Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਿਸਾਨਾਂ ਵੱਲੋਂ ਦਿੱਲੀ ਮੋਰਚੇ ਲਈ ਲਾਮਬੰਦੀ 

February 02, 2024 04:16 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਕਿਸਾਨੀ ਮੰਗਾਂ ਦੀ ਪੂਰਤੀ ਲਈ ਕਿਸਾਨ ਜਥੇਬੰਦੀਆਂ ਵੱਲੋਂ 13 ਫਰਵਰੀ ਤੋਂ ਦਿੱਲੀ ਵਿਖੇ ਲਾਏ ਜਾ ਰਹੇ ਮੋਰਚੇ ਦੀ ਲਾਮਬੰਦੀ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇਸੁਨਾਮ ਅਤੇ ਲਹਿਰਾ ਬਲਾਕ ਦੀ ਭਰਵੀਂ ਮੀਟਿੰਗ ਜਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਅਗਵਾਈ ਹੇਠ ਪਿੰਡ ਚੱਠਾ ਨੰਨਹੇੜਾ ਦੇ ਗੁਰਦੁਆਰਾ ਸ਼੍ਰੀ ਅਕਾਲਗੜ ਸਾਹਿਬ ਵਿਖੇ ਹੋਈ। ਇਸ ਮੌਕੇ ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਦੀਆਂ ਅਮੀਰ ਪੱਖੀ ਨੀਤੀਆਂ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਲਈ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਣਕ ਉੱਤੇ ਇੰਪੋਰਟ ਡਿਊਟੀ ਨੂੰ ਖ਼ਤਮ ਕਰਨ ਤੋਂ ਸਿੱਧ ਹੁੰਦਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਜ਼ਮੀਨਾਂ ਚੋਂ ਬੇਦਖਲ ਕਰਕੇ ਜ਼ਮੀਨਾਂ ਤੇ ਮੁੱਠੀ ਪਰ ਆਪਣੇ ਚਹੇਤੇ ਕਾਰਪੋਰੇਟ ਘਰਾਣਿਆਂ ਨੂੰ ਕਾਬਜ਼ ਕਰਵਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਨੂੰ ਦੇਖਦੇ ਹੋਏ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ (ਭਾਰਤ) ਅਤੇ ਉੱਤਰ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਦੇ ਸਾਂਝੇ ਫੋਰਮ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਵੱਲੋਂ 2020 ਦੇ ਅੰਦੋਲਨ ਵਿੱਚ ਮੰਨੀਆਂ ਹੋਈਆਂ ਮੰਗਾਂ ਤੇ ਰਹਿੰਦੀਆਂ ਮੰਗਾਂ ਮਨਵਾਉਣ ਲਈ ਵੱਡੀ ਤਿਆਰੀ ਲਈ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਕਿਸਾਨਾਂ-ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਿਣਸਾਂ ਦੀ ਖ਼ਰੀਦ ਨੂੰ ਐਮ ਐਸ ਪੀ ਤੇ ਖ਼ਰੀਦਣ ਲਈ ਕਾਨੂੰਨ ਬਣਾਉਣ , ਖੇਤਾਂ ਵਿਚ ਕੰਮ ਕਰਦੇ 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ-ਮਜ਼ਦੂਰਾਂ ਨੂੰ 10 ਹਜ਼ਾਰ ਰੁਪਏ ਬੁਢਾਪਾ ਪੈਨਸ਼ਨ ਦੇਣ, ਬਿਜਲੀ ਸੋਧ ਬਿੱਲ-2022 ਤੇ ਪਰੀਪੇਡ ਮੀਟਰ ਘਰਾਂ ਵਿਚ ਲਾਉਣ ਦੀ ਤਜਵੀਜ਼ ਰੱਦ ਕਰਨ, ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ, ਕਿਸਾਨਾਂ-ਮਜ਼ਦੂਰਾਂ ਸਿਰ ਦਿੱਲੀ ਮੋਰਚੇ ਦੌਰਾਨ ਕੀਤੇ ਪਰਚੇ ਰੱਦ ਕਰਵਾਉਣ ਲਈ ਆਦਿ ਮੰਗਾਂ ਨੂੰ ਲੈਕੇ ਕੇਂਦਰ ਸਰਕਾਰ ਵਿਰੁੱਧ 13 ਫਰਵਰੀ ਨੂੰ ਲੱਖਾਂ ਕਿਸਾਨਾਂ ਵੱਲੋਂ ਹਜ਼ਾਰਾਂ ਟਰੈਕਟਰ ਟਰਾਲੀਆਂ ਨਾਲ ਦਿੱਲੀ ਨੂੰ ਕੂਚ ਕੀਤਾ ਜਾਵੇਗਾ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਪੰਜਾਬ ਸਰਕਾਰ ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਨੌਜਵਾਨਾਂ ਤੇ ਤਸ਼ੱਦਦ ਕਰ ਰਹੀ ਹੈ ਅਜਿਹੇ ਵਰਤਾਰੇ ਨੂੰ ਸਹਿਣ ਨਹੀਂ ਕੀਤਾ ਜਾਵੇਗਾ।ਚੱਠਾ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜਬਰ ਜ਼ੁਲਮ ਦੇ ਖਿਲਾਫ ਅਤੇ ਭਾਨਾ ਸਿੱਧੂ ਦੀ ਹਮਾਇਤ ਚ 3 ਫਰਵਰੀ ਨੂੰ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਕਰਨ ਲਈ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗੀ।ਇਸ ਮੌਕੇ ਹਰੀ ਸਿੰਘ , ਭੂਰਾ ਸਿੰਘ ਸਲੇਮਗੜ , ਰਾਮਫਲ ਸਿੰਘ ਜਲੂਰ , ਸੁਖਵਿੰਦਰ ਸਿੰਘ ਪਿੰਕੀ ਨਮੋਲ , ਸੁਖਦੇਵ ਸਿੰਘ ਲਹਿਲ ਕਲਾਂ, ਬਲਵੀਰ ਸਿੰਘ ਰੋੜੇਵਾਲ, ਨਿਰਭੈ ਸਿੰਘ , ਗੋਗਾ ਸਿੰਘ ਭੁਟਾਲ ਖ਼ੁਰਦ, ਪਰਸਰਾਮ ਕਲਰ ਭੈਣੀ,ਬੌਰੀਆ ਸਿੰਘ, ਤਰਸੇਮ ਸਿੰਘ,ਕਰਮ ਸਿੰਘ ਨਮੋਲ, ਹਰਬੰਸ ਸਿੰਘ ਖਡਿਆਲ, ਕੇਵਲ ਸਿੰਘ ਜਵੰਧਾਂ, ਮਦਨ ਬਾਵਾ ਮਹਿਲਾਂ ਚੌਕ, ਜੱਗੀ ਬੈਨੀਪਾਲ ਗੰਢੂਆਂ, ਨਸ਼ੀਬ ਸਿੰਘ ਜਖੇਪਲ, ਬਲਦੇਵ ਸਿੰਘ,ਜਗਤਾਰ ਸਿੰਘ,ਜਗਦੇਵ ਸਿੰਘ ,ਭੋਲਾ ਸਿੰਘ ਨੀਲੋਵਾਲ, ਕੁਲਦੀਪ ਸਿੰਘ ਛਾਜਲਾ,ਸੋਹਣੂ ਮਲਕ, ਗੁਰਚਰਨ ਸਿੰਘ ਨਮੋਲ,ਦੇਵ ਸਿੰਘ ਖਡਿਆਲ, ਮਿੱਠਾ ਮੰਡੇਰ ਸੇਰੋਂ, ਬੀਰਬਲ ਸਿੰਘ ਚੱਠਾ, ਭੋਲਾ ਸਿੰਘ ਚੱਠਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Have something to say? Post your comment

 

More in Malwa

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਣਾ ‘ਚ ਬਚਾਅ ਉਪਰੇਸ਼ਨ ਸਫਲਤਾਪੂਰਵਕ ਮੁਕੰਮਲ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ

ਭੁੱਚੋ ਮੰਡੀ ਦੇ ਵਾਰਡ 12 ’ਚ ਸਿਆਸੀ ਸੰਗਰਾਮ ਦੀ ਘੰਟੀ, ਦੋ ਦਾਵੇਦਾਰਾਂ ਨੇ ਮੈਦਾਨ ਸੰਭਾਲਿਆ

ਸਾਦਿਕ ਵਿੱਚ ਪੰਚਾਇਤ ਦੁਕਾਨਾਂ ਦੇ ਵਧਦੇ ਕਿਰਾਏ ਅਤੇ ਬੋਲੀ ਰੱਦ ਮਾਮਲੇ ’ਤੇ ਅਰਸ਼ ਸੱਚਰ ਵੱਲੋਂ ਮੁੱਖ ਮੰਤਰੀ ਨੂੰ ਤੁਰੰਤ ਦਖਲ ਲਈ ਪੱਤਰ

ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਮਾਮਲਾ

ਸਪੀਕਰ ਸੰਧਵਾਂ ਵੱਲੋਂ ਮਾਵਾਂ-ਧੀਆਂ ਦੇ ਸਨਮਾਨ ਸਬੰਧੀ ਮੀਟਿੰਗ

ਸੁਨਾਮ ਸਟੇਸ਼ਨ ਤੇ ਰੇਲਾਂ ਦਾ ਠਹਿਰਾਓ ਮੰਗਿਆ 

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ