Saturday, January 31, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਸੜਕ ਸੁਰੱਖਿਆ ਫੋਰਸ MalerKotla ਦੀਆਂ ਸੜਕਾਂ 'ਤੇ 24 ਘੰਟੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਿੱਚ ਹੋਵੇਗੀ ਸਹਾਇਕ ਸਿੱਧ : ਖੱਖ

February 03, 2024 04:17 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਸੜਕ ਸੁਰੱਖਿਆ ਪਹਿਲਕਦਮੀ ਤਹਿਤ ਜ਼ਿਲ੍ਹਾ Malerkotla ਵਿਖੇ ਇੱਕ ਅਤਿ-ਆਧੁਨਿਕ ਤਕਨੀਕਾਂ ਅਤੇ ਸਿਖਲਾਈ ਪ੍ਰਾਪਤ ਕਰਮਚਾਰੀਆਂ ਨਾਲ ਲੈਸ ਸੜਕ ਸੁਰੱਖਿਆ ਫੋਰਸ ਫਲੀਟ ਵਹੀਕਲ ਦੀ ਸ਼ੁਰੂਆਤੀ ਤੈਨਾਤੀ ਕੀਤੀ ਗਈ ਹੈ । ਇਸ ਗੱਲ ਦੀ ਜਾਣਕਾਰੀ ਸੀਨੀਅਰ ਕਪਤਾਨ ਪੁਲਿਸ ਸ੍ਰੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ Bhagwant Singh Mann ਅਤੇ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐਸ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਨੂੰ ਅਲਾਟ ਕੀਤੇ ਰੋਡ ਸੇਫਟੀ ਫੋਰਸ ਦੇ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਦਿੱਤੀ ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਸੜਕ ਹਾਦਸਿਆਂ ਅਤੇ ਮੌਤਾਂ ਦੀ ਗਿਣਤੀ ਵਿੱਚ ਕਮੀ ਲਿਆਉਣ ਲਈ ਤਕਨੀਕੀ ਤੌਰ 'ਤੇ ਉੱਨਤ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਕੀਤੀ ਗਈ ਹੈ। ਮਾਲੇਰਕੋਟਲਾ ਨੂੰ ਮੁੱਖ ਮਾਰਗਾਂ ਅਤੇ ਦੁਰਘਟਨਾਵਾਂ ਵਾਲੇ ਸਥਾਨਾਂ 'ਤੇ 24 ਘੰਟੇ ਗਸ਼ਤ ਕਰਨ ਲਈ ਜੀਵਨ ਰੱਖਿਅਕ ਗੀਅਰਾਂ ਨਾਲ ਫਿੱਟ ਵਾਹਨਾਂ ਦਾ ਫਲੀਟ ਅਲਾਟ ਕੀਤਾ ਗਿਆ ਹੈ। 

ਕੋਈ ਵੀ ਲੋੜਵੰਦ ਐਮਰਜੈਂਸੀ ਮੌਕੇ 112 ਡਾਇਲ ਕਰਕੇ ਸੜਕ ਸੁਰੱਖਿਆ ਫੋਰਸ ਦੀ ਤੁਰੰਤ ਮਦਦ ਪ੍ਰਾਪਤ ਕਰ ਸਕਦਾ

ਕੋਈ ਵੀ ਲੋੜਵੰਦ ਐਮਰਜੈਂਸੀ ਮੌਕੇ 112 ਡਾਇਲ ਕਰਕੇ ਸੜਕ ਸੁਰੱਖਿਆ ਫੋਰਸ ਦੀ ਤੁਰੰਤ ਮਦਦ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਫੋਰਸ ਮਾਲੇਰਕੋਟਲਾ ਦੀਆਂ ਸੜਕਾਂ 'ਤੇ 24 ਘੰਟੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰੇਗੀ।ਉਨ੍ਹਾਂ ਦੱਸਿਆ ਕਿ ਇਸ ਵਾਹਨ  ਤੇ ਐਮਰਜੈਂਸੀ ਕਾਲਾਂ ਦਾ ਤੇਜ਼ੀ ਨਾਲ ਜਵਾਬ ਦੇਣ ਅਤੇ ਐਮਰਜੈਂਸੀ ਦੀ ਸਥਿਤੀ ਵਿੱਚ ਦੁਰਘਟਨਾ ਵਾਲੇ ਸਥਾਨ 'ਤੇ ਡਾਕਟਰੀ ਦੇਖਭਾਲ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਸਿਖਲਾਈ ਪ੍ਰਾਪਤ ਪੁਲਿਸ ਕਰਮਚਾਰੀ ਅਤੇ ਪੈਰਾਮੈਡਿਕਸ ਤਾਇਨਾਤ ਹੋਣਗੇ । ਇਸ ਤੋਂ ਇਲਾਵਾ ਇਹ ਵਹੀਕਲ ਸਪੀਡ ਗਨ, ਅਲਕੋਹਲ ਬ੍ਰੀਥ ਐਨਾਲਾਈਜ਼ਰ, ਅਤੇ ਫਸਟ-ਏਡ ਕਿੱਟਾਂ ਨਾਲ ਵੀ ਲੈਸ ਹਨ ਤਾਂ ਜੋ ਰੈਸ਼ ਡਰਾਈਵਿੰਗ, ਜ਼ਿਆਦਾ ਰਫਤਾਰ, ਅਤੇ ਪ੍ਰਭਾਵ ਅਧੀਨ ਡਰਾਈਵਿੰਗ ਨੂੰ ਰੋਕਿਆ ਜਾ ਸਕੇ ।ਐਸ.ਐਸ.ਪੀ.ਖੱਖ ਨੇ ਤਾਇਨਤ ਰੋਡ ਸੇਫਟੀ ਫੋਰਸ ਦੇ ਜਵਾਨਾਂ ਨੂੰ ਬਿਨਾਂ ਕਿਸੇ ਢਿੱਲ-ਮੱਠ ਜਾਂ ਦੇਰੀ ਤੋਂ ਕੀਮਤੀ ਜਾਨਾਂ ਬਚਾਉਣ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ । 

Have something to say? Post your comment