Sunday, November 02, 2025

Chandigarh

ਕਰਾਲੀ ਦੇ ਖੇਡ ਮੈਦਾਲਾਂ ਦੀ ਹਾਲਤ ਹੋਰ ਸੁਧਾਰੀ ਜਾਵੇਗੀ-ਪਡਿਆਲਾ

April 23, 2021 08:43 PM
Rozana Sehaj times

ਕੁਰਾਲੀ, : ਕੁਰਾਲੀ ਸ਼ਹਿਰ ਦੇ ਸਮੁੱਚੇ ਖੇਡ ਮੈਦਾਨਾਂ ਦੀ ਹਾਲਤ ਵਿੱਚ ਸੁਧਾਰ ਕਰਦਿਆਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਇਹ ਵਿਚਾਰ ਰਣਜੀਤ ਸਿੰਘ ਜੀਤੀ ਪਡਿਆਲਾ ਪ੍ਰਧਾਨ ਨਗਰ ਕੌਂਸਲ ਕੁਰਾਲੀ ਨੇ ਅੱਜ ਸਥਾਨਕ ਸ਼ਹਿਰ ਦੇ ਸਿੰਘਪੁਰਾ ਰੋਡ ਵਿਖੇ ਸਥਿਤ ਖੇਡ ਸਟੇਡੀਅਮ ਵਿਖੇ ਠੇਕੇਦਾਰ ਅਮਰਜੀਤ ਸਿੰਘ ਸਪੋਰਟਸ ਅਤੇ ਵੈਲਫੇਅਰ ਕਲੱਬ ਅਤੇ ਹੈਂਡਬਾਲ ਕਲੱਬ ਦੇ ਸਮੁੱਚੇ ਮੈਂਬਰਾਂ ਉਨਾਂ ਦਾ ਵਿਸੇਸ਼ ਸਨਮਾਨ ਕਰਨ ਮੌਕੇ ਹਾਜਰ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਪ੍ਰਧਾਨ ਜੀਤੀ ਪਡਿਆਲਾ ਨੇ ਕਿਹਾ ਕਿ ਜਗਮੋਹਨ ਸਿੰਘ ਕੰਗ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ ਹੇਠ ਉਨਾਂ ਦੀ ਸਮੁੱਚੀ ਟੀਮ ਸ਼ਹਿਰ ਵਿੱਚ ਸਰਬਪੱਖੀ ਵਿਕਾਸ ਅਤੇ ਸ਼ਹਿਰ ਦੇ ਵੱਖ-ਵੱਖ ਖੇਡ ਸਟੇਡੀਅਮਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ, ਤਾਂ ਜੋ ਸ਼ਹਿਰ ਦਾ ਯੂਥ ਖੇਡਾਂ ਨਾਲ ਜੁੜ ਕੇ ਸਰੀਰਕ ਪੱਖੋਂ ਤੰਦਰੁਸਤ ਅਤੇ ਨਰੋਆ ਹੋ ਸਕੇ। ਉਨਾਂ ਸਹਿਰ ਵਾਸੀਆਂ ਤੋਂ ਮਿਲ ਰਹੇ ਪਿਆਰ ਪ੍ਰਤੀ ਧੰਨਵਾਦ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੀ ਸੇਵਾ ਵਿੱਚ ਉਹ ਅਤੇ ਉਨਾਂ ਦੀ ਸਮੁੱਚੀ ਟੀਮ ਦਿਨ ਰਾਤ ਹਾਜਰ ਰਹੇਗੀ। ਇਸ ਮੌਕੇ ਕਲੱਬ ਪ੍ਰਧਾਨ ਗੁਰਸ਼ਰਨ ਸਿੰਘ ਛੰਨਾ, ਚੇਅਰਮੈਨ ਰਮਾਂਕਾਤ ਕਾਲੀਆ ਕੌਂਸਲਰ ਅਤੇ ਸਤਨਾਮ ਰਾਣਾ ਦੀ ਅਗਵਾਈ ਵਿੱਚ ਕਲੱਬਾਂ ਦੇ ਸਮੂਹ ਅਹੁਦੇਦਾਰਾਂ ਵੱਲੋਂ ਰਣਜੀਤ ਸਿੰਘ ਜੀਤੀ ਪਡਿਆਲਾ ਦਾ ਵਿਸੇਸ਼ ਤੌਰ ਤੇ ਸਨਮਾਨ ਕਰਦਿਆਂ ਉਨਾਂ ਨੂੰ ਹਰ ਪੱਖੋਂ ਸਹਿਯੋਗ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਮੀਤ ਸਿੰਘ ਮਿੰਟੂ, ਜੱਗੀ ਗੌਤਮ, ਹੈਪੀ ਧੀਮਾਨ, ਅਸ਼ੀਸ ਨੌਨੀ, ਮਨੋਜ ਕੁਮਾਰ, ਡਿੰਪਲ ਕੁਰਾਲੀ, ਚਰਨਜੀਤ ਵਿੱਕੀ, ਕੁਲਦੀਪ ਬਾਵਾ ਸਮੇਤ ਸ਼ਹਿਰ ਦੇ ਨੌਜਵਾਨ ਅਤੇ ਖੇਡ ਪ੍ਰੇਮੀ ਹਾਜਰ ਸਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮੁੱਖ ਮੰਤਰੀ ਵੱਲੋਂ ਸੰਤ ਬਾਬਾ ਦਿਲਾਵਰ ਸਿੰਘ (Sant Baba Dilawar Singh) ਦੇ ਅਕਾਲ ਚਲਾਣੇ ਉਤੇ ਦੁੱਖ ਦਾ ਪ੍ਰਗਟਾਵਾ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪਟਿਆਲਾ ਵਿਖੇ 30 ਨੌਜਵਾਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸੀ.ਆਈ.ਏ. ਸਟਾਫ਼ ਮੋਹਾਲੀ ਵੱਲੋਂ 260 ਗ੍ਰਾਮ ਹੈਰੋਇਨ ਸਣੇ ਦੋ ਕਾਬੂ

Have something to say? Post your comment

 

More in Chandigarh

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ

ਸਪੀਕਰ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਸਿੰਡੀਕੇਟ ਭੰਗ ਕਰਨ ਦੀ ਸਖ਼ਤ ਨਿੰਦਾ

ਗੁਰਦਾਸਪੁਰ ਪੁਲਿਸ ਨੇ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀਆਂ ਦੋ ਘਟਨਾਵਾਂ ਦੀ ਗੁੱਥੀ ਸੁਲਝਾਈ; ਪਿਸਤੌਲ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਲੰਬਤ ਮਾਮਲਿਆਂ ਦੇ ਨਿਪਟਾਰੇ ਲਈ ਗਮਾਡਾ ਨੇ ਲਾਇਆ ਕੈਂਪ, ਪਹਿਲੇ ਦਿਨ 864 ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਯੁੱਧ ਨਸ਼ਿਆਂ ਵਿਰੁੱਧ ਦੇ ਅੱਠ ਮਹੀਨੇ: 1512 ਕਿਲੋ ਹੈਰੋਇਨ ਸਮੇਤ 34 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਮੁਲਾਕਾਤ; ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ‘ਚ ਸ਼ਾਮਲ ਹੋਣ ਲਈ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਨੂੰ ਭੰਗ ਕਰਨ ਸਬੰਧੀ ਕੇਂਦਰ ਦੇ ਕਦਮ ਦੀ ਸਖ਼ਤ ਆਲੋਚਨਾ; ਪੰਜਾਬ ਦੀ ਗੌਰਵਮਈ ਵਿਰਾਸਤ ‘ਤੇ ਹਮਲੇ ਖ਼ਿਲਾਫ਼ ਡਟਣ ਦਾ ਅਹਿਦ

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ