Saturday, May 04, 2024

Malwa

ਪੰਜਾਬ ਦੇ ਗੋਰਵਮਈ ਇਤਿਹਾਸ ਨੂੰ ਬਿਆਨ ਕਰਦੀਆਂ ਝਾਕੀਆਂ ਨੂੰ ਜ਼ਿਲ੍ਹਾ ਬਰਨਾਲਾ ਲਈ ਕੀਤਾ ਰਵਾਨਾ

February 02, 2024 07:02 PM
SehajTimes

 

ਮਾਲੇਰਕੋਟਲਾ : ਪੰਜਾਬ ਸਰਕਾਰ ਵੱਲੋਂ ਭੇਜੀਆਂ ਪੰਜਾਬ ਦੇ ਇਤਿਹਾਸ, ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ, ਅਮੀਰ ਵਿਰਸੇ, ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਮੌਕੇ ਪਰੇਡ ਵਿੱਚ ਕੇਂਦਰ ਸਰਕਾਰ ਵੱਲੋਂ ਸ਼ਾਮਲ ਨਾ ਕੀਤੇ ਜਾਣ ਦਾ ਫੈਸਲਾ ਪੰਜਾਬੀਆਂ ਲਈ ''ਬਲੈੱਸਿੰਗ ਇਨ ਡਿਸਗਾਇਜ਼''(ਦੁੱਖ ਦੇ ਰੂਪ ਵਿਚ ਸੁੱਖ ) ਸਾਬਤ ਹੋਇਆ ਹੈ ਕਿਉਂਕਿ ਕੇਂਦਰ ਦੇ ਇਸ ਫੈਸਲੇ ਤੋਂ ਬਾਅਦ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਦੀਆਂ ਇਨ੍ਹਾਂ ਝਾਕੀਆਂ ਨੂੰ ਸੂਬੇ ਦੇ ਹਰ ਹਲਕੇ ਵਿੱਚ ਪ੍ਰਦਰਸ਼ਿਤ ਕੀਤਾ ਜਾਵੇਗਾ ਤਾਂ ਜੋ ਪੰਜਾਬੀ ਇਹਨਾਂ ਝਾਕੀਆਂ ਦੀ ਝਲਕ ਪਾ ਸਕਣ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਇਨ੍ਹਾਂ ਝਾਕੀਆਂ ਨੂੰ ਸੰਦੋੜ ਦਾਣਾ ਮੰਡੀ ਤੋਂ  ਵਿਧਾਨ ਸਭਾ ਹਲਕਾ ਮਹਿਲਕਲਾਂ ਜ਼ਿਲ੍ਹਾ ਬਰਨਾਲ ਲਈ ਰਵਾਨਾ ਕਰਨ ਮੌਕੋ ਭਰਵੇ ਇੱਕਠ ਨੂੰ ਸੰਬੋਧਨ ਕਰਦਿਆ ਕੀਤਾ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਝਾਕੀਆਂ ਰਾਹੀਂ ਪੰਜਾਬ ਦੇ ਮਾਣਮੱਤੇ ਇਤਿਹਾਸ ਦੇ ਮੁੜ ਤੋਂ ਰੂ-ਬਰੂ ਹੋ ਰਹੇ ਹਨ ਅਤੇ ਇਨ੍ਹਾਂ ਝਾਕੀਆਂ ਦੇ ਦਰਸ਼ਨ ਕਰਕੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੌਮੀ ਗਣਤੰਤਰ ਦਿਵਸ ਲਈ ਤਿਆਰ ਕੀਤੀਆਂ ਝਾਕੀਆਂ ਨੂੰ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਨਾ ਦੇਣਾ ਰਾਜਨੀਤੀ ਤੋਂ ਪ੍ਰੇਰਿਤ ਗਤੀਵਿਧੀ ਸੀ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਦੇ ਲੋਕ ਵਿਰੋਧੀ ਪਾਰਟੀਆਂ ਦੀਆਂ ਕੋਝੀਆਂ ਸਿਆਸਤਾਂ ਦਾ ਮੂੰਹ ਤੋੜ ਜਵਾਬ ਦੇਣਗੇ। ਪੰਜਾਬ ਦਾ ਇਤਿਹਾਸ ਅਤੇ ਸੱਭਿਆਚਾਰ ਬੇਮਿਸਾਲ ਹੈ ਅਤੇ ਇਸ ਨੂੰ ਕੋਈ ਵੀ ਘਟਾ ਕੇ ਨਹੀਂ ਦੇਖ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੀ ਵਿਚਾਰਧਾਰਾ ਤੇ ਚੱਲਣ ਵਾਲੀ ਸਰਕਾਰ ਹੈ ਜੋ ਉਨ੍ਹਾਂ ਦੇ ਸੁਪਨਿਆਂ ਨੂੰ ਸਵਿਕਾਰ ਕਰਨ ਲਈ ਹਰ ਤਰ੍ਹਾਂ ਦੇ ਸੰਭਵ ਯਤਨ ਕਰ ਰਹੀ ਹੈ।  ਉਹ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰੀ ਤਨਦੇਹੀ ਨਾਲ ਨਿਭਾ ਰਹੀ ਹੈ ਤਾਂ ਜੋ ਰੰਗਲੇ ਪੰਜਾਬ ਦਾ ਸੁਪਨਾ ਸਾਕਾਰ ਹੋ ਸਕੇ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਨੂੰ ਅਸਲ ਅਰਥਾਂ ਵਿਚ ਲੋਕਾਂ ਦੀ, ਲੋਕਾਂ ਲਈ ਅਤੇ ਲੋਕਾਂ ਦੁਆਰਾ, ਚੁਣੀ ਹੋਈ ਸਰਕਾਰ ਮਿਲੀ ਜਿਸ ਨੇ ਸਿਹਤ, ਸਿੱਖਿਆ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ, ਬਿਜਲੀ ਸੁਧਾਰ ਅਤੇ ਸਬਸਿਡੀਆਂ ਅਤੇ ਮਾਲੀਆ ਪੈਦਾ ਕਰਨ ਵਿੱਚ ਮਿਸਾਲ ਕਾਇਮ ਕੀਤੀ ਹੈ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਤੋਂ ਇਲਾਵਾ ''ਸਕੂਲ ਆਫ ਐਮੀਨੈਂਸ ਸੰਦੋੜ'' ਦੇ ਕਰੀਬ 85 ਵਿਦਿਆਰਥੀ ਦੇਸ਼ ਭਗਤੀ ਦੇ ਰੰਗ ਵਿੱਚ ਰੰਗੀਆਂ ਝਾਕੀਆਂ ਦੇ ਰੂ-ਬਰੂ ਹੋਏ ਤੇ ਮਾਣ ਮਹਿਸੂਸ ਕੀਤਾ। ਇਸ ਮੌਕੇ ਸੈਕਟਰੀ ਮਾਰਕੀਟ ਕਮੇਟੀ ਜਸਜੀਤ ਸਿੰਘ , ਸੰਤੋਖ ਸਿੰਘ, ਜਗਤਾਰ ਸਿੰਘ ਜੱਸਲ ਸੰਦੌੜ ,ਚਮਕੌਰ ਸਿੰਘ ,ਐਸ ਐਚ ਓ ਪਰਮਵੀਰ ਸਿੰਘ,''ਸਕੂਲ ਆਫ ਐਮੀਨੈਂਸ ਸੰਦੋੜ'' ਦੇ ਅਧਿਆਪਕ ਸ੍ਰੀ ਅਮਨਦੀਪ ਸਿੰਘ ਤੋਂ ਇਲਾਵਾ ਸ਼ਹਿਰ ਨਿਵਾਸੀ ਮੌਜੂਦ ਸਨ।

Have something to say? Post your comment

 

More in Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ