Thursday, May 16, 2024

Chandigarh

ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ‘ਚ ਵਿਭਿੰਨ ਪ੍ਰਾਜੈਕਟਾਂ ਸਬੰਧੀ ਕੀਤੀ ਜਾਇਜ਼ਾ ਮੀਟਿੰਗ

February 01, 2024 07:31 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਚਲ ਰਹੇ ਵੱਖ-ਵੱਖ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਸਮੁੱਚੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵਚਨਬੱਧ ਹੈ। ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਅਤੇ ਸੀਨੀਅਰ ਵਿਭਾਗੀ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮਿਊਂਸੀਪਲ ਕੌਂਸਲ/ਨਗਰ ਪੰਚਾਇਤ  ਗੜਸ਼ੰਕਰ, ਗੜ੍ਹਦੀਵਾਲਾ, ਹਰਿਆਣਾ, ਮੁਕੇਰੀਆਂ, ਦਸੂਹਾ, ਉੜਮੁੜ ਟਾਂਡਾ, ਤਲਵਾੜਾ, ਸ਼ਾਮ ਚੌਰਾਸੀ, ਮਹਿਲਪੁਰ, ਨਵਾਂਸ਼ਹਿਰ, ਬੰਗਾ, ਰਾਹੋਂ ਅਤੇ ਬਲਾਚੌਰ ਦੇ ਅਧਿਕਾਰੀਆਂ ਨਾਲ ਕੀਤੀ ਜਾਇਜ਼ਾ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਸਬੰਧਤ ਵਿਧਾਇਕਾਂ ਵੱਲੋਂ ਸਾਹਮਣੇ ਲਿਆਂਦੇ ਮੁੱਦਿਆਂ ਨੂੰ ਵੀ ਵਿਭਾਗੀ ਅਧਿਕਾਰੀਆਂ ਨਾਲ ਵਿਚਾਰਿਆ ਅਤੇ ਉਹਨਾਂ ਦਾ ਹੱਲ ਕੱਢਣ ਲਈ ਕਿਹਾ।
 
ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਵੱਖ-ਵੱਖ ਸਕੀਮਾਂ ਅਧੀਨ ਆਉਂਦੇ ਪ੍ਰਾਜੈਕਟਾਂ ਜਿਵੇਂ ਕਿ ਬਣ ਰਹੇ ਸੀਵਰੇਜ ਟਰੀਟਮੈਂਟ ਪਲਾਂਟ, ਵਾਟਰ ਟਰੀਟਮੈਂਟ ਪਲਾਂਟ ਲਈ ਜਗ੍ਹਾਂ ਦੀ ਉਪਲਬੱਤਾ ਸਬੰਧੀ, ਟਰਾਂਚ-3 ਅਮਰੁਤ ਅਤੇ ਐਮ.ਡੀ.ਐਫ/ਪੀ.ਆਈ.ਡੀ.ਬੀ ਅਧੀਨ ਚਲ ਰਹੇ ਵਿਕਾਸ ਪ੍ਰਾਜੈਕਟਾਂ ਸਬੰਧੀ ਡੂੰਘਾਈ ਨਾਲ ਵਿਚਾਰ ਪੂਰਵਕ ਚਰਚਾ ਕਰਨ ਉਪਰੰਤ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣ ਲਈ ਜੋਰ ਦਿੱਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਅੱਗੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਸਥਾਨਕ ਪੱਧਰ 'ਤੇ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਆਉਣ ਦੀ ਸੂਰਤ ਵਿੱਚ ਸਬੰਧਤ ਹਲਕੇ ਦੇ ਵਿਧਾਇਕ ਨੂੰ ਜਾਣੂ ਕਰਵਾਇਆ ਜਾਵੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕਰਕੇ ਸਮੱਸਿਆਂ ਦਾ ਹੱਲ ਜਲਦੀ ਤੋਂ ਜਲਦੀ ਕੱਢਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਵਿਕਾਸ ਪ੍ਰਾਜੈਕਟਾਂ ਵਿੱਚ ਕਿਸੇ ਕਿਸਮ ਦੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤੀ ਜਾਵੇਗਾ।
 
ਬਲਕਾਰ ਸਿੰਘ ਵੱਲੋਂ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਲਈ ਜੇਕਰ ਕਿਸੇ ਨਗਰ ਕੌਂਸਲ/ਨਗਰ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਹੋਰ ਫੰਡਾਂ ਦੀ ਜਰੂਰਤ ਹੋਵੇ ਤਾਂ ਉਹ ਆਪਣੇ ਹਲਕੇ ਦੇ ਵਿਧਾਇਕ ਨਾਲ ਰਾਬਤਾ ਕਾਇਮ ਕਰਕੇ ਐਕਸ਼ਨ ਪਲਾਨ ਸਮੇਤ ਮੁਕੰਮਲ ਤਜਵੀਜ ਮੁੱਖ ਦਫ਼ਤਰ ਚੰਡੀਗੜ੍ਹ ਨੂੰ ਭੇਜਣਾ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕ ਨਾਲ ਵਿਕਾਸ ਕਾਰਜਾਂ ਸਬੰਧੀ ਮੁਕੰਮਲ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਹਲਕੇ ਦੇ ਲੋਕਾਂ ਦੀ ਜਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੁਪਨੇ ਨੂੰ ਉਜਾਗਰ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੂਬੇ ਨੂੰ "ਰੰਗਲਾਂ ਪੰਜਾਬ" ਬਣਾਉਣ ਲਈ ਸਾਨੂੰ ਸਾਰਿਆਂ ਨੂੰ ਈਮਾਨਦਾਰੀ ਅਤੇ ਆਪਸੀ ਸਹਿਯੋਗ ਨਾਲ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਵਿਧਾਇਕਾਂ ਵਿੱਚ ਕਰਮਬੀਰ ਸਿੰਘ ਘੁੰਮਣ, ਜਸਵੀਰ ਸਿੰਘ ਗਿੱਲ ਰਾਜਾ, ਡਾ ਰਵਜੋਤ ਸਿੰਘ, ਪੰਜਾਬ ਜਲ ਸਪਲਾਈ ਤੇ ਸੀਵਰੇਜ਼ ਬੋਰਡ ਦੇ ਸੀ.ਈ.ਓ. ਮਾਲਵਿੰਦਰ ਸਿੰਘ ਜੱਗੀ, ਪੀ.ਐਮ. ਆਈ.ਡੀ.ਸੀ ਦੇ ਸੀ.ਈ.ਓ ਦੀਪਤੀ ਉੱਪਲ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਤੋਂ ਇਲਾਵਾ ਵੱਖ ਵੱਖ ਮਿਊਂਸੀਪਲ ਕੌਂਸਲ/ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰ  ਰੀਵੀਓ ਮੀਟਿੰਗ ਵਿੱਚ ਸ਼ਾਮਲ ਹੋਏ।

Have something to say? Post your comment

 

More in Chandigarh

ਉਮੀਦਵਾਰਾਂ ਦੇ ਖਰਚੇ 'ਤੇ ਕਰੜੀ ਨਜ਼ਰ ਰੱਖੀ ਜਾਵੇ : ਮੀਤੂ ਅਗਰਵਾਲ

ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਨਾਮਜ਼ਦਗੀ ਪੱਤਰ 17 ਮਈ ਤੱਕ ਵਾਪਸ ਲਏ ਜਾ ਸਕਣਗੇ : Sibin C

ਜੂਨ ਮਹੀਨੇ ਦੀ ਤਪਸ਼ ਨੂੰ ਦੇਖਦੇ ਹੋਏ ਜ਼ਿਲ੍ਹਾ ਚੋਣ ਅਫਸਰ ਵੱਲੋਂ ਠੰਡੇ ਮਿੱਠੇ ਪਾਣੀ ਦੇ ਵਿਸ਼ੇਸ਼ ਪ੍ਰਬੰਧ

 ਪੁਲਿਸ ਅਬਜ਼ਰਵਰ ਨੇ ਸਟਰਾਂਗ ਰੂਮਾਂ ਦਾ ਕੀਤਾ ਨਿਰੀਖਣ

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

DC ਨੇ ਚੋਣ ਪ੍ਰਚਾਰ ਦੌਰਾਨ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਜ਼ਿੰਮੇਵਾਰੀ ਅਤੇ ਨੈਤਿਕਤਾ ਨਾਲ ਵਰਤੋਂ ਕਰਨ ਦੀ ਅਪੀਲ

ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ