Saturday, May 18, 2024

Chandigarh

ਮੁੱਖ ਸਕੱਤਰ ਵੱਲੋਂ ਸਿਵਲ ਹਸਪਤਾਲ ਮੋਹਾਲੀ ਦਾ ਅਚਨਚੇਤੀ ਦੌਰਾ

February 03, 2024 11:50 AM
SehajTimes
ਮੋਹਾਲੀ : Punjab Chief Secretary Mr Anurag Verma ਨੇ ਅੱਜ Mohali ਦੇ ਫੇਜ਼ 6 ਸਥਿਤ Civil Hospital ਦਾ ਅਚਨਚੇਤੀ ਦੌਰਾ ਕੀਤਾ। ਨਿਰੀਖਣ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮੰਤਵ Chief Minister S. Bhagwant Singh Mann ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਮੁਫਤ ਦਵਾਈਆਂ ਦੀ ਲੋਕ ਪੱਖੀ ਸਹੂਲਤ ਮੁਹੱਈਆ ਕਰਵਾਉਣ ਦੇ ਫੈਸਲੇ ਨੂੰ ਯਕੀਨੀ ਬਣਾਉਣਾ ਸੀ। ਸ੍ਰੀ ਵਰਮਾ ਨੇ ਸਿਵਲ ਹਸਪਤਾਲ ‘ਚੋਂ ਬਾਹਰ ਆ ਰਹੇ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਪੁੱਛਿਆ ਕਿ ਕੀ ਉਨ੍ਹਾਂ ਨੂੰ ਡਾਕਟਰਾਂ ਵੱਲੋਂ ਲਿਖੀਆਂ ਸਾਰੀਆਂ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਹਨ। ਸਾਰੇ ਮਰੀਜ਼ਾਂ ਨੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਮਿਲਣ ਦੀ ਪੁਸ਼ਟੀ ਕੀਤੀ ਅਤੇ ਸਰਕਾਰ ਦੇ ਇਸ ਲੋਕ ਭਲਾਈ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
 
ਸ੍ਰੀ ਵਰਮਾ ਨੇ ਦੱਸਿਆ ਕਿ ਡਾਕਟਰਾਂ ਦੀ ਸਲਾਹ ਨਾਲ ਸਿਹਤ ਵਿਭਾਗ ਵੱਲੋਂ 276 ਜ਼ਰੂਰੀ ਦਵਾਈਆਂ ਦੀ ਸੂਚੀ (ਈ.ਡੀ.ਐਲ.) ਤਿਆਰ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 90 ਫ਼ੀਸਦ ਦਵਾਈਆਂ ਦੇ ਰੇਟ ਸਬੰਧੀ ਕੰਟਰੈਕਟ ਕੀਤੇ ਗਏ ਹਨ। ਬਾਕੀ ਬਚੀਆਂ ਦਵਾਈਆਂ ਅਤੇ ਸਰਕਾਰੀ ਡਾਕਟਰ ਦੁਆਰਾ ਲਿਖੀਆਂ ਦਵਾਈਆਂ ਲਈ ਸੀਨੀਅਰ ਮੈਡੀਕਲ ਅਫ਼ਸਰ (SMO) ਬਜ਼ਾਰ ਵਿੱਚੋਂ ਦਵਾਈਆਂ ਖਰੀਦ ਕੇ ਮਰੀਜ਼ਾਂ ਨੂੰ ਮੁਹੱਈਆ ਕਰਵਾਉਣਗੇ ਤਾਂ ਜੋ ਮਰੀਜ਼ਾਂ ਨੂੰ ਡਾਕਟਰ ਦੁਆਰਾ ਲਿਖੀਆਂ ਦਵਾਈਆਂ ਦੀ ਖਰੀਦ ਲਈ ਆਪਣੀ ਜੇਬ ਵਿੱਚੋਂ ਕੋਈ ਪੈਸਾ ਨਾ ਦੇਣਾ ਪਵੇ। ਇਸ ਮੰਤਵ ਲਈ ਮੁੱਖ ਮੰਤਰੀ ਵੱਲੋਂ 25 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਐਸ.ਐਮ.ਓਜ਼ ਦੀਆਂ ਵਿੱਤੀ ਸ਼ਕਤੀਆਂ ਨੂੰ 25,000 ਰੁਪਏ ਤੋਂ ਵਧਾ ਕੇ ਢਾਈ ਲੱਖ ਰੁਪਏ ਕਰ ਦਿੱਤਾ ਗਿਆ ਹੈ ਤਾਂ ਜੋ ਉਹ ਇਹ ਦਵਾਈਆਂ ਖਰੀਦ ਸਕਣ।
 
 
ਮੁੱਖ ਸਕੱਤਰ ਨੇ ਦੱਸਿਆ ਕਿ ਸੂਬੇ ਵਿੱਚ 23 ਜ਼ਿਲ੍ਹਾ ਹਸਪਤਾਲ, 41 ਸਬ ਡਿਵੀਜ਼ਨ ਹਸਪਤਾਲ ਅਤੇ 161 ਕਮਿਊਨਿਟੀ ਹੈਲਥ ਸੈਂਟਰ ਹਨ। ਇਨ੍ਹਾਂ ਸਾਰੇ ਹਸਪਤਾਲਾਂ ਵਿੱਚ ਉਕਤ ਪ੍ਰਣਾਲੀ ਲਾਗੂ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਵੱਲੋਂ ਉਕਤ ਫੈਸਲੇ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੇ ਸਬੰਧਤ ਜ਼ਿਲ੍ਹਾ ਹਸਪਤਾਲਾਂ ਦਾ ਨਿਰੀਖਣ ਕੀਤਾ ਗਿਆ। ਇਸ ਤੋਂ ਇਲਾਵਾ ਸਾਰੇ ਡਿਪਟੀ ਕਮਿਸ਼ਨਰਾਂ ਨੇ ਇਸ  ਸਬੰਧੀ ਸਿਵਲ ਸਰਜਨਾਂ ਅਤੇ ਐਸ.ਐਮ.ਓਜ਼ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ।
 
 
ਸ੍ਰੀ ਵਰਮਾ ਨੇ ਅੱਗੇ ਕਿਹਾ ਕਿ ਜੇਕਰ ਉਕਤ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਸਰਕਾਰੀ ਡਾਕਟਰ ਵੱਲੋਂ ਲਿਖੀ ਦਵਾਈ ਨਹੀਂ ਮਿਲਦੀ ਤਾਂ ਉਹ ਤੁਰੰਤ ਸਬੰਧਤ ਐਸ.ਐਮ.ਓ. ਜਾਂ ਜ਼ਿਲੇ ਦੇ Deputy Commissioner ਨਾਲ ਸੰਪਰਕ ਕਰਨ। ਇਸ ਤੋਂ ਇਲਾਵਾ ਇਸ ਮਾਮਲੇ ਦੀ ਸੂਚਨਾ ਹੈਲਪਲਾਈਨ ਨੰਬਰ 1100 'ਤੇ ਵੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਰਕਾਰ ਦੇ ਇਸ ਲੋਕ ਭਲਾਈ ਫੈਸਲੇ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਸ੍ਰੀ ਅਜੋਏ ਸ਼ਰਮਾ ਤੇ ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੀ ਹਾਜ਼ਰ ਸਨ।

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ