Sunday, February 01, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਦਾ ਵਸੀਕਾ ਨਵੀਸ ਯੂਨੀਅਨ ਵੱਲੋਂ ਨਿੱਘਾ ਸਵਾਗਤ

February 02, 2024 06:29 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਤਹਿਸੀਲ ਦਫਤਰ ਮਾਲੇਰਕੋਟਲਾ ਵਿਖੇ ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਨੇ ਅਹੁੱਦਾ ਸੰਭਾਲ ਲਿਆ ਹੈ । ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਦੇਖਦੇ ਹੋਏ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਬਹੁਤ ਹੀ ਮਿਲਾਪੜੇ ਸੁਭਾਅ ਦੇ ਅਫਸਰ ਮਨਮੋਹਨ ਸਿੰਘ ਦੀ ਤਾਇਨਾਤੀ ਕਰਵਾਈ ਹੈ ਜਿਸ 'ਤੇ ਸ਼ਹਿਰ ਵਾਸੀਆਂ 'ਚ ਖੁਸ਼ੀ ਦਾ ਮਾਹੌਲ ਹੈ। ਲੋਕ ਆਪਣੇ ਲੰਬੇ ਸਮੇਂ ਤੋਂ ਲਟਕ ਰਹੇ ਕੰਮਾਂ ਲਈ ਦਫਤਰ ਆ ਕੇ ਤਹਿਸੀਲਦਾਰ ਦੀ ਪੱਕੀ ਨਿਯੁੱਕਤੀ 'ਤੇ ਸਕੂਨ ਮਹਿਸੂਸ ਕਰ ਰਹੇ ਹਨ ਕਿ ਹੁਣ ਹਰ ਸਮੇਂ ਆਪਣੇ ਨਿੱਜੀ ਕੰਮਾਂ ਲਈ ਅਫਸਰ ਮੌਜੂਦ ਰਹਿਣਗੇ । ''ਵਸੀਕਾ ਨਵੀਸ ਯੂਨੀਅਨ ਮਾਲੇਰਕੋਟਲਾ ਵੱਲੋਂ ਪ੍ਰਧਾਨ ਖੁਸ਼ੀ ਮੁਹੰਮਦ ਦੀ ਅਗਵਾਈ ਵਿੱਚ ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਦਾ ਰਸਮੀ ਤੌਰ 'ਤੇ ਖੂਬਸੂਰਤ ਫੁੱਲਾਂ ਦਾ ਗੁਲਦਸਤਾ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਸਾਹਿਬ ਮਨਮੋਹਨ ਸਿੰਘ ਨੇ ਪ੍ਰੈਸ ਦੇ ਮਾਧਿਅਮ ਰਾਹੀਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਰੋਜ਼ਮੱਰਾ ਦੇ ਕੰਮਾਂ ਲਈ ਕਿਸੇ ਸਮੇਂ ਵੀ ਨਿੱਜੀ ਤੌਰ 'ਤੇ ਸੰਪਰਕ ਕਰ ਸਕਦੇ ਹਨ। ਤਹਿਸੀਲ ਦਫਤਰ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਂਦੀ ਜਾਵੇਗੀ। ਉਹਨਾਂ ਵਸੀਕਾ ਨਵੀਸਾਂ ਨੂੰ ਵੀ ਅਪੀਲ ਕੀਤੀ ਕਿ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਸੇਵਾਵਾਂ ਵਿੱਚ ਤਹਿਸੀਲ ਦਫਤਰ ਦਾ ਸਹਿਯੋਗ ਕੀਤਾ ਜਾਵੇ। ਇਸ ਮੌਕੇ ਵਸੀਕਾ ਨਵੀਸ ਯੂਨੀਅਨ ਦੇ ਸਰਪ੍ਰਸਤ ਸ਼ਾਮ ਲਾਲ, ਪ੍ਰਧਾਨ ਖੁਸ਼ੀ ਮੁਹੰਮਦ, ਵਾਇਸ ਪ੍ਰਧਾਨ ਸ਼ੁਭਾਸ ਕੁਮਾਰ, ਸੈਕਟਰੀ ਸੱਤਪਾਲ, ਖਜਾਨਚੀ ਮੁਹੰਮਦ ਨਜ਼ੀਰ, ਇਰਸ਼ਾਦ ਅਹਿਮਦ, ਮੁਹੰਮਦ ਸਾਬਰ, ਅਨੂਪ ਕੁਮਾਰ, ਸ਼ੌਕਤ ਅਲੀ, ਪ੍ਰਦੀਪ ਕੁਮਾਰ, ਐਡਵੋਕੇਟ ਨਰਿੰਦਰ ਕੁਮਾਰ, ਰਾਜੇਸ਼ ਕੁਮਾਰ, ਮਨੋਜ ਕੁਮਾਰ ਗੋਇਲ, ਮੁਹੰਮਦ ਅਨਵਰ ਨੰਦਨ (ਸਾਰੇ ਵਸੀਕਾ ਨਵੀਸ) ਵੀ ਮੌਜੂਦ ਸਨ ।

Have something to say? Post your comment

Readers' Comments

Muhammad Nadeem 2/2/2024 11:13:26 AM

Very nice news and very teshildar sahib

Muhammad Nadeem 2/2/2024 11:13:27 AM

Very nice news and very teshildar sahib