Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾਂਦੇ ਦਰਜਨਾਂ ਕਿਸਾਨ ਹਿਰਾਸਤ ਚ ਲਏ

February 03, 2024 05:23 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼ੋਸ਼ਲ ਮੀਡੀਆ ਤੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਭਾਨਾ ਸਿੱਧੂ ਦੀ ਰਿਹਾਈ ਨੂੰ ਲੈਕੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਘੇਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਰੀਬ ਦਰਜਨਾਂ ਕਿਸਾਨਾਂ ਨੂੰ ਪੁਲੀਸ ਨੇ ਪਿੰਡ ਮਹਿਲਾ ਚੌਂਕ ਤੋਂ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਪਹਿਲਾਂ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ ਗਿਆ ਅਤੇ ਗੁੱਸੇ 'ਚ ਆਏ ਕਿਸਾਨਾਂ ਨੇ ਲੁਧਿਆਣਾ ਦਿੱਲੀ ਮੁੱਖ ਮਾਰਗ 'ਤੇ ਜਾਮ ਲਗਾਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ |
 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : Moosewala ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ, Lawrence Bishnoi ਦਾ ਸਾਥੀ ਛੋਟਾ ਮਨੀ, ਪੰਜਾਬ ਤੋਂ ਆਪਣੇ ਸਾਥੀ ਸਮੇਤ ਕਾਬੂ

 
ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਨਾਕਾਬੰਦੀ ਕੀਤੀ ਹੋਈ ਸੀ। ਪੁਲੀਸ ਨੇ ਸੰਗਰੂਰ ਨੂੰ ਜਾਣ ਵਾਲੇ ਸਾਰੇ ਰਸਤਿਆਂ ’ਤੇ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਸੀ। ਮਹਿਲਾ ਚੌਂਕ ਵਿੱਚ ਨਾਜ਼ੁਕ ਸਥਿਤੀ ਨੂੰ ਦੇਖਦੇ ਹੋਏ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲੀਸ ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਛਾਜਲੀ ਥਾਣੇ ਲੈ ਗਈ ਹੈ। ਇਸ ਅੰਦੋਲਨ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਕਰ ਰਹੇ ਸਨ। ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਪੁਲੀਸ ਨੇ ਕਿਸਾਨ ਆਗੂਆਂ ਦੇ ਮੋਬਾਈਲ ਫੋਨ ਵੀ ਆਪਣੇ ਕਬਜ਼ੇ ਵਿੱਚ ਲੈ ਲਏ। ਹਾਲਾਂਕਿ ਕੁਝ ਘੰਟੇ ਪਹਿਲਾਂ ਰਣ ਸਿੰਘ ਨੇ ਫੋਨ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਦੇ ਇਸ਼ਾਰੇ 'ਤੇ ਉਨ੍ਹਾਂ ਦੇ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
— ਉਧਰ  ਦੂਜੇ ਪਾਸੇ ਸੁਨਾਮ, ਲਹਿਰਾ ਅਤੇ ਬਰੇਟਾ ਇਲਾਕੇ ਤੋਂ ਸੰਗਰੂਰ ਧਰਨੇ ਵਿੱਚ ਸ਼ਮੂਲੀਅਤ ਕਰਨ ਜਾ ਰਹੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਪੁਲਿਸ ਨੇ ਸੁਨਾਮ ਪਟਿਆਲਾ ਮੁੱਖ ਸੜਕ ਤੇ ਕੈਂਚੀਆਂ ਕੋਲ ਰੋਕ ਲਿਆ ਗਿਆ ਜਿਸ ਕਾਰਨ ਗੁੱਸੇ 'ਚ ਆਏ ਲੋਕਾਂ ਨੇ ਸੜਕ 'ਤੇ ਜਾਮ ਲਗਾਕੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਜੰਮਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਧਰਨੇ ਵਿੱਚ ਬੀਕੇਯੂ ਡਕੌਂਦਾ ਧਨੇਰ ਗਰੁੱਪ, ਬੀਕੇਯੂ ਸਿੱਧੂਪੁਰ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ।
 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : Chief Minister ਵੱਲੋਂ NRI ਭਾਈਚਾਰੇ ਨੂੰ ਸੂਬੇ ਦੇ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ

 
ਕੁਝ ਦੇਰ ਵਿਚ ਹੀ ਲੋਕਾਂ ਦੀ ਭੀੜ ਇਕੱਠੀ ਹੋ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਰਾਜਿੰਦਰ ਦੀਪਾ, ਅਮਰਜੀਤ ਸਿੰਘ ਬਡਰੁੱਖਾਂ, ਜਸਪਾਲ ਸਿੰਘ ਪਾਲਾ ਤੋਂ ਇਲਾਵਾ ਕਿਸਾਨ ਯੂਨੀਅਨ ਦੇ ਮੈਂਬਰ ਛੋਟਾ ਸਿੰਘ, ਪ੍ਰਗਟ ਸਿੰਘ, ਕੁਲਵੰਤ ਸਿੰਘ ਆਦਿ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸ਼ਾਂਤਮਈ ਧਰਨਾ ਦੇਣ ਜਾ ਰਹੇ ਇਨਸ਼ਾਫ ਪਸੰਦ ਲੋਕਾਂ ਨੂੰ ਪੁਲਿਸ ਦੇ ਜੋਰ ਨਾਲ ਰੋਕਕੇ ਲੋਕਤੰਤਰ ਦਾ ਘਾਣ ਕੀਤਾ ਹੈ। ਸੂਬਾ ਸਰਕਾਰ ਦੀਆਂ ਨਾਕਾਮੀਆਂ ਉਜਾਗਰ ਕਰਨ ਵਾਲਿਆਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨ ਨੁਮਾਇੰਦਿਆਂ ਨੇ ਕਿਹਾ ਕਿ ਭਾਨਾ ਸਿੱਧੂ ਨਾਲ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ।

Have something to say? Post your comment