Monday, June 16, 2025

Malwa

ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਬਿਨਾਂ ਪ੍ਰਵਾਨਗੀ ਕੱਚੀਆਂ ਖੂਹੀਆਂ ਪੁੱਟਣ/ਪੁਟਵਾਉਣ ਤੇ ਪਾਬੰਦੀ :ਪਰਨੀਤ ਸ਼ੇਰਗਿੱਲ

February 02, 2024 04:07 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਿਨਾਂ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਵਾਏਗਾ ਅਤੇ ਨਾ ਹੀ ਪੁਰਾਣੀਆਂ ਬਣੀਆਂ ਖੂਹੀਆਂ ਆਦਿ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਉਨ੍ਹਾਂ ਵਿੱਚ ਲੱਗੇ ਪੁਰਾਣੇ ਮਟੀਰੀਅਲ ਭਾਵ ਇੱਟਾਂ ਆਦਿ ਨੂੰ ਕੱਢੇਗਾ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਜ਼ਿਲ੍ਹੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ ਕਾਰਨ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਨ ਕਈ ਮੌਤਾਂ ਵੀ ਹੋਈਆਂ ਹਨ। ਅਜਿਹੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਜਾਰੀ ਕੀਤੇ ਗਏ ਇਹ ਮਨਾਹੀਂ ਹੁਕਮ 01 ਅਪ੍ਰੈਲ, 2024 ਤੱਕ ਲਾਗੂ ਰਹਿਣਗੇ।

 

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ