Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਰਮਜੀਤ ਅਨਮੋਲ ਨੇ ਚੋਣ ਲੜਣ ਦੀਆਂ ਚਰਚਾਵਾਂ ਤੋਂ ਨਹੀਂ ਕੀਤਾ ਇਨਕਾਰ

February 02, 2024 07:34 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਫ਼ਿਲਮੀ ਅਦਾਕਾਰ ਅਤੇ ਨਾਮਵਰ ਗਾਇਕ ਕਰਮਜੀਤ ਅਨਮੋਲ ਨੇ ਸੰਗਰੂਰ ਸੰਸਦੀ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋਣ ਲੜਨ ਦੀਆਂ ਚਰਚਾਵਾਂ ਤੋਂ ਇਨਕਾਰ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਪ੍ਰਮਾਤਮਾ ਨੂੰ ਮਨਜ਼ੂਰ ਹੈ, ਉਸ ਦਾ ਫੈਸਲਾ ਆਉਣ ਵਾਲੇ ਸਮੇਂ ਵਿੱਚ ਕੀਤਾ ਜਾਵੇਗਾ। ਸ਼ੁੱਕਰਵਾਰ ਨੂੰ ਸੁਨਾਮ ਵਿਖੇ ਗੱਲਬਾਤ ਕਰਦਿਆਂ ਕਰਮਜੀਤ ਅਨਮੋਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਰਹਿਣ ਕਾਰਨ ਉਹ ਸਿਆਸਤ ਨਾਲ ਜੁੜੇ ਹੋਏ ਹਨ ਕਿਉਂਕਿ ਉਹ ਖੁਦ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਲਈ ਲਗਾਤਾਰ ਚੋਣ ਪ੍ਰਚਾਰ ਕਰਦੇ ਰਹੇ। ਇਸੇ ਕਾਰਨ ਰਾਜਨੀਤੀ ਵਿੱਚ ਥੋੜ੍ਹਾ-ਬਹੁਤ ਰੁਝਾਨ ਬਣਿਆ ਹੈ। ਦੱਸਣਯੋਗ ਹੈ ਕਿ ਕਰਮਜੀਤ ਅਨਮੋਲ ਦਾ ਜੱਦੀ ਪਿੰਡ ਗੰਢੂਆਂ ਵਿਧਾਨ ਸਭਾ ਹਲਕਾ ਦਿੜ੍ਹਬਾ ਵਿੱਚ ਪੈਂਦਾ ਹੈ ਅਤੇ ਉਹ ਮੁੱਖ ਮੰਤਰੀ ਭਗਵੰਤ ਮਾਨ ਦਾ ਜਮਾਤੀ ਹੈ। ਦੋਵਾਂ ਨੇ ਆਪਣੇ ਅਦਾਕਾਰੀ ਅਤੇ ਕਾਮੇਡੀ ਕਰੀਅਰ ਦੀ ਸ਼ੁਰੂਆਤ ਸਰਕਾਰੀ ਕਾਲਜ ਸੁਨਾਮ ਤੋਂ ਕੀਤੀ ਸੀ। ਉਹ ਇੱਥੇ ਪੱਤਰਕਾਰ ਰੁਪਿੰਦਰ ਸਿੰਘ ਸੱਗੂ ਦੀ ਮਾਤਾ ਹਰਬੰਸ ਕੌਰ ਦੇ ਅਕਾਲ ਚਲਾਣੇ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਆਏ ਸਨ। ਫ਼ਿਲਮੀ ਅਦਾਕਾਰ ਅਤੇ ਗਾਇਕ  ਕਰਮਜੀਤ ਅਨਮੋਲ ਨੇ ਕਿਹਾ ਕਿ ਉਨ੍ਹਾਂ ਦਾ ਪੰਜਾਬ ਅਤੇ ਪੰਜਾਬੀਆਂ ਨਾਲ ਡੂੰਘਾ ਪਿਆਰ ਹੈ। ਆਪਣੀਆਂ ਫਿਲਮਾਂ ਵਿੱਚ ਉਹ ਵੱਧ ਤੋਂ ਵੱਧ ਪੰਜਾਬੀ ਸ਼ਬਦਾਂ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਫਿਲਮ ਇੰਡਸਟਰੀ ਵਿੱਚ ਕਾਰਜਸ਼ੀਲਤਾ ਜਾਰੀ ਹੈ ਅਤੇ ਇੱਕ ਦਰਜਨ ਦੇ ਕਰੀਬ ਪੰਜਾਬੀ ਫਿਲਮਾਂ ਵਿੱਚ ਕੰਮ ਕਰ ਰਿਹਾ ਹਾਂ, ਜੇਕਰ ਮੈਨੂੰ ਮੁੰਬਈ ਫਿਲਮ ਇੰਡਸਟਰੀ ਤੋਂ ਕੋਈ ਦਮਦਾਰ ਰੋਲ ਮਿਲੇ ਤਾਂ ਮੈਂ ਕੰਮ ਕਰ ਸਕਦਾ ਹਾਂ। ਉਨ੍ਹਾਂ ਵਿਦੇਸ਼ ਜਾਣ ਵਾਲੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਿਦੇਸ਼ਾਂ ਤੋਂ ਕਮਾਈ ਕਰਕੇ ਪੰਜਾਬ ਵਾਪਸ ਪਰਤਣ ਅਤੇ ਵਿਦੇਸ਼ਾਂ ਵਿੱਚ ਨਾ ਵੱਸਣ ਨਹੀਂ ਤਾਂ ਪੰਜਾਬ ਖੰਡਰ ਬਣ ਜਾਵੇਗਾ। ਇਸ ਮੌਕੇ ਪ੍ਰੋ: ਵਿਜੇਮੋਹਨ ਸਿੰਗਲਾ, ਕੰਵਲਜੀਤ ਸਿੰਘ ਢੀਂਡਸਾ ਅਤੇ ਪਵਿੱਤਰ ਸਿੰਘ ਬੈਨੀਪਾਲ ਹਾਜ਼ਰ ਸਨ।

Have something to say? Post your comment

 

More in Malwa

ਪਟਿਆਲਾ ਵਿੱਚ ਗੰਨਾ ਕਿਸਾਨਾਂ ਨੂੰ ਯੂਰੀਆ ਦੀ ਸਹੀ ਵਰਤੋਂ ਲਈ ਜਾਗਰੂਕ ਕੀਤਾ ਗਿਆ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਪੁੱਟੀਆਂ ਹੋਈਆਂ ਸੜਕਾਂ ਦਾ ਕੰਮ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਨ ਦੀ ਹਦਾਇਤ : ਡਾ ਹਿਮਾਂਸ਼ੂ ਅਗਰਵਾਲ

ਪੰਜਾਬੀ ਯੂਨੀਵਰਸਿਟੀ ਅੱਜ ਮਨਾਏਗੀ ਆਪਣਾ 65ਵਾਂ ਸਥਾਪਨਾ ਦਿਵਸ

ਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਿਲਾਵਟ ਨੂੰ ਰੋਕਣ ਲਈ ਮੁਹਿੰਮ

ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ