Wednesday, September 17, 2025

Chandigarh

ਮੁੱਖ ਮੰਤਰੀ ਵੱਲੋਂ ਸੰਤ ਬਾਬਾ ਦਿਲਾਵਰ ਸਿੰਘ (Sant Baba Dilawar Singh) ਦੇ ਅਕਾਲ ਚਲਾਣੇ ਉਤੇ ਦੁੱਖ ਦਾ ਪ੍ਰਗਟਾਵਾ

April 23, 2021 07:23 PM
SehajTimes

ਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਸੰਤ ਬਾਬਾ ਭਾਗ ਸਿੰਘ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਿਲਾਵਰ ਸਿੰਘ ਦੇ ਅਕਾਲ ਚਲਾਣੇ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 56 ਵਰਿਆਂ ਦੇ ਸਨ ਜੋ ਬੀਤੀ ਸ਼ਾਮ ਜਲੰਧਰ ਜਿਲ੍ਹੇ ਦੇ ਪਿੰਡ ਮਾਨਕੋ ਜੱਬੜ ਵਿਖੇ ਚੱਲ ਵਸੇ।

ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸੰਤ ਬਾਬਾ ਦਿਲਾਵਰ ਸਿੰਘ ਨੂੰ ਮਹਾਨ ਅਧਿਆਤਮਕ ਆਗੂ, ਸਮਾਜ ਸੁਧਾਰਕ ਅਤੇ ਪਰਉਪਕਾਰੀ ਸ਼ਖਸੀਅਤ ਦੱਸਿਆ ਜਿਨ੍ਹਾਂ ਨੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਲਈ ਮੋਹਰੀ ਭੂਮਿਕਾ ਨਿਭਾਈ। ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਚਾਂਸਲਰ ਹੋਣ ਦੇ ਨਾਤੇ ਉਨ੍ਹਾਂ ਨੇ ਦੋਆਬਾ ਖੇਤਰ ਦੇ ਪੇਂਡੂ ਇਲਾਕਿਆਂ ਵਿਚ ਮਿਆਰੀ ਉਚੇਰੀ ਸਿੱਖਿਆ ਦਾ ਪਾਸਾਰ ਕਰਨ ਵਿਚ ਵੀ ਮਿਸਾਲੀ ਯੋਗਦਾਨ ਪਾਇਆ। ਸੰਤ ਬਾਬਾ ਦਿਲਾਵਰ ਸਿੰਘ ਜੋ ਦਇਆ, ਪਿਆਰ ਅਤੇ ਏਕਤਾ ਦੇ ਸਿਧਾਂਤਾਂ ਪ੍ਰਤੀ ਕਹਿਣੀ ਤੇ ਕਥਨੀ ਦੇ ਧਾਰਨੀ ਸਨ, ਦੀ ਨਿਸ਼ਕਾਮ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਦੁਖੀ ਪਰਿਵਾਰ ਦੇ ਮੈਂਬਰਾਂ ਤੇ ਸ਼ਰਧਾਲੂਆਂ ਨਾਲ ਦਿਲੀ ਹਮਦਰਦੀ ਜਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪਟਿਆਲਾ ਵਿਖੇ 30 ਨੌਜਵਾਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸੀ.ਆਈ.ਏ. ਸਟਾਫ਼ ਮੋਹਾਲੀ ਵੱਲੋਂ 260 ਗ੍ਰਾਮ ਹੈਰੋਇਨ ਸਣੇ ਦੋ ਕਾਬੂ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮੁੱਖ ਮੰਤਰੀ ਨੇ ਆਕਸੀਜਨ (Oxygen) ਦੀ ਨਿਰਵਿਘਨ ਸਪਲਾਈ ਲਈ ਕੇਂਦਰੀ ਸਿਹਤ ਮੰਤਰੀ ਨੂੰ ਲਿਖਿਆ ਪੱਤਰ

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ