Thursday, May 16, 2024

Malwa

ਡਿਪਟੀ ਕਮਿਸ਼ਨਰ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮੀਟਿੰਗ

February 02, 2024 03:34 PM
SehajTimes

ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਾਉਣ ਸਬੰਧੀ ਹੋਏ ਨਵੇਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ ਸਰਜਨ ਤੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੇ ਅਧੀਨ ਆਉਂਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਰਕਾਰ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਹਸਪਤਾਲਾਂ ਅੰਦਰੋਂ ਲੋਕਾਂ ਨੂੰ ਦਵਾਈਆਂ ਉਪਲਬਧ ਕਰਵਾਉਣ ਸਬੰਧੀ ਦਿੱਤੇ ਆਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਅਤੇ ਲੋਕਾਂ ਤੱਕ ਸਹੂਲਤਾਂ ਪਹੁੰਚਾਉਣ ਵਾਸਤੇ ਲੋੜੀਂਦੇ ਸਾਜੋ-ਸਮਾਨ ਅਤੇ ਦਵਾਈਆਂ ਆਦਿ ਦੀ ਉਪਲੱਬਧਤਾ ਸਬੰਧੀ ਫੀਡਬੈਕ ਦੇਣ ਲਈ ਵੀ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਸਮੂਹ ਅਧਿਕਾਰੀਆਂ ਕਰਮਚਾਰੀਆਂ ਵੱਲੋਂ ਆਪੋ ਆਪਣੀ ਡਿਊਟੀ ਇਮਾਨਦਾਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਹਸਪਤਾਲਾਂ ਅੰਦਰ ਇਲਾਜ ਲਈ ਆਉਣ ਵਾਲੇ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਸਮੂਹ ਐਸ.ਐਮ.ਓਜ਼ ਇਹ ਵੀ ਯਕੀਨੀ ਬਣਾਉਣ ਕਿ ਕੋਈ ਵੀ ਡਾਕਟਰ ਮਰੀਜਾਂ ਨੂੰ ਬਾਹਰ ਦੀਆਂ ਦਵਾਈਆਂ ਨਾ ਲਿਖੇ ਅਤੇ ਮਰੀਜਾਂ ਨੂੰ ਹਸਪਤਾਲ ਅੰਦਰੋਂ ਹੀ ਦਵਾਈਆਂ ਦਿੱਤੀਆਂ ਜਾਣ। ਉਨ੍ਹਾਂ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਨੂੰ ਕਿਹਾ ਕਿ ਜਿਲੇ ਅੰਦਰ ਸਿਹਤ ਸੇਵਾਵਾਂ ਦੇਣ ਸਬੰਧੀ ਜੇਕਰ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਉਹਨਾਂ ਦੇ ਧਿਆਨ ਵਿੱਚ ਲਿਆਉਣ। ਉਹਨਾਂ ਇਹ ਵੀ ਕਿਹਾ ਕਿ ਲਾਜਮੀ ਦਵਾਈਆਂ ਦੀ ਸੂਚੀ ਤੋਂ ਇਲਾਵਾ ਜੇਕਰ ਹੋਰ ਦਵਾਈਆਂ ਦੀ ਜਰੂਰਤ ਪੈਂਦੀ ਹੈ ਤਾਂ ਉਹ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਖਰੀਦ ਕੇ ਮਰੀਜ਼ਾਂ ਨੂੰ ਉਪਲਬਧ ਕਰਵਾਉਣੀਆਂ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਇਹ ਵੀ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਲੋਕਾਂ ਦੇ ਬੈਠਣ ਲਈ ਯੋਗ ਜਗ੍ਹਾ, ਪੀਣ ਲਈ ਸਾਫ ਸੁਥਰਾ ਪਾਣੀ ਅਤੇ ਕਲੀਨਿਕਾਂ ਦੇ ਆਲੇ ਦੁਆਲੇ ਦੀ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਮੀਟਿੰਗ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਰਿਤਾ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਕਮਿਸ਼ਨਰ ਹਾਜਰ ਸਨ।

Have something to say? Post your comment

 

More in Malwa

ਪਹਿਲੀ ਚੋਣ ਰਿਹਰਸਲ ਦੌਰਾਨ ਗੈਰ ਹਾਜ਼ਰ ਰਹਿਣ ਵਾਲੇ ਚੋਣ ਅਮਲੇ ਖਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਖਤਿਆਰ ਕਰਦਿਆ ਕਾਰਨ ਦੱਸੋ ਨੋਟਿਸ ਜਾਰੀ

ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ

ਬਰਨਾਲਾ ਦੇ ਵਪਾਰੀਆਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ : ਗੁੱਜਰਾਂ

ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਦਾ ਵਿਰੋਧ ਅਣਉਚਿੱਤ : ਅਰਵਿੰਦ ਖੰਨਾ

ਸਰਕਾਰੀ ਬਹੁਤਕਨੀਕੀ ਕਾਲਜ ਦੇ ਵਿਦਿਆਰਥੀਆਂ ਵੋਟਰ ਜਾਗਰੂਕਤਾ ਦਾ ਸੁਨੇਹਾ ਦਿੰਦਾ ਕੈਂਡਲ ਮਾਰਚ ਕੱਢਿਆ

ਨਾਮਜ਼ਦਗੀਆਂ ਦੇ ਭਰਨ ਦੇ ਅੰਤਿਮ ਦਿਨ ਪਟਿਆਲਾ ਹਲਕੇ 'ਚ 12 ਨਾਮਜ਼ਦਗੀ ਪੱਤਰ ਭਰੇ, ਕੁਲ 49 ਨਾਮਜ਼ਦਗੀਆਂ ਦਾਖਲ

ਨਾਮਜ਼ਦਗੀਆਂ ਦੇ  ਆਖਰੀ ਦਿਨ 09 ਉਮੀਦਵਾਰਾਂ ਨੇ ਭਰੇ ਕਾਗਜ

ਵੋਟਾਂ ਪੁਆਉਣ ਲਈ ਤਾਇਨਾਤ ਚੋਣ ਅਮਲੇ ਦੀ ਜਨਰਲ ਆਬਜ਼ਰਵਰ ਦੀ ਮੌਜੂਦਗੀ 'ਚ ਦੂਜੀ ਰੈਂਡੇਮਾਈਜੇਸ਼ਨ

ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ ਸੰਗਤ ਨੂੰ ਵੋਟ ਪਾਉਣ ਲਈ ਕੀਤਾ ਜਾਗਰੂਕ

ਲੋਕ ਸਭਾ ਚੋਣਾ ਸਬੰਧੀ ਕੋਈ ਵੀ ਸ਼ਿਕਾਇਤ ਦਰਜ ਕਰਨ ਲਈ ਕਾਲ ਸੈਂਟਰ ਸਥਾਪਿਤ