Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ 

February 01, 2024 07:28 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਖ਼ਿਲਾਫ਼ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਫਾਜ਼ਿਲਕਾ ਦੇ ਵਸਨੀਕ ਜਗਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦੇ ਇੰਤਕਾਲ ਦੀ ਕਾਪੀ ਦੇਣ ਲਈ ਉਸ ਤੋਂ 500 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਇਸ ਕੇਸ ਵਿੱਚ ਫਰਦ ਦੀਆਂ ਕਾਪੀਆਂ ਦੇਣ ਬਦਲੇ ਉਸ ਤੋਂ 1500 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਹੈ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਉਕਤ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਰਿਕਾਰਡਿੰਗ ਵੀ ਸੌਂਪੀ ਹੈ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਰੇਂਜ ਫਿਰੋਜ਼ਪੁਰ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ