Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Chandigarh

ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਨੇ ਵਿਰੋਧੀ ਧਿਰ ਦੇ ਆਗੂ ਦੇ ਗੁੰਮਰਾਹਕੁੰਨ ਬਿਆਨ ਨੂੰ ਸਿਰੇ ਤੋਂ ਨਕਾਰਿਆ

February 02, 2024 11:26 AM
SehajTimes
ਚੰਡੀਗੜ੍ਹ : ਪੰਜਾਬ ਸਰਕਾਰ ਨੇ ਨਵੀਨਤਮ ਤਕਨੀਕਾਂ ਦੀ ਮਦਦ ਨਾਲ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਮਾਈਨਿੰਗ ਗਤੀਵਿਧੀਆਂ ਸ਼ੁਰੂ ਹੋਣ ਤੋਂ ਪਹਿਲਾਂ ਸਾਰੀਆਂ ਖਾਣਾਂ ਦੀ ਜੀਓ-ਟੈਗਿੰਗ ਅਤੇ ਜੀਓ-ਫੈਂਸਿੰਗ ਕਰ ਦਿੱਤੀ ਗਈ ਸੀ। ਦੱਸਣਯੋਗ ਹੈ ਕਿ ਪੰਜਾਬ ਵਿੱਚ ਸਥਿਤ ਖਾਣਾਂ ਦੀ ਜੀਓ-ਟੈਗਿੰਗ ਜਾਂ ਜੀਓ-ਫੈਂਸਿੰਗ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ ਅਤੇ ਇਹ ਵਿਭਾਗ ਦੇ ਪੋਰਟਲ ਰਾਹੀਂ ਜਨਤਕ ਤੌਰ 'ਤੇ ਵੀ ਉਪਲਬਧ ਹਨ। ਬੁਲਾਰੇ ਨੇ ਕਿਹਾ ਕਿ ਵਿਭਾਗ ਵੱਲੋਂ ਹੁਣ ਤੱਕ ਜਿੰਨੀਆਂ ਵੀ ਮਾਈਨਿੰਗ ਸਾਈਟਸ ਅਲਾਟ ਕੀਤੀਆਂ ਗਈਆਂ ਹਨ, ਉਨ੍ਹਾਂ ਦਾ ਪ੍ਰੀ ਸਵਰੇਅ ਕੀਤਾ ਗਿਆ ਹੈ ਤਾਂ ਜੋ ਗੈਰ-ਕਾਨੂੰਨੀ ਮਾਈਨਿੰਗ ਰੋਕੀ ਜਾ ਸਕੇ। ਮਾਈਨਿੰਗ ਪੋਰਟਲ (ਮਿਨਰਲ ਸੇਲ ਮੈਨੇਜਮੈਂਟ ਐਂਡ ਮਾਨੀਟਰਿੰਗ ਸਿਸਟਮ) https://minesandgeology.punjab.gov.in ਵਿੱਚ ਆਨਲਾਈਨ ਸ਼ਿਕਾਇਤਾਂ ਲਈ ਵਿਵਸਥਾ ਵੀ ਕੀਤੀ ਗਈ ਹੈ। ਸੂਬੇ ਦੇ ਕਿਸੇ ਵੀ ਖੇਤਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਬਾਰੇ ਸ਼ਿਕਾਇਤ (ਤਸਵੀਰਾਂ ਅਤੇ ਹੋਰ ਜਾਣਕਾਰੀ ਸਮੇਤ) ਦਰਜ ਕਰਵਾਉਣ ਲਈ ਗੂਗਲ ਪਲੇਅ ਸਟੋਰ 'ਤੇ 'ਐਂਡਰੋਇਡ ਐਪਲੀਕੇਸ਼ਨ (ਪੰਜਾਬ ਸੈਂਡ)' ਉਪਲਬਧ ਹੈ, ਜਿਸ ਨੂੰ ਕੋਈ ਵੀ ਵਿਅਕਤੀ ਡਾਊਨਲੋਡ ਕਰ ਸਕਦਾ ਹੈ।
 
ਜ਼ਿਕਰਯੋਗ ਹੈ ਕਿ ਸੂਬੇ ਵਿੱਚ 31 ਅਕਤੂਬਰ, 2023 ਤੱਕ ਪੁਲਿਸ ਵਿਭਾਗ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੁੱਲ 5366 ਕੇਸ ਦਰਜ ਕੀਤੇ ਗਏ ਹਨ। ਖਣਨ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਐਨ.ਜੀ.ਟੀ. ਦੇ ਹੁਕਮਾਂ ਦੀ ਪਾਲਣਾ ਤਹਿਤ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਇੱਕ 'ਜ਼ਿਲ੍ਹਾ ਪੱਧਰੀ ਟਾਸਕ ਫੋਰਸ' ਦਾ ਗਠਨ ਵੀ ਕੀਤਾ ਹੈ। ਐਨ.ਜੀ.ਟੀ. ਦੇ ਹੁਕਮਾਂ ਦੀ ਪਾਲਣਾ ਕਰਦਿਆਂ ਰੋਪੜ ਜ਼ਿਲ੍ਹੇ ਵਿੱਚ ਕੁੱਲ 110 ਐਫ.ਆਈ.ਆਰ. ਦਰਜ ਕਰਨ ਤੋਂ ਇਲਾਵਾ 156 ਵਾਹਨ ਜ਼ਬਤ ਕੀਤੇ ਗਏ ਹਨ। ਇਸ ਤੋਂ ਇਲਾਵਾ ਰੋਪੜ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੇ ਚਲਦਿਆਂ ਵਿਭਾਗ ਵੱਲੋਂ 13 ਕਰੱਸ਼ਰਾਂ ਦੀ ਰਜਿਸਟ੍ਰੇਸ਼ਨ ਵੀ ਰੱਦ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਸੈਟੇਲਾਈਟ ਡੇਟਾ ਦੀ ਵਰਤੋਂ ਕਰਦਿਆਂ ਨਦੀ ਦੇ ਤੱਟਾਂ ਅਤੇ ਹੋਰ ਮਾਈਨਿੰਗ ਸਾਈਟਾਂ ਦੇ ਟਿਕਾਊ ਪ੍ਰਬੰਧਨ ਅਤੇ ਨਿਗਰਾਨੀ ਦੇ ਉਦੇਸ਼ ਨਾਲ ਆਈ.ਆਈ.ਟੀ. ਰੋਪੜ ਨਾਲ ਸਮਝੌਤਾ ਸਹੀਬੱਧ ਕਰਨ ਦੀ ਪ੍ਰਕਿਰਿਆ ਵਿੱਚ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਗੁੰਮਰਾਹਕੁੰਨ ਬਿਆਨ ਨੂੰ ਸਿਰੇ ਤੋਂ ਨਕਾਰਦਿਆਂ ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਦੇ ਬੁਲਾਰੇ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਮਾਈਨਿੰਗ ਗਤੀਵਿਧੀਆਂ ਸਬੰਧੀ ਲਾਏ ਗਏ ਦੋਸ਼ ਪੂਰੀ ਤਰ੍ਹਾਂ ਗਲਤ ਅਤੇ ਬੇਬੁਨਿਆਦ ਹੋਣ ਦੇ ਨਾਲ-ਨਾਲ ਵਿਰੋਧੀ ਧਿਰ ਦੇ ਨੇਤਾ ਦੇ ਦਾਅਵਿਆਂ ਤੋਂ ਬਿਲਕੁਲ ਉਲਟ ਹਨ ਕਿਉਂਕਿ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਸਾਲ 2020 ਵਿੱਚ ਮਾਈਨਿੰਗ ਸਾਈਟਾਂ ਲਈ ਜੀਓ-ਫੈਂਸਿੰਗ ਅਤੇ ਜੀਓ-ਟੈਗਿੰਗ ਦੀ ਵਰਤੋਂ ਸਬੰਧੀ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ।
 
ਬੁਲਾਰੇ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਜੀ.ਪੀ.ਐਸ. ਕੋਆਰਡੀਨੇਟਸ ਦੀ ਵਰਤੋਂ ਕਰਦਿਆਂ ਸਾਰੀਆਂ ਮਾਈਨਿੰਗ ਸਾਈਟਾਂ ਲਈ ਕੀ-ਹੋਲ ਮਾਰਕਅੱਪ ਲੈਂਗੂਏਜ (ਕੇ.ਐਮ.ਐਲ.) ਫਾਈਲਾਂ ਤਿਆਰ ਕਰਕੇ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕੀਤਾ ਹੈ। ਇਹ ਫਾਈਲਾਂ ਜੀਓ-ਫੈਂਸਿੰਗ ਅਤੇ ਜੀਓ-ਟੈਗਿੰਗ ਲਈ ਇੱਕ ਮਜ਼ਬੂਤ ਅਤੇ ਪ੍ਰਭਾਵੀ ਟੂਲ ਵਜੋਂ ਕੰਮ ਕਰਦੀਆਂ ਹਨ, ਜਿਸ ਨਾਲ ਕੋਈ ਵੀ ਵਿਅਕਤੀ ਗੂਗਲ ਅਰਥ ਵਰਗੇ ਪਲੇਟਫਾਰਮਾਂ 'ਤੇ ਮਾਈਨਿੰਗ ਖੇਤਰਾਂ ਦੀ ਆਸਾਨੀ ਨਾਲ ਪਛਾਣ ਕਰ ਸਕਦਾ ਹੈ। ਜ਼ਿਕਰਯੋਗ ਹੈ ਕਿ ਹਰੇਕ ਮਾਈਨ ਯੋਜਨਾ ਨਾਲ ਇੱਕ ਲਾਜ਼ਮੀ ਕੇ.ਐਮ.ਐਲ. ਫਾਈਲ ਹੁੰਦੀ ਹੈ ਅਤੇ ਵਾਤਾਵਰਣ ਸਬੰਧੀ ਮਨਜ਼ੂਰੀ ਦੀ ਹਰੇਕ ਅਰਜ਼ੀ ਵਿੱਚ ਇਹ ਜ਼ਰੂਰੀ ਦਸਤਾਵੇਜ਼ ਸ਼ਾਮਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਇਸ ਸਮੇਂ ਵਾਤਾਵਰਣ ਸਬੰਧੀ 40 ਮਨਜ਼ੂਰੀਆਂ ਪ੍ਰਾਪਤ ਕਰਨ ਦੇ ਆਖਰੀ ਪੜਾਅ 'ਤੇ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਵਾਤਾਵਰਣ ਸਬੰਧੀ ਜ਼ਰੂਰੀ ਪ੍ਰਵਾਨਗੀਆਂ ਅਤੇ ਹੋਰ ਮਨਜ਼ੂਰੀਆਂ ਤੋਂ ਬਿਨਾਂ ਹੀ ਮਾਈਨਿੰਗ ਗਤੀਵਿਧੀਆਂ ਹੁੰਦੀਆਂ ਸਨ। ਇਸ ਦੇ ਉਲਟ ਮੌਜੂਦਾ ਸਰਕਾਰ ਦੇ ਸ਼ਾਸਨਕਾਲ ਦੌਰਾਨ ਕਾਨੂੰਨੀ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਾਲ-ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਮਾਈਨਿੰਗ ਗਤੀਵਿਧੀਆਂ ਦੀ ਇਜਾਜ਼ਤ ਸਿਰਫ਼ ਉਨ੍ਹਾਂ ਖੇਤਰਾਂ ਵਿੱਚ ਹੀ ਦਿੱਤੀ ਜਾਵੇ, ਜਿੱਥੇ ਸਟੇਟ ਇਨਵਾਇਰਮੈਂਟ ਇੰਪੈਕਟ ਅਸੈਸਮੈਂਟ ਅਥਾਰਟੀ (ਐਸ.ਈ.ਆਈ.ਏ.ਏ.) ਤੋਂ ਵਾਤਾਵਰਣ ਸਬੰਧੀ ਮਨਜ਼ੂਰੀਆਂ ਜਾਂ ਹੋਰ ਜ਼ਰੂਰੀ ਪ੍ਰਵਾਨਗੀਆਂ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਾਨੂੰਨ ਦੀ ਮਰਿਆਦਾ ਦਾ ਪਾਲਣ ਕਰਨ ਦੇ ਨਾਲ-ਨਾਲ ਵਾਤਾਵਰਣ ਦੀ ਰਾਖੀ ਲਈ ਵਚਨਬੱਧ ਹੈ।

Have something to say? Post your comment

 

More in Chandigarh

ਜ਼ਿਲ੍ਹੇ ਦੇ ਕਿਸਾਨਾਂ ਲਈ ਪੀ.ਐਮ ਕਿਸਾਨ ਸਨਮਾਨ ਨਿਧੀ ਦੀ 20ਵੀਂ ਕਿਸ਼ਤ ਜਾਰੀ

ਮੋਹਾਲੀ ਪ੍ਰਸ਼ਾਸਨ ਨੇ ਸਵੇਰ ਅਤੇ ਸ਼ਾਮ ਦੇ ਚੋਣਵੇਂ ਸਮੇਂ ਦੌਰਾਨ ਏਅਰਪੋਰਟ ਰੋਡ (ਪੀਆਰ-7) 'ਤੇ ਸੈਕਟਰ-66/82 ਜੰਕਸ਼ਨ ਤੋਂ ਏਅਰਪੋਰਟ ਗੋਲ ਚੱਕਰ ਤੱਕ ਭਾਰੀ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ ਲਗਾਈ

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਵਿੱਚ ਸੁਰੱਖਿਆ 'ਚ ਕੀਤਾ ਵਾਧਾ

ਪ੍ਰਾਪਰਟੀ ਟੈਕਸ ਲਈ ਇੱਕ-ਮੁਸ਼ਤ ਨਿਪਟਾਰਾ ਯੋਜਨਾ 15 ਅਗਸਤ ਤੱਕ ਵਧਾਈ ਗਈ

ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ FIR ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਵਿਜੀਲੈਂਸ ਬਿਊਰੋ ਨੇ ਗਿਲਕੋ ਡਿਵੈਲਪਰਾਂ ਨਾਲ ਸਬੰਧਤ ਖੇਤਰਾਂ ਦੀ ਕੀਤੀ ਤਲਾਸ਼ੀ

ਨਵਾਂ ਗਾਉਂ ਵਿੱਚ ਫਾਇਰ ਸਟੇਸ਼ਨ ਲਗਾਉਣ ਲਈ ਸਰਕਾਰ ਵੱਲੋਂ 1,89,77,000/- ਰੁਪਏ ਦੀ ਰਾਸ਼ੀ ਮਨਜ਼ੂਰ : ਅਨਮੋਲ ਗਗਨ ਮਾਨ

ਐਸ.ਸੀ. ਕਮਿਸ਼ਨ ਵਲੋਂ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ ਤਲਬ

ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ/ਤੈਨਾਤੀ ਲਈ ਤੈਅ ਸਮਾਂ ਸੀਮਾ ਵਿਚ ਵਾਧਾ

ਐੱਨਪੀਐੱਸ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ ਪੈਨਸ਼ਨ ਲੈਣ ਸਬੰਧੀ ਵਿੱਤ ਵਿਭਾਗ ਨੇ ਵਿਕਲਪ ਚੁਣਨ ਦੀ ਸ਼ਰਤ ਲਈ ਵਾਪਸ: ਹਰਪਾਲ ਸਿੰਘ ਚੀਮਾ

ਸੂਬਾ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸਹਿਕਾਰੀ ਸਭਾਵਾਂ ਦੇ ਪੁਨਰ ਸੁਰਜੀਤੀ ਲਈ ਰੋਡਮੈਪ ਕੀਤਾ ਤਿਆਰ