Saturday, October 04, 2025

Chandigarh

ਵਿਜੀਲੈਂਸ ਬਿਊਰੋ ਵੱਲੋਂ ਖਪਤਕਾਰਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ’ਚ ਪੀ.ਐਸ.ਪੀ.ਸੀ.ਐਲ. ਮੀਟਰ ਰੀਡਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ 

February 02, 2024 11:03 AM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਸਬ-ਡਵੀਜ਼ਨ ਫਿਰੋਜ਼ਪੁਰ ਸ਼ਹਿਰ ਵਿਖੇ ਤਾਇਨਾਤ ਮੀਟਰ ਰੀਡਰ ਨਵਦੀਪ ਸਿੰਘ ਵਿਰੁੱਧ ਬਿਜਲੀ ਖਪਤਕਾਰਾਂ ਨੂੰ ਡਰਾ ਧਮਕਾ ਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਵਿਰੁੱਧ ਇਹ ਕੇਸ ਰਘਬੀਰ ਸਿੰਘ ਵਾਸੀ ਕੀਰਤੀ ਨਗਰ, ਫਿਰੋਜ਼ਪੁਰ ਸ਼ਹਿਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਮੀਟਰ ਰੀਡਰ ਉਸਦੇ ਘਰ ’ਚ ਲੱਗੇ ਬਿਜਲੀ  ਮੀਟਰ ਵਿੱਚ ਖਰਾਬੀ ਹੋਣ ਦਾ ਡਰਾਵਾ ਦੇ ਕੇ ਉਸ ਤੋਂ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਸ਼ੀ ਪਹਿਲਾਂ ਵੀ ਇਸ ਸਬੰਧੀ ਉਸ ਤੋਂ ਅਤੇ ਉਸ ਦੀ ਭਰਜਾਈ ਤੋਂ ਕ੍ਰਮਵਾਰ 2,000 ਅਤੇ 5,000 ਰੁਪਏ ਰਿਸ਼ਵਤ  ਲੈ ਚੁੱਕਾ ਹੈ ।
 
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਪੀ.ਐਸ.ਪੀ.ਸੀ.ਐਲ. ਦੇ ਸਬੰਧਤ ਐਸ.ਡੀ.ਓ ਨੂੰ ਵੀ ਵਿਸਥਾਰ ਸਹਿਤ ਸ਼ਿਕਾਇਤ ਕੀਤੀ  ,ਪਰ ਉਸ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਲਈ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਸ਼ਿਕਾਇਤਕਰਤਾ ਦੀ ਭਤੀਜੀ ਵੱਲੋਂ ਰਿਸ਼ਵਤ ਦੀ ਮੰਗ ਕਰ ਕਰੇ ਉਕਤ ਮੀਟਰ ਰੀਟਰ ਦੀ ਗੱਲਬਾਤ ਦੀ ਰਿਕਾਰਡਿੰਗ ਵੀ ਬਣਾਈ ਗਈ ਸੀ, ਜੋ  ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਪੇਸ਼ ਕਰ ਦਿੱਤੀ ਗਈ। ਇਸ ਸਬੰਧੀ ਵੀ.ਬੀ ਰੇਂਜ ਫਿਰੋਜ਼ਪੁਰ ਨੇ ਸ਼ਿਕਾਇਤ ਦੀ ਪੜਤਾਲ ਕੀਤੀ ਦੋਸ਼ਾਂ ਨੂੰ ਸਹੀ- ਵ- ਦਰੁਸਤ ਪਾਇਆ । ਇਸ ਰਿਪੋਰਟ ਦੇ ਆਧਾਰ ’ਤੇ ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ  ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

'ਯੁੱਧ ਨਸ਼ਿਆਂ ਵਿਰੁੱਧ': 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ