Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

Mining ਅਤੇ Geology Dept ਨੇ ਵਿਰੋਧੀ ਧਿਰ ਦੇ ਆਗੂ ਦੇ ਗੁੰਮਰਾਹਕੁੰਨ ਬਿਆਨ ਨੂੰ ਸਿਰੇ ਤੋਂ ਨਕਾਰਿਆ

February 01, 2024 10:14 PM
SehajTimes
ਚੰਡੀਗੜ੍ਹ : ਪੰਜਾਬ ਸਰਕਾਰ ਨੇ ਨਵੀਨਤਮ ਤਕਨੀਕਾਂ ਦੀ ਮਦਦ ਨਾਲ ਸੂਬੇ ਵਿੱਚ illegal mining ਨੂੰ ਰੋਕਣ ਲਈ ਠੋਸ ਕਦਮ ਚੁੱਕੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਮਾਈਨਿੰਗ ਗਤੀਵਿਧੀਆਂ ਸ਼ੁਰੂ ਹੋਣ ਤੋਂ ਪਹਿਲਾਂ ਸਾਰੀਆਂ ਖਾਣਾਂ ਦੀ ਜੀਓ-ਟੈਗਿੰਗ ਅਤੇ ਜੀਓ-ਫੈਂਸਿੰਗ ਕਰ ਦਿੱਤੀ ਗਈ ਸੀ। ਦੱਸਣਯੋਗ ਹੈ ਕਿ ਪੰਜਾਬ ਵਿੱਚ ਸਥਿਤ ਖਾਣਾਂ ਦੀ ਜੀਓ-ਟੈਗਿੰਗ ਜਾਂ ਜੀਓ-ਫੈਂਸਿੰਗ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ ਅਤੇ ਇਹ ਵਿਭਾਗ ਦੇ ਪੋਰਟਲ ਰਾਹੀਂ ਜਨਤਕ ਤੌਰ 'ਤੇ ਵੀ ਉਪਲਬਧ ਹਨ।
 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ Budget ਦੌਰਾਨ MSP ਵਿੱਚ ਨਹੀਂ ਕੀਤਾ ਗਿਆ ਕੋਈ ਵਾਧਾ

ਬੁਲਾਰੇ ਨੇ ਕਿਹਾ ਕਿ ਵਿਭਾਗ ਵੱਲੋਂ ਹੁਣ ਤੱਕ ਜਿੰਨੀਆਂ ਵੀ ਮਾਈਨਿੰਗ ਸਾਈਟਸ ਅਲਾਟ ਕੀਤੀਆਂ ਗਈਆਂ ਹਨ, ਉਨ੍ਹਾਂ ਦਾ ਪ੍ਰੀ ਸਵਰੇਅ ਕੀਤਾ ਗਿਆ ਹੈ ਤਾਂ ਜੋ ਗੈਰ-ਕਾਨੂੰਨੀ ਮਾਈਨਿੰਗ ਰੋਕੀ ਜਾ ਸਕੇ। ਮਾਈਨਿੰਗ ਪੋਰਟਲ (ਮਿਨਰਲ ਸੇਲ ਮੈਨੇਜਮੈਂਟ ਐਂਡ ਮਾਨੀਟਰਿੰਗ ਸਿਸਟਮ) ਵਿੱਚ ਆਨਲਾਈਨ ਸ਼ਿਕਾਇਤਾਂ ਲਈ ਵਿਵਸਥਾ ਵੀ ਕੀਤੀ ਗਈ ਹੈ। ਸੂਬੇ ਦੇ ਕਿਸੇ ਵੀ ਖੇਤਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਬਾਰੇ ਸ਼ਿਕਾਇਤ (ਤਸਵੀਰਾਂ ਅਤੇ ਹੋਰ ਜਾਣਕਾਰੀ ਸਮੇਤ) ਦਰਜ ਕਰਵਾਉਣ ਲਈ ਗੂਗਲ ਪਲੇਅ ਸਟੋਰ 'ਤੇ 'ਐਂਡਰੋਇਡ ਐਪਲੀਕੇਸ਼ਨ (ਪੰਜਾਬ ਸੈਂਡ)' ਉਪਲਬਧ ਹੈ, ਜਿਸ ਨੂੰ ਕੋਈ ਵੀ ਵਿਅਕਤੀ ਡਾਊਨਲੋਡ ਕਰ ਸਕਦਾ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ 31 ਅਕਤੂਬਰ, 2023 ਤੱਕ ਪੁਲਿਸ ਵਿਭਾਗ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੁੱਲ 5366 ਕੇਸ ਦਰਜ ਕੀਤੇ ਗਏ ਹਨ। 

 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ :  ਅਜੈ ਦੇਵਗਨ ਨੇ ਦਿਖਾਇਆ ਕ੍ਰਿਕਟ ਲਈ ਪਿਆਰ

 

ਖਣਨ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਐਨ.ਜੀ.ਟੀ. ਦੇ ਹੁਕਮਾਂ ਦੀ ਪਾਲਣਾ ਤਹਿਤ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਇੱਕ 'ਜ਼ਿਲ੍ਹਾ ਪੱਧਰੀ ਟਾਸਕ ਫੋਰਸ' ਦਾ ਗਠਨ ਵੀ ਕੀਤਾ ਹੈ। ਐਨ.ਜੀ.ਟੀ. ਦੇ ਹੁਕਮਾਂ ਦੀ ਪਾਲਣਾ ਕਰਦਿਆਂ ਰੋਪੜ ਜ਼ਿਲ੍ਹੇ ਵਿੱਚ ਕੁੱਲ 110 ਐਫ.ਆਈ.ਆਰ. ਦਰਜ ਕਰਨ ਤੋਂ ਇਲਾਵਾ 156 ਵਾਹਨ ਜ਼ਬਤ ਕੀਤੇ ਗਏ ਹਨ। ਇਸ ਤੋਂ ਇਲਾਵਾ ਰੋਪੜ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੇ ਚਲਦਿਆਂ ਵਿਭਾਗ ਵੱਲੋਂ 13 ਕਰੱਸ਼ਰਾਂ ਦੀ ਰਜਿਸਟ੍ਰੇਸ਼ਨ ਵੀ ਰੱਦ ਕੀਤੀ ਗਈ ਹੈ।
 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸਿਮਰਨਜੀਤ ਸਿੰਘ ਮਾਨ ਨੂੰ ਘਰ ਵਿੱਚ ਨਜ਼ਰਬੰਦ

 

ਉਨ੍ਹਾਂ ਅੱਗੇ ਦੱਸਿਆ ਕਿ ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਸੈਟੇਲਾਈਟ ਡੇਟਾ ਦੀ ਵਰਤੋਂ ਕਰਦਿਆਂ ਨਦੀ ਦੇ ਤੱਟਾਂ ਅਤੇ ਹੋਰ ਮਾਈਨਿੰਗ ਸਾਈਟਾਂ ਦੇ ਟਿਕਾਊ ਪ੍ਰਬੰਧਨ ਅਤੇ ਨਿਗਰਾਨੀ ਦੇ ਉਦੇਸ਼ ਨਾਲ ਆਈ.ਆਈ.ਟੀ. ਰੋਪੜ ਨਾਲ ਸਮਝੌਤਾ ਸਹੀਬੱਧ ਕਰਨ ਦੀ ਪ੍ਰਕਿਰਿਆ ਵਿੱਚ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਗੁੰਮਰਾਹਕੁੰਨ ਬਿਆਨ ਨੂੰ ਸਿਰੇ ਤੋਂ ਨਕਾਰਦਿਆਂ ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਦੇ ਬੁਲਾਰੇ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਮਾਈਨਿੰਗ ਗਤੀਵਿਧੀਆਂ ਸਬੰਧੀ ਲਾਏ ਗਏ ਦੋਸ਼ ਪੂਰੀ ਤਰ੍ਹਾਂ ਗਲਤ ਅਤੇ ਬੇਬੁਨਿਆਦ ਹੋਣ ਦੇ ਨਾਲ-ਨਾਲ ਵਿਰੋਧੀ ਧਿਰ ਦੇ ਨੇਤਾ ਦੇ ਦਾਅਵਿਆਂ ਤੋਂ ਬਿਲਕੁਲ ਉਲਟ ਹਨ ਕਿਉਂਕਿ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਸਾਲ 2020 ਵਿੱਚ ਮਾਈਨਿੰਗ ਸਾਈਟਾਂ ਲਈ ਜੀਓ-ਫੈਂਸਿੰਗ ਅਤੇ ਜੀਓ-ਟੈਗਿੰਗ ਦੀ ਵਰਤੋਂ ਸਬੰਧੀ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ।
 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

 

ਬੁਲਾਰੇ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਜੀ.ਪੀ.ਐਸ. ਕੋਆਰਡੀਨੇਟਸ ਦੀ ਵਰਤੋਂ ਕਰਦਿਆਂ ਸਾਰੀਆਂ ਮਾਈਨਿੰਗ ਸਾਈਟਾਂ ਲਈ ਕੀ-ਹੋਲ ਮਾਰਕਅੱਪ ਲੈਂਗੂਏਜ (ਕੇ.ਐਮ.ਐਲ.) ਫਾਈਲਾਂ ਤਿਆਰ ਕਰਕੇ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕੀਤਾ ਹੈ। ਇਹ ਫਾਈਲਾਂ ਜੀਓ-ਫੈਂਸਿੰਗ ਅਤੇ ਜੀਓ-ਟੈਗਿੰਗ ਲਈ ਇੱਕ ਮਜ਼ਬੂਤ ਅਤੇ ਪ੍ਰਭਾਵੀ ਟੂਲ ਵਜੋਂ ਕੰਮ ਕਰਦੀਆਂ ਹਨ, ਜਿਸ ਨਾਲ ਕੋਈ ਵੀ ਵਿਅਕਤੀ ਗੂਗਲ ਅਰਥ ਵਰਗੇ ਪਲੇਟਫਾਰਮਾਂ 'ਤੇ ਮਾਈਨਿੰਗ ਖੇਤਰਾਂ ਦੀ ਆਸਾਨੀ ਨਾਲ ਪਛਾਣ ਕਰ ਸਕਦਾ ਹੈ। ਜ਼ਿਕਰਯੋਗ ਹੈ ਕਿ ਹਰੇਕ ਮਾਈਨ ਯੋਜਨਾ ਨਾਲ ਇੱਕ ਲਾਜ਼ਮੀ ਕੇ.ਐਮ.ਐਲ. ਫਾਈਲ ਹੁੰਦੀ ਹੈ ਅਤੇ ਵਾਤਾਵਰਣ ਸਬੰਧੀ ਮਨਜ਼ੂਰੀ ਦੀ ਹਰੇਕ ਅਰਜ਼ੀ ਵਿੱਚ ਇਹ ਜ਼ਰੂਰੀ ਦਸਤਾਵੇਜ਼ ਸ਼ਾਮਲ ਹੁੰਦੇ ਹਨ।
 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ‘ਚ ਵਿਭਿੰਨ ਪ੍ਰਾਜੈਕਟਾਂ ਸਬੰਧੀ ਕੀਤੀ ਜਾਇਜ਼ਾ ਮੀਟਿੰਗ

 

ਉਨ੍ਹਾਂ ਕਿਹਾ ਕਿ ਵਿਭਾਗ ਇਸ ਸਮੇਂ ਵਾਤਾਵਰਣ ਸਬੰਧੀ 40 ਮਨਜ਼ੂਰੀਆਂ ਪ੍ਰਾਪਤ ਕਰਨ ਦੇ ਆਖਰੀ ਪੜਾਅ 'ਤੇ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਵਾਤਾਵਰਣ ਸਬੰਧੀ ਜ਼ਰੂਰੀ ਪ੍ਰਵਾਨਗੀਆਂ ਅਤੇ ਹੋਰ ਮਨਜ਼ੂਰੀਆਂ ਤੋਂ ਬਿਨਾਂ ਹੀ ਮਾਈਨਿੰਗ ਗਤੀਵਿਧੀਆਂ ਹੁੰਦੀਆਂ ਸਨ। ਇਸ ਦੇ ਉਲਟ ਮੌਜੂਦਾ ਸਰਕਾਰ ਦੇ ਸ਼ਾਸਨਕਾਲ ਦੌਰਾਨ ਕਾਨੂੰਨੀ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਾਲ-ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਮਾਈਨਿੰਗ ਗਤੀਵਿਧੀਆਂ ਦੀ ਇਜਾਜ਼ਤ ਸਿਰਫ਼ ਉਨ੍ਹਾਂ ਖੇਤਰਾਂ ਵਿੱਚ ਹੀ ਦਿੱਤੀ ਜਾਵੇ, ਜਿੱਥੇ ਸਟੇਟ ਇਨਵਾਇਰਮੈਂਟ ਇੰਪੈਕਟ ਅਸੈਸਮੈਂਟ ਅਥਾਰਟੀ (ਐਸ.ਈ.ਆਈ.ਏ.ਏ.) ਤੋਂ ਵਾਤਾਵਰਣ ਸਬੰਧੀ ਮਨਜ਼ੂਰੀਆਂ ਜਾਂ ਹੋਰ ਜ਼ਰੂਰੀ ਪ੍ਰਵਾਨਗੀਆਂ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਾਨੂੰਨ ਦੀ ਮਰਿਆਦਾ ਦਾ ਪਾਲਣ ਕਰਨ ਦੇ ਨਾਲ-ਨਾਲ ਵਾਤਾਵਰਣ ਦੀ ਰਾਖੀ ਲਈ ਵਚਨਬੱਧ ਹੈ।
 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ