Friday, December 19, 2025

Chandigarh

ਏ.ਡੀ.ਸੀ ਵੱਲੋਂ ਪੀ.ਜੀ.ਯੂ.ਟੀ. ਵੀਜਾਫਰੰਟ ਇੰਮੀਗ੍ਰੇਸ਼ਨ ਪ੍ਰਾਇਵੇਟ ਲਿਮਿ:, ਫਰਮ ਦਾ ਲਾਇਸੰਸ ਰੱਦ

February 03, 2024 01:27 PM
SehajTimes
ਮੋਹਾਲੀ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਪੀ.ਜੀ.ਯੂ.ਟੀ. ਵੀਜਾਫਰੰਟ ਇੰਮੀਗ੍ਰੇਸ਼ਨ ਪ੍ਰਾਇਵੇਟ ਲਿਮਿ: ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਪੀ.ਜੀ.ਯੂ.ਟੀ. ਵੀਜਾਫਰੰਟ ਇੰਮੀਗ੍ਰੇਸ਼ਨ ਪ੍ਰਾਇਵੇਟ ਲਿਮਿ: ਐਸ.ਸੀ.ਐਫ. ਨੰਬਰ 45, ਪਹਿਲੀ ਮੰਜ਼ਿਲ, ਫੇਜ਼ 9 ਮੋਹਾਲੀ ਦੇ ਮਾਲਕ ਸ੍ਰੀ ਭਜਨ ਸਿੰਘ (ਡਾਇਰੈਕਟਰ) ਪੁੱਤਰ ਸ੍ਰੀ ਦਲੀਪ ਸਿੰਘ ਵਾਸੀ ਪਿੰਡ-ਜੱਸੜ, ਡਾਕਘਰ-ਘਵੱਦੀ, ਤਹਿਸੀਲ-ਜਗਰਾਓਂ, ਜ਼ਿਲ੍ਹਾ ਲੁਧਿਆਣਾ ਅਤੇ ਸ੍ਰੀ ਸੁਖਦੇਵ ਸਿਘ (ਡਾਇਰੈਕਟਰ) ਪੁੱਤਰ ਸ੍ਰੀ ਭਗਤ ਸਿੰਘ ਵਾਸੀ ਕਿਸ਼ਨਪੁਰਾ ਰੋਡ ਨਾਨਕਿਆਣਾ ਰੋਡ, ਸੰਗਰੂਰ, ਤਹਿਸੀਲ ਵਾ:ਜ਼ਿਲ੍ਹਾ ਸੰਗਰੂਰ ਨੂੰ ਕੰਸਲਟੈਂਸੀ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 29 ਜਨਵਰੀ 2025 ਨੂੰ ਖਤਮ ਹੋ ਚੁੱਕੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦਸਿਆ ਕਿ ਉਕਤ ਫਰਮ ਨੂੰ ਲਾਇਸੰਸ ਰੀਨਿਊ ਕਰਵਾਉਣ ਲਈ ਐਕਟ/ਰੂਲਜ਼ ਅਨੁਸਾਰ ਦੋ ਮਹੀਨੇ ਪਹਿਲਾਂ ਦਰਖਾਸਤ ਸਮੇਤ ਸਹਿ/ਦਸਤਾਵੇਜ ਪੇਸ਼ ਨਾ ਕਰਨ ਕਰਕੇ ਲਾਇਸੰਸੀ ਨੂੰ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਹਾਜਰ ਹੋਣ ਲਈ ਹਦਾਇਤ ਕੀਤੀ ਗਈ ਸੀ। ਉਨ੍ਹਾ ਦਸਿਆ ਕਿ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਉਤੇ ਰਜਿਸਟਰਡ ਡਾਕ ਰਾਹੀਂ ਭੇਜਿਆ ਗਿਆ ਪੱਤਰ ਅਨਕਲੇਮਡ ਟਿੱਪਣੀ ਸਹਿਤ ਵਾਪਿਸ ਪ੍ਰਾਪਤ ਹੋਇਆ ਹੈ। ਪ੍ਰੰਤੂ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਉਕਤ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 375/ਆਈ.ਸੀ. ਮਿਤੀ 30 ਜਨਵਰੀ 2020 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।
 

Have something to say? Post your comment

 

More in Chandigarh

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ