਦੇ ਮਕਸਦ ਨਾਲ ਬਰਨਾਲਾ ਵਿਖੇ ਵਾਈ. ਐੱਸ. ਸਕੂਲ ਦੇ ਨਵੇਂ ਕੈਂਪਸ ਦਾ ਸ਼ੁਭ ਆਰੰਭ

ਪਦਮਸ਼੍ਰੀ ਰਾਜਿੰਦਰ ਗੁਪਤਾ ਵੱਲੋਂ ਰਾਜ ਸਭਾ ’ਚ ਸਰਕਾਰੀ ਸਿੱਖਿਆ ਦਾ ਮਸਲਾ ਉਠਾਇਆ, ਨੈਸ਼ਨਲ ਸਕੂਲ ਫੀ ਕੌਂਸਲ ਬਣਾਉਣ ਦੀ ਮੰਗ

ਬੀਬੀ ਪ੍ਰਧਾਨ ਕੌਰ ਜੀ ਦੀ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਅੱਜ ਤੋਂ ਸ਼ੁਰੂ

ਮੁੱਖ ਮੰਤਰੀ ਸਿਹਤ ਯੋਜਨਾ

ਪ੍ਰੇਮ ਸਬੰਧਾਂ 'ਚ ਅਣਬਣ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ